ਕੇਜਰੀਵਾਲ ਨੂੰ ਝਟਕਾ, ਆਪ ਦੇ 20 ਵਿਧਾਇਕਾਂ ਦੀ ਮੈਂਬਰਸ਼ਿਪ ਰੱਦ
Published : Jan 19, 2018, 3:42 pm IST
Updated : Jan 19, 2018, 10:12 am IST
SHARE ARTICLE

ਦਿੱਲੀ: ਆਮ ਆਦਮੀ ਪਾਰਟੀ ਦੇ 20 ਵਿਧਾਇਕਾਂ ਦੇ ਲਾਭ ਪਦ ਮਾਮਲੇ ‘ਤੇ ਕੇਜਰੀਵਾਲ ਸਰਕਾਰ ਨੂੰ ਝਟਕਾ ਲੱਗਾ ਹੈ। ਸੂਤਰਾਂ ਮੁਤਾਬਕ ਰਾਸ਼ਟਰਪਤੀ ਵਿਧਾਇਕਾਂ ਦੀ ਮੈਂਬਰਸ਼ਿੱਪ ਰੱਦ ਕਰਨ ਨੂੰ ਸਹਿਮਤੀ ਦੇ ਦਿੱਤੀ ਹੈ। ਕੇਜਰੀਵਾਲ ਸਰਕਾਰ ‘ਤੇ 20 ਵਿਧਾਇਕਾਂ ਨੂੰ ਲਾਭ ਦਾ ਪਦ ਦੇਣ ਦਾ ਇਲਜ਼ਾਮ ਲੱਗਿਆ ਸੀ।


ਚੋਣ ਕਮਿਸ਼ਨ ਨੇ ਇਸ ਮਾਮਲੇ ‘ਤੇ ਬੈਠਕ ਕੀਤੀ ਹੈ ਤੇ ਸੂਤਰਾਂ ਮੁਤਾਬਕ ਚੋਣ ਕਮਿਸ਼ਨ ਨੇ ਆਪਣੇ ਫੈਸਲੇ ਨੂੰ ਰਾਸ਼ਟਰਪਤੀ ਕੋਲ ਭੇਜ ਦਿੱਤਾ ਹੈ। ਹੁਣ 20 ਵਿਧਾਇਕਾਂ ਦੀ ਮੈਂਬਰਸ਼ਿਪ ਨੂਮ ਰੱਦ ਰਾਸ਼ਟਰਪਤੀ ਨੇ ਕਰ ਦਿੱਤਾ ਹੈ।



ਕਾਨੂੰਨ ਮੁਤਾਬਕ ਉਹ ਵਿਧਾਇਕ ਰਹਿੰਦੇ ਹੋਏ ਲਾਭ ਦਾ ਪਦ ਨਹੀਂ ਲੈ ਸਕਦੇ ਤੇ ਇਹ 20 ਵਿਧਾਇਕ ਸੰਸਦੀ ਸਕੱਤਰ ਬਣ ਕੇ ਲਾਭ ਲੈ ਰਹੇ ਸਨ। ਆਮ ਆਦਮੀ ਪਾਰਟੀ ਨੇ ਕਿਹਾ ਕਿ ਜੇ ਇਹ ਗੱਲ ਸੱਚ ਹੈ ਸਾਨੂੰ ਹੈਰਾਨ ਕਰਨ ਵਾਲੀ ਹੈ। ਅਸੀਂ ਇਸ ਖ਼ਿਲਾਫ ਕਾਨੂੰਨੀ ਲੜਾਈ ਲੜਾਂਗੇ।


ਇਸ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਕਿਹਾ ਸੀ ਕਿ ਵਿਧਾਇਕ ਕਮਿਸ਼ਨ ਨੂੰ ਲਿਖ਼ਤੀ ਜਵਾਬ ਨਹੀਂ ਦੇ ਰਹੇ ਹਨ ਤੇ ਜੇ ਉਹ ਜਵਾਬ ਨਹੀਂ ਦਿੰਦੇ ਕਮਿਸ਼ਨ ਬਿਨਾਂ ਗੌਰ ਕੀਤੇ ਕਾਰਵਾਈ ਕਰੇਗਾ।ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਦੇ 21 ਵਿਧਾਇਕਾਂ ‘ਤੇ ਪਿਛਲੇ ਸਾਲ ਤੋਂ ਮੈਂਬਰਤਾ ਰੱਦ ਹੋਣ ਦੀ ਤਲਵਾਰ ਲਟਕ ਰਹੀ ਸੀ ਤੇ ਹੁਣ ਇਹ 20 ਰਹਿ ਗਏ ਸਨ।


ਦਿੱਲੀ ਸਰਕਾਰ ਨੇ ਇਨ੍ਹਾਂ ਨੂੰ ਸੰਸਦੀ ਸਕੱਤਰ ਬਣਾਇਆ ਸੀ। ਇਸ ਦੇ ਖਿਲਾਫ ਪਟੀਸ਼ਨ ਦਾਖਲ ਕਰਕੇ ਕਿਹਾ ਗਿਆ ਸੀ ਕਿ ਸੰਸਦੀ ਸਕੱਤਰ ਦਾ ਅਹੁਦਾ ਲਾਭ ਦਾ ਅਹੁਦਾ ਹੈ, ਅਜਿਹੇ ‘ਚ ਇੰਨਾਂ 20 ਵਿਧਾਇਕਾਂ ਦੀ ਮੈਂਬਰਤਾ ਰੱਦ ਕੀਤੀ ਜਾ ਚੁੱਕੀ ਹੈ।

SHARE ARTICLE
Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement