
ਭਾਰਤੀ ਮਹਿਲਾ ਦੀ ਟੀ – 20 ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਇੱਕ ਮਾਰਚ ਦਿਨ ਵੀਰਵਾਰ ਨੂੰ ਪੰਜਾਬ ਪੁਲਿਸ ਵਿੱਚ ਪੁਲਿਸ ਦੇ ਡੀ.ਐੱਸ.ਪੀ. ਆਹੁਦੇ ਉੱਤੇ ਤੈਨਾਤ ਹੋ ਗਈ। ਇਸ ਦੇ ਸਬੰਧ ਦੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਡੀ.ਜੀ.ਪੀ. ਸੁਰੇਸ ਅਰੋੜਾ ਨੇ ਖੁਦ ਫ਼ੀਤੀ ਲਗਾ ਕੇ ਇਸ ਆਹੁਦੇ ਦੇ ਨਾਲ ਸਨਮਾਨਿਤ ਕੀਤਾ।
ਇਸ ਤੋਂ ਬਿਨਾਂ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਉਹਨਾਂ ਨੂੰ ਇਸ ਆਹੁਦੇ ‘ਤੇ ਬਿਰਾਜਮਾਨ ਹੋਣ ‘ਤੇ ਟਵੀਟ ਕਰ ਕੇ ਵਧਾਈ ਦਿੱਤੀ। ਜਿਕਰਯੋਗ ਹੈ ਕਿ ਹਰਮਨਪ੍ਰੀਤ ਮੋਗਾ ਨਿਵਾਸੀ ਹੈ। ਆਪਣੀ ਚੰਗੀ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਉਹਨਾਂ ਨੇ ਪੱਛਮ ਰੇਲਵੇ ‘ਚ ਇੱਕ ਆਹੁਦਾ ਪ੍ਰਾਪਤ ਕੀਤਾ ਸੀ ਅਤੇ ਉਹ ਪੱਛਮ ਰੇਲਵੇ ਵਿੱਚ ਦਫ਼ਤਰ ਪ੍ਰਧਾਨ ਦੇ ਤੌਰ ਉੱਤੇ ਤਿੰਨ ਸਾਲ ਪੂਰੇ ਕਰ ਚੁੱਕੇ ਸਨ।
ਉਨ੍ਹਾਂ ਨੇ ਪਿਛਲੇ ਸਾਲ ਰੇਲਵੇ ਤੋਂ ਅਸਤੀਫਾ ਦੇ ਦਿੱਤਾ ਸੀ। ਪਰ ਉਹ ਪੰਜ ਸਾਲ ਪੂਰੇ ਕਰਨ ਤੋਂ ਪਹਿਲਾ ਪਦਮੁਕਤ ਨਹੀਂ ਹੋ ਸਕਦੇ ਸਨ। ਇਸਦੇ ਹਿਸਾਬ ਨਾਲ ਜੇ ਉਹ ਅਜਿਹਾ ਕਰਦੇ ਤਾਂ ਉਨ੍ਹਾਂ ਨੂੰ ਪੰਜ ਸਾਲ ਦੀ ਤਨਖਾਹ ਨੂੰ ਮੋੜਨਾ ਪੈਣਾ ਸੀ।
ਜਿਸ ਤੋਂ ਬਾਅਦ ਉਹਨਾਂ ਨੇ ਪੰਜਾਬ ਦੇ ਵਿੱਚ ਨੌਕਰੀ ਕਰਨ ਦੀ ਇੱਛਾ ਪ੍ਰਗਟਾਈ ‘ਤੇ ਅਤਪਣੇ ਪਦ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਬਾਅਦ ‘ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਖਲਅੰਦਾਜ਼ੀ ਕਰਨ ਤੋਂ ਬਾਅਦ ਭਾਰਤੀ ਰੇਲਵੇ ਮੰਤਰਾਲੇ ਨੇ ਕ੍ਰਿਕਟਰ ਹਰਮਨਪ੍ਰੀਤ ਕੌਰ ਦੇ ਇੰਪਲਾਈਮੈਂਟ ਬਾਂਡ ਨੂੰ ਮੁਆਫ ਕਰ ਦਿੱਤਾ ਸੀ। ਜਿਸ ਨਾਲ ਇਸ ਮਹਿਲਾ ਕ੍ਰਿਕਟਰ ਦੇ ਇੱਕ ਮਾਰਚ ਜਾਣੀ ਕਿ ਅੱਜ ਤੋਂ ਪੰਜਾਬ ਪੁਲਿਸ ਵਿੱਚ ਬਤੌਰ ਡੀ.ਐਸ.ਪੀ ਜੁਆਇਨ ਕਰਨ ਲਈ ਰਾਹ ਪੱਧਰਾ ਹੋ ਗਿਆ ਸੀ।