ਖੰਨੇ ਦੀ ਏਐੱਸ ਮੈਨੇਜਮੈਂਟ ਦੁਆਰਾ ਕੀਤੀ ਪ੍ਰਿੰਸੀਪਲ ਦੀ ਨਿਯੁਕਤੀ ਤੇ ਸ਼ਹਿਰ ਵਾਸੀਆਂ ਨੇ ਉਠਾਏ ਸਵਾਲ
Published : Sep 21, 2017, 5:18 pm IST
Updated : Sep 21, 2017, 11:48 am IST
SHARE ARTICLE

ਖੰਨਾ ਦੀ ਸਭ ਤੋਂ ਵੱਡੀ ਏ ਐੱਸ ਮੈਨੇਜਮੈਂਟ ਜਿਸ ਦੇ ਅਧੀਨ ਤਿੰਨ ਸਕੂਲ ਚਾਰ ਕਾਲਜ ਚੱਲਦੇ ਹਨ, ਸਾਰੇ ਸਕੂਲ ਅਤੇ ਕਾਲਜਾਂ ਦਾ ਇਲਾਕੇ ਅਤੇ ਪੰਜਾਬ ਵਿੱਚ ਨਾਮ ਹੈ। ਇਹ ਖੰਨਾ ਦੀ ਪੁਰਾਣੀ ਮੈਨੇਜਮੈਂਟ ਹੈ ਕੁਝ ਦਿਨ ਪਹਿਲਾਂ ਚੱਲ ਰਹੇ ਮੈਨੇਜਮੈਂਟ ਅਧੀਨ ਏ ਐਸ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਜਿਹੜਾ ਕਿ ਸੀਬੀਐਸਈ ਬੋਰਡ ਵੱਲੋਂ ਮਾਨਤਾ ਪ੍ਰਾਪਤ ਹੈ। ਇਸ ਸਕੂਲ ਵਿੱਚ ਪ੍ਰਿੰਸੀਪਲ ਦੀ ਨਿਯੁਕਤੀ ਕੀਤੀ ਗਈ ਹੈ। ਸ਼ਹਿਰ ਦੇ ਲੋਕਾਂ ਦਾ ਕਹਿਣਾ ਹੈ ਕਿ ਸਕੂਲ ਪ੍ਰਿੰਸੀਪਲ ਦੀ ਆਸਾਮੀ ਲਈ ਕਈ ਵਿਅਕਤੀ ਪਹੁੰਚੇ ਸਨ। ਜਿਨ੍ਹਾਂ ਦਾ ਤਜਰਬਾ ਅਤੇ ਪੜ੍ਹਾਈ ਜ਼ਿਆਦਾ ਸੀ ਅਤੇ ਉਹ ਇਸ ਆਸਾਮੀ ਦੇ ਕਾਬਿਲ ਸਨ ਪਰ ਮੈਨੇਜਮੈਂਟ ਦੇ ਦੁਆਰਾ ਇਨ੍ਹਾਂ ਵਿਅਕਤੀਆਂ ਨੂੰ ਨਹੀਂ ਰੱਖਿਆ ਗਿਆ।

ਇਸ ਸਬੰਧੀ ਜਦੋਂ ਸਕੂਲ ਦੇ ਸੈਕਟਰੀ ਸ਼ਮਿੰਦਰ ਸਿੰਘ ਮਿੰਟੂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਅਸੀਂ ਜਿਸ ਪ੍ਰਿੰਸੀਪਲ ਦੀ ਨਿਯੁਕਤੀ ਕੀਤੀ ਹੈ ਉਹ ਅੱਠ ਮੈਂਬਰਾਂ ਦੀ ਇਕ ਕਮੇਟੀ ਨੇ ਕੀਤੀ ਹੈ। ਇਸ ਕਮੇਟੀ ਵਿੱਚ ਮੈਨੇਜਮੈਂਟ ਤੋਂ ਇਲਾਵਾ ਪੜ੍ਹੇ ਲਿਖੇ ਤਜਰਬੇਕਾਰ ਵਿਅਕਤੀ ਵੀ ਸ਼ਾਮਿਲ ਸਨ। ਜਿਨ੍ਹਾਂ ਦੁਆਰਾ ਪ੍ਰਿੰਸੀਪਲ ਦੀ ਨਿਯੁਕਤੀ ਕੀਤੀ ਗਈ ਹੈ। ਜੇਕਰ ਅਸੀਂ ਸੀਬੀਐਸਈ ਦੇ ਰੂਲਾਂ ਦੀ ਗੱਲ ਕਰਦੇ ਹਾਂ ਤਾਂ ਸਿਰਫ ਚਾਰ ਵਿਅਕਤੀ ਹੀ ਪ੍ਰਿੰਸੀਪਲ ਨੂੰ ਨਿਯੁਕਤ ਕਰਦੇ ਹਨ।



ਇਸ ਸਬੰਧੀ ਜਦੋਂ ਨਿਯੁਕਤ ਕੀਤੇ ਪ੍ਰਿੰਸੀਪਲ ਨਾਲ ਗੱਲ ਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਮੇਰੀ ਜੋ ਨਿਯੁਕਤੀ ਕੀਤੀ ਗਈ ਹੈ। ਉਹ ਸੀਬੀਐਸਈ ਦੇ ਨਿਯਮਾਂ ਦੇ ਮੁਤਾਬਿਕ ਕੀਤੀ ਗਈ ਹੈ। ਮੇਰੀ ਇਹ ਕੋਸ਼ਿਸ਼ ਰਹੇਗੀ ਕਿ ਮੈਂ ਸਕੂਲ ਵਿੱਚ ਚੰਗੇ ਨਤੀਜੇ ਵਧੀਆ,ਵਾਤਾਵਰਨ ਬਣਾਉਣਾ ਅਤੇ ਬੱਚਿਆਂ ਨੂੰ ਅਤੇ ਸਟਾਫ ਨੂੰ ਹਰ ਤਰ੍ਹਾਂ ਦੀ ਸਹੂਲਤ ਦਾ ਪ੍ਰਬੰਧ ਕਰਵਾਉਣ ਲਈ ਵਚਨਬੱਧ ਰਹਾਂਗਾ।

ਹੁਣ ਇਹ ਦੇਖਣਾ ਹੋਵੇਗਾ ਕਿ ਮੈਨੇਜਮੈਂਟ ਦੇ ਦੁਆਰਾ ਕੀਤੀ ਗਈ ਨਿਯੁਕਤੀ ਸਹੀ ਹੈ ਜਾਂ ਗਲਤ ਜੇਕਰ ਸੀਬੀਐਸਈ ਦੇ ਨਿਯਮਾਂ ਦੀ ਗੱਲ ਕਰਦੇ ਹਾਂ ਤਾਂ ਪ੍ਰਿੰਸੀਪਲ ਦੀ ਨਿਯੁਕਤੀ ਦੇ ਲਈ ਸਿਰਫ਼ ਚਾਰ ਵਿਅਕਤੀ ਨਿਯੁਕਤ ਕੀਤੇ ਜਾਂਦੇ ਹਨ। ਇਨ੍ਹਾਂ ਵਿੱਚ ਇੱਕ ਵਿਅਕਤੀ ਜੋ ਮੈਨੇਜਮੈਂਟ ਤੋਂ ਇਲਾਵਾ ਪੜ੍ਹਿਆ ਲਿਖਿਆ ਤਜਰਬੇਕਾਰ ਵਿਅਕਤੀ ਵੀ ਸ਼ਾਮਿਲ ਕੀਤਾ ਜਾਂਦਾ ਹੈ। ਜਿਸ ਦੀ ਦੇਖ ਰੇਖ ਵਿੱਚ ਪ੍ਰਿੰਸੀਪਲ ਨੂੰ ਨਿਯੁਕਤ ਕੀਤਾ ਜਾਂਦਾ ਹੈ।


ਜੇਕਰ ਲੋਕਾਂ ਦੀ ਗੱਲ ਮੰਨੀਏ ਪ੍ਰਿੰਸੀਪਲ ਦੀ ਕੀਤੀ ਗਈ ਨਿਯੁਕਤੀ ਮੈਨੇਜਮੈਂਟ ਦੁਆਰਾ ਪੜ੍ਹੇ ਲਿਖੇ ਅਤੇ ਤਜਰਬੇ ਘਰ ਵਿਅਕਤੀਆਂ ਨੂੰ ਦਰਕਿਨਾਰ ਕੀਤਾ ਗਿਆ ਹੈ। ਉਨ੍ਹਾਂ ਦੀ ਜਗ੍ਹਾ ਤੇ ਇੱਕ ਘੱਟ ਤਜਰਬੇਕਾਰ ਵਿਅਕਤੀ ਨੂੰ ਨਿਯੁਕਤ ਕੀਤਾ ਗਿਆ ਹੈ। ਤਾਂ ਇਸ ਦਾ ਮੈਨੇਜਮੈਂਟ ਨੂੰ ਖ਼ਮਿਆਜ਼ਾ ਭੁਗਤਣਾ ਪਵੇਗਾ।

SHARE ARTICLE
Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement