ਕਾਂਗਰਸ ਨੇ 428 'ਚੋਂ 125 ਵਾਅਦੇ ਕੀਤੇ ਪੂਰੇ : ਮਨਪ੍ਰੀਤ ਬਾਦਲ
Published : Jan 15, 2018, 10:38 am IST
Updated : Jan 15, 2018, 5:08 am IST
SHARE ARTICLE

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸ੍ਰੀ ਮੁਕਤਸਰ ਸਾਹਿਬ ਦੇ ਵਿਕਾਸ ਲਈ ਕਈ ਪ੍ਰੋਜੈਕਟਾਂ ਦਾ ਐਲਾਨ ਕੀਤਾ, ਜਿਨ੍ਹਾਂ ਵਿਚ ਜਲਾਲਾਬਾਦ ਰੋਡ 'ਤੇ ਰੇਲਵੇ ਓਵਰ ਬ੍ਰਿਜ ਦਾ ਨਿਰਮਾਣ ਕਰਵਾਉਣਾ ਅਤੇ ਸਟੇਡੀਅਮ ਤੇ ਪੰਜਾਬ ਯੂਨੀਵਰਸਿਟੀ ਦੇ ਖੇਤਰੀ ਕੇਂਦਰ ਨੂੰ ਅਪਗ੍ਰੇਡ ਕਰਨਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਮੁੱਚੇ ਵਿਕਾਸ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਵਿੱਤ ਮੰਤਰੀ ਨੇ ਇਹ ਐਲਾਨ ਅੱਜ ਇੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਥਾਂ 'ਤੇ ਮਾਘੀ ਦੇ ਪਵਿੱਤਰ ਦਿਨ 40 ਮੁਕਤਿਆਂ ਦੀ ਸ਼ਹਾਦਤ ਨੂੰ ਨਮਨ ਕਰਨ ਲਈ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਨਹਿਰੀ ਵਿਸ਼ਰਾਮ ਘਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਮਾਘੀ ਮੌਕੇ ਅਕਾਲੀ ਦਲ ਵੱਲੋਂ ਸਿਆਸੀ ਕਾਨਫਰੰਸ ਕਰਨ ਦੇ ਮੁੱਦੇ 'ਤੇ ਗੱਲ ਕਰਦਿਆਂ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦਾ ਮੰਨਣਾ ਹੈ ਕਿ ਧਾਰਮਿਕ ਆਯੋਜਨ ਸਿਆਸਤ ਤੋਂ ਮੁਕਤ ਹੋਣੇ ਚਾਹੀਦੇ ਹਨ। ਕਾਂਗਰਸ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸ਼ਹੀਦੀ ਜੋੜ ਮੇਲਿਆਂ 'ਤੇ ਸਿਆਸੀ ਕਾਨਫਰੰਸਾਂ ਨਾ ਕਰਨ ਦੀਆਂ ਹਦਾਇਤਾਂ ਦੀ ਪਹਿਲਾਂ ਫਤਿਹਗੜ੍ਹ ਸਾਹਿਬ ਵਿਖੇ ਅਤੇ ਹੁਣ ਸ੍ਰੀ ਮੁਕਤਸਰ ਸਾਹਿਬ ਵਿਖੇ ਪਾਲਣਾ ਕੀਤੀ ਹੈ। ਉਨ੍ਹਾਂ ਕਿਹਾ ਕਿ ਹੋਰ ਸਿਆਸੀ ਪਾਰਟੀਆਂ ਨੂੰ ਵੀ ਧਾਰਮਿਕ ਮੇਲਿਆਂ ਨੂੰ ਸਿਆਸਤ ਦੇ ਅਖਾੜੇ ਨਹੀਂ ਬਣਾਉਣਾ ਚਾਹੀਦਾ ਕਿਉਂਕਿ ਸਿਆਸਤ ਕਰਨ ਲਈ ਸਿਆਸੀ ਪਾਰਟੀਆਂ ਕੋਲ ਹੋਰ ਬਹੁਤ ਮੰਚ ਹਨ।


ਇਲਾਕੇ ਦੇ ਵਿਕਾਸ ਦੀ ਗੱਲ ਕਰਦਿਆਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਸ਼ਹਿਰ 'ਚ ਜਲਾਲਾਬਾਦ ਰੋਡ 'ਤੇ ਰੇਲਵੇ ਓਵਰ ਬ੍ਰਿਜ ਦੇ ਨਿਰਮਾਣ ਲਈ ਉਹ ਤੁਰੰਤ ਫੰਡ ਜਾਰੀ ਕਰਨਗੇ ਅਤੇ ਛੇਤੀ ਹੀ ਇਸ ਦਾ ਨਿਰਮਾਣ ਸ਼ੁਰੂ ਕਰਵਾ ਦਿੱਤਾ ਜਾਵੇਗਾ। ਇਥੋਂ ਦੇ ਸਟੇਡੀਅਮ, ਚਾਰ ਯਾਦਗਾਰੀ ਦਰਵਾਜ਼ਿਆਂ ਅਤੇ ਮੁਕਤ-ਏ-ਮਿਨਾਰ ਯਾਦਗਾਰ ਦੀ ਮੁਰੰਮਤ ਲਈ ਵੀ ਪੰਜਾਬ ਸਰਕਾਰ ਵੱਲੋਂ ਫੰਡ ਜਾਰੀ ਕੀਤੇ ਜਾਣਗੇ।

ਪੰਜਾਬ ਯੂਨੀਵਰਸਿਟੀ ਦੇ ਖੇਤਰੀ ਕੇਂਦਰ ਦੀ ਇਮਾਰਤ ਸਬੰਧੀ ਪੁੱਛੇ ਸਵਾਲ ਦੇ ਜਵਾਬ 'ਚ ਵਿੱਤ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਤੋਂ ਉਸ ਦੇ ਵਿੱਤੀ ਘਾਟੇ ਸਬੰਧੀ ਰਿਪੋਰਟ ਮੰਗੀ ਹੈ ਤਾਂ ਜੋ ਇਸ ਸਬੰਧੀ ਅਗਲੇ ਬਜਟ ਵਿਚ ਪ੍ਰਬੰਧ ਕੀਤਾ ਜਾ ਸਕੇ। ਵਿੱਤ ਮੰਤਰੀ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਪਾਰਕ ਅਤੇ ਕੂੜੇ ਦੇ ਨਿਪਟਾਰੇ ਲਈ ਡੰਪ ਬਣਾਉਣ ਲਈ ਫੰਡ ਮੁਹੱਈਆ ਕਰਵਾਉਣ ਦੀ ਗੱਲ ਕਰਦਿਆਂ ਕਿਹਾ ਕਿ ਕਿਸੇ ਵੀ ਵਿਕਾਸ ਪ੍ਰੋਜੈਕਟ ਲਈ ਫੰਡ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।


ਉਨ੍ਹਾਂ ਕਿਹਾ ਕਿ ਕਾਂਗਰਸ ਦੇ ਚੋਣ ਮੈਨੀਫੈਸਟੋ 'ਚ 428 ਬਿੰਦੂ ਸਨ, ਜਿਨ੍ਹਾਂ 'ਚੋਂ 125 ਤੋਂ ਵੱਧ ਉਹ ਚੋਣ ਵਾਅਦੇ ਪੂਰੇ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਲਈ ਕੋਈ ਵਿੱਤੀ ਪ੍ਰਬੰਧ ਦੀ ਜ਼ਰੂਰਤ ਨਹੀਂ ਸੀ।ਵਿੱਤ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਚੌਥਾ ਬਜਟ ਵਾਧੂ ਮਾਲੀਏ ਵਾਲਾ ਬਜਟ ਹੋਵੇਗਾ। 

ਬੇਅਦਬੀ ਦੀਆਂ ਘਟਨਾਵਾਂ ਸਬੰਧੀ ਪੁੱਛੇ ਸਵਾਲ ਦੇ ਜਵਾਬ 'ਚ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਆਗੂ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਜਨਤਕ ਹੋਣ ਤੋਂ ਪਹਿਲਾਂ ਹੀ ਘਬਰਾਏ ਹੋਏ ਹਨ, ਜੋ ਕਿ ਅਕਾਲੀ ਆਗੂਆਂ ਦੇ ਅੰਦਰਲੇ ਡਰ ਨੂੰ ਉਜਾਗਰ ਕਰਦਾ ਹੈ।

SHARE ARTICLE
Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement