ਕਰਜ਼ੇ ਦੇ ਜੰਜਾਲ ਤੋਂ ਕੱਢਣ ਲਈ ਪੰਜਾਬ ਦੇ ਇਹ ਪਿੰਡ ਬਣੇ ਮਿਸਾਲ, ਸ਼ੁਰੂ ਕੀਤੀ ਅਨੋਖੀ ਪਹਿਲ...
Published : Dec 12, 2017, 8:22 pm IST
Updated : Dec 12, 2017, 2:52 pm IST
SHARE ARTICLE

ਜਿੱਥੇ ਅੱਜ ਪੰਜਾਬ ਦੀ ਪੇਂਡੂ ਆਰਥਿਕਤਾ ਕਰਜ਼ਿਆਂ ਵਿੱਚ ਡੁੱਬੀ ਹੋਈ ਹੈ, ਉੱਥੇ ਹੀ ਵਿਆਹ-ਸ਼ਾਦੀਆਂ ‘ਤੇ ਹੋਣ ਵਾਲੇ ਖਰਚਿਆਂ ਨਾਲ ਲੋਕਾਂ ‘ਤੇ ਇਹ ਬੋਝ ਹੋਰ ਵਧ ਜਾਂਦਾ ਹੈ। ਅਜਿਹੇ ਮਾਹੌਲ ਵਿੱਚ ਸਮਾਜ ਸੇਵੀ ਸੰਸਥਾ ‘ਨਵੀਂ ਸੋਚ, ਨਵੀਂ ਪੁਲਾਂਘ’, ਰੂਪਨਗਰ ਜ਼ਿਲ੍ਹੇ ਦੇ ਕਸਬਾ ਕੁਰਾਲੀ ਦੇ ਪਿੰਡਾਂ ਵਿੱਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ।

ਇਸ ਸੰਸਥਾ ਦੀ ਪ੍ਰੇਰਨਾ ਸਦਕਾ ਇਲਾਕੇ ਦੇ ਕਰੀਬ 100 ਪਿੰਡ ਜੁੜੇ ਹੋਏ ਹਨ ਜਿਹੜੇ ਸੁੱਖ-ਦੁੱਖ ਦੇ ਪ੍ਰੋਗਰਾਮਾਂ ਵਿੱਚ ਨਾ-ਮਾਤਰ ਖਰਚੇ ਕਰਕੇ ਪੰਜਾਬ ਵਿੱਚ ਨਵੀਂ ਮਿਸਾਲ ਬਣ ਰਹੇ ਹਨ। ਜੀ ਹਾਂ, ਇਸ ਸੰਸਥਾ ਦੀ ਪ੍ਰੇਰਨਾ ਸਦਕਾ ਬਹੁਰਾਸ਼ਟਰੀ ਕੰਪਨੀ ਵਿੱਚ ਲੱਖਾਂ ਦੀ ਨੌਕਰੀ ਕਰਦੇ ਲਾੜਾ-ਲਾੜੀ ਨੇ ਸਾਦਾ ਵਿਆਹ ਕਰਾਇਆ ਹੈ। ਦੋਵੇਂ ਪਰਿਵਾਰਾਂ ਵੱਲੋਂ ਤੈਅ ਕੀਤੇ ਪ੍ਰੋਗਰਾਮ ਅਨੁਸਾਰ ਲਾੜਾ ਸਿਰਫ ਸੱਤ ਵਿਅਕਤੀਆਂ ਦੀ ਬਾਰਾਤ ਲੈ ਕੇ ਲੜਕੀ ਦੇ ਘਰ ਪੁੱਜਿਆ। ਘਰ ਵਿੱਚ ਹੀ ਵਿਆਹ ਦੀਆਂ ਸਾਰੀਆਂ ਰਸਮਾਂ ਗੁਰਮਤਿ ਅਨੁਸਾਰ ਨਿਭਾਈਆਂ ਗਈਆਂ। ਬਿਲਕੁੱਲ ਸਾਦੇ ਢੰਗ ਨਾਲ ਕੀਤੇ ਇਸ ਵਿਆਹ ਦੀ ਇਲਾਕੇ ਵਿੱਚ ਚਰਚਾ ਹੈ।


ਉਨ੍ਹਾਂ ਦੱਸਿਆ ਕਿ ਇਸ ਪਰਿਵਾਰ ਨੇ ਪਹਿਲਾਂ ਵੀ ਆਪਣੀ ਲੜਕੀ ਦਾ ਵਿਆਹ ਸਾਦੀਆਂ ਰਸਮਾਂ ਨਾਲ ਕਰਕੇ ਨਵੀਂ ਪਿਰਤ ਪਾਈ ਸੀ। ਹੁਣ ਇੱਕ ਵਾਰ ਫਿਰ ਇਸ ਪਰਿਵਾਰ ਦੀ ਲੜਕੀ ਜਸਵੀਰ ਕੌਰ ਦਾ ਵਿਆਹ ਵਿਵੇਕ ਸਿੰਘ ਨਾਲ ਬੇਹੱਦ ਘੱਟ ਖਰਚ ਵਿੱਚ ਤੇ ਘਰ ਵਿੱਚ ਹੀ ਸਾਦੇ ਢੰਗ ਨਾਲ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਦੋਵਾਂ ਪਰਿਵਾਰਾਂ ਤੇ ਲੜਕਾ-ਲੜਕੀ ਨੇ ਸੰਸਥਾ ‘ਨਵੀਂ ਸੋਚ-ਨਵੀਂ ਪੁਲਾਂਘ’ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਹੀ ਦੋਵਾਂ ਪਰਿਵਾਰਾਂ ਨੇ ਬਿਲਕੁਲ ਸਾਦੇ ਢੰਗ ਨਾਲ ਵਿਆਹ ਰਚਾਇਆ। ਸੰਸਥਾ ਮੈਂਬਰ ਨੇ ਕਿਹਾ ਕਿ ਅੱਜ ਦੇ ਜ਼ਮਾਨੇ ‘ਚ ਜਦੋਂ ਲੋਕ ਦਿਖਾਵੇ ਦੀ ਹੋੜ੍ਹ ਵਿੱਚ ਮੈਰਿਜ ਪੈਲੇਸਾਂ, ਅਤਿਸ਼ਬਾਜ਼ੀ, ਮਹਿਮਾਨਨਿਵਾਜ਼ੀ, ਡਾਂਸ ਗਰੁੱਪਾਂ ਤੇ ਹੋਰ ਵਿਖਾਵਿਆਂ ਦੀ ਚਮਕ-ਦਮਕ ਲਈ ਲੱਖਾਂ ਰੁਪਏ ਰੋੜ੍ਹ ਦਿੰਦੇ ਹਨ, ਅਜਿਹੇ ਹਾਲਾਤ ਵਿੱਚ ਇਸ ਢੰਗ ਨਾਲ ਸਾਦਾ ਵਿਆਹ ਰਚਾਉਣਾ ਸਮਾਜ ਲਈ ਰਾਹ ਦਸੇਰਾ ਬਣਨ ਵਾਲੀ ਗੱਲ ਹੈ।

SHARE ARTICLE
Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement