
ਕੇਂਦਰ ਸਰਕਾਰ ਵਲੋਂ ਕਿਸਾਨਾਂ ਦੇ ਟਰੈਕਟਰ ਨੂੰ ਟੈਕਸ ਦੇ ਘੇਰੇ ਵਿਚ ਲਿਆਉਣ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਇਸ ਤੇ ਪੁਨਰ ਵਿਚਾਰ ਹੋਣਾ ਚਾਹੀਦਾ ਹੈ ਤੇ ਕਿਸਾਨਾਂ ਦੀ ਆਰਥਿਕ ਮੰਦੀ ਹਾਲਤ ਨੂੰ ਵੇਖਦੇ ਹੋਏ।
ਖੇਤੀਬਾੜੀ ਸੰਦਾਂ ਤੇ ਟੈਕਸ ਨੂੰ ਖ਼ਤਮ ਕਰਨਾ ਚਾਹੀਦਾ ਹੈ। ਸ: ਬਾਦਲ ਨੇ ਇਹ ਪ੍ਰਗਟਾਵਾ ਸ੍ਰੀ ਮੁਕਤਸਰ ਸਾਹਿਬ ਵਿਖੇ ਭਾਈ ਨਰਿੰਦਰ ਸਿੰਘ ਦੀ ਮੌਤ ’ਤੇ ਉਨ੍ਹਾਂ ਦੇ ਭਰਾ ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ ਤੇ ਹੋਰ ਪਰਿਵਾਰ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਉਪਰੰਤ ਕੀਤਾ।