ਖਾਲਸੇ ਦੀ ਧਰਤੀ ਸ੍ਰੀ ਆਨੰਦਪੁਰ ਸਾਹਿਬ 'ਚ ਪੁਲਿਸ ਨੂੰ ਸ਼ਰਾਬ ਦੀ ਪਾਰਟੀ ਕਰਨੀ ਪਈ ਭਾਰੀ, 8 ਮੁਲਾਜ਼ਮ ਸਸਪੈਂਡ
Published : Nov 1, 2017, 4:34 pm IST
Updated : Nov 1, 2017, 11:04 am IST
SHARE ARTICLE

ਸ੍ਰੀ ਆਨੰਦਪੁਰ ਸਾਹਿਬ: ਖਾਲਸੇ ਦੀ ਧਰਤੀ ਸ਼੍ਰੀ ਅਨੰਦਪੁਰ ਸਾਹਿਬ ਨੂੰ ਗਰੂ ਦੀ ਨਗਰੀ ਵੀ ਕਿਹਾ ਜਾਂਦਾ ਹੈ। ਪਰ ਅਫਸੋਸ ਇਸ ਪਵਿੱਤਰ ਸ਼੍ਰੀ ਆਨੰਦਪੁਰ ਸਾਹਿਬ ਦੀ ਧਰਤੀ 'ਤੇ ਸਿਟੀ ਪੁਲਿਸ ਚੌਂਕੀ 'ਚ ਮੰਗਲਵਾਰ ਨੂੰ ਮੁਲਾਜ਼ਮਾਂ ਵੱਲੋਂ ਸ਼ਰਾਬ ਪੀ ਕੇ ਭੰਗੜਾ ਪਾਇਆ ਗਿਆ। 

ਪੁਲਿਸ ਮੁਲਾਜ਼ਮਾਂ ਵੱਲੋਂ ਪਾਏ ਭੰਗੜੇ ਦੀ ਵੀਡੀਓ ਵੀ ਕਾਫੀ ਵਾਇਰਲ ਹੋਈ। ਇਸ ਵੀਡੀਓ 'ਚ ਮੁਲਾਜ਼ਮ ਚਮੀਕਲੇ ਦੇ ਗੀਤਾਂ 'ਤੇ ਭੰਗੜਾ ਪਾਉਂਦੇ ਨਜ਼ਰ ਆ ਰਹੇ ਹਨ। 



ਵੀਡੀਓ ਵਾਇਰਲ ਹੋਣ ਤੋਂ ਬਾਅਦ ਇਨ੍ਹਾਂ ਮੁਲਾਜ਼ਮਾਂ ਖਿਲਾਫ ਸਖਤ ਕਾਰਵਾਈ ਕੀਤੀ ਗਈ ਹੈ। ਚੌਂਕੀ ਇੰਚਾਰਜ ਏ. ਐੱਸ. ਆਈ. ਰਘੁਵੀਰ ਸਿੰਘ ਸਮੇਤ 8 ਮੁਲਾਜ਼ਮਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਗੁਰੂ ਨਗਰੀ 'ਚ ਸ਼ਰਾਬ ਪੀਣ ਅਤੇ ਮੀਟ ਖਾਣ 'ਤੇ ਪੂਰੀ ਤਰ੍ਹਾਂ ਪਾਬੰਦੀ ਦੇ ਆਦੇਸ਼ ਹਨ। ਐੱਸ. ਐੱਸ. ਪੀ. ਰਾਜਬਚਨ ਸਿੰਘ ਨੇ ਮਾਮਲੇ ਦੀ ਜਾਂਚ ਡੀ. ਐੱਸ. ਪੀ. ਰਵਿੰਦਰ ਸਿੰਘ ਕਾਹਲੋ ਨੂੰ ਸੌਂਪੀ ਸੀ। 


ਜਾਂਚ ਤੋਂ ਬਾਅਦ ਹੌਲਦਾਰ ਜੁਝਾ ਸਿੰਘ, ਪਰਮਜੀਤ ਸਿੰਘ, ਰਤਨ ਚੰਦ, ਗੁਰਨਾਮ ਸਿੰਘ, ਸਿਪਾਹੀ ਤਜਿੰਦਰ ਸਿੰਘ, ਹੋਮਗਾਰਡ ਜਵਾਨ ਗੁਰਮੀਤ ਸਿੰਘ, ਮਝੈਲ ਸਿੰਘ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਏ. ਐੱਸ. ਆਈ. ਰਘੁਵੀਰ ਸਿੰਘ 'ਤੇ ਕਾਰਵਾਈ ਇਸ ਲਈ ਹੋਈ ਕਿਉਂਕਿ ਉਹ ਇੰਚਾਰਜ ਸਨ। 


ਉਨ੍ਹਾਂ ਦੀ ਲਾਪਰਵਾਹੀ ਦੇ ਕਾਰਨ ਹੀ ਮੁਲਾਜ਼ਮਾਂ ਨੇ ਥਾਣੇ 'ਚ ਅਜਿਹਾ ਕੀਤਾ। ਜ਼ਿਕਰਯੋਗ ਹੈ ਕਿ ਪੂਰੀ ਪੁਲਿਸ ਚੌਂਕੀ 'ਚ 13 ਮੁਲਾਜ਼ਮ ਤਾਇਨਾਤ ਹਨ।

SHARE ARTICLE
Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement