ਕੁਲਤਾਰ ਸਿੰਘ ਸੰਧਵਾਂ ਵੱਲੋਂ ਹਰਿਆਣਾ ਦੇ ਕਾਲਜਾਂ ਨੂੰ ਦੁਬਾਰਾ ਪੰਜਾਬ ਯੂਨੀਵਰਸਿਟੀ ਨਾਲ ਜੋੜਨ ਦਾ ਵਿਰੋਧ
Published : Jan 18, 2018, 12:27 pm IST
Updated : Jan 18, 2018, 6:57 am IST
SHARE ARTICLE

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਹਰਿਆਣਾ ਸਰਕਾਰ ਵੱਲੋਂ ਦੁਬਾਰਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨਾਲ ਆਪਣੇ ਸੂਬੇ ਦੇ ਕਾਲਜ ਦੁਬਾਰਾ ਜੋੜਨ ਦੀਆਂ ਕੋਸ਼ਿਸ਼ਾਂ ਦਾ ਵਿਰੋਧ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖੀ ਹੈ।



‘ਆਪ’ ਵੱਲੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਮੰਗ ਕੀਤੀ ਕਿ ਉਹ ਕਿਸੇ ਵੀ ਕੀਮਤ ਉੱਤੇ ਹਰਿਆਣਾ ਦੇ ਕਾਲਜਾਂ ਨੂੰ ਮੁੜ ਤੋਂ ਪੰਜਾਬ ਯੂਨੀਵਰਸਿਟੀ ਨਾਲ ਨਾ ਜੁੜਨ ਦੇਣ ਕਿਉਂਕਿ ਇਸ ਨਾਲ ਰਾਜਧਾਨੀ ਚੰਡੀਗੜ੍ਹ ਉੱਪਰ ਪੰਜਾਬ ਦੇ ਹੱਕ ਨੂੰ ਹੋਰ ਢਾਅ ਲੱਗੇਗੀ।



ਆਪ ਵਿਧਾਇਕ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਕਿਹਾ ਕਿ ਕਾਫੀ ਸਮਾਂ ਪਹਿਲਾਂ ਹਰਿਆਣਾ ਸਰਕਾਰ ਨੇ ਸੂਬੇ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਖ ਕਰਕੇ ਹਰਿਆਣਾ ਦੀਆਂ ਯੂਨੀਵਰਸਿਟੀ ਨਾਲ ਜੋੜ ਲਿਆ ਸੀ ਪਰ ਹੁਣ ਦੁਬਾਰਾ ਇਨ੍ਹਾਂ ਨੂੰ ਪੰਜਾਬ ਯੂਨੀਵਰਸਿਟੀ ਨਾਲ ਜੋੜਨ ਦੀਆਂ ਕੋਸ਼ਿਸ਼ਾਂ ਨੂੰ ਆਮ ਆਦਮੀ ਪਾਰਟੀ ਹਰਿਆਣਾ ਸਰਕਾਰ ਦੀ ਸਾਜਿਸ਼ ਵਜੋਂ ਵੇਖਦੀ ਹੈ।



ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੇ ਮੌਜੂਦਾ ਉਪ-ਕੁਲਪਤੀ ਵੀ ਹਰਿਆਣਾ ਦੇ ਕਾਲਜਾਂ ਨੂੰ ਮੁੜ ਪੰਜਾਬ ਯੂਨੀਵਰਸਿਟੀ ਜੋੜਨ ਦੇ ਹੱਕ ‘ਚ ਦਿਖਾਈ ਦੇ ਰਹੇ ਹਨ। ਆਪ ਆਗੂ ਨੇ ਖਦਸ਼ਾ ਜ਼ਾਹਿਰ ਕੀਤਾ ਕਿ ਉਪ-ਕੁਲਪਤੀ ਦਾ ਅਜਿਹਾ ਕਦਮ ਕਿਸੇ ਨਿੱਜੀ ਸਵਾਰਥ ਜਾਂ ਹਰਿਆਣਾ ਸਰਕਾਰ ਤੋਂ ਯੂਨੀਵਰਸਿਟੀ ਨੂੰ ਮਾਲੀ ਮਦਦ ਲਈ ਹੋ ਸਕਦੀ ਹੈ।



ਵਿਧਾਇਕ ਕੁਲਤਾਰ ਸਿੰਘ ਨੇ ਅੱਗੇ ਕਿਹਾ ਹੈ ਕਿ ਅਜਿਹੀ ਸੂਰਤ ‘ਚ ਪੰਜਾਬ ਦੇ ਮੁੱਖ ਮੰਤਰੀ ਹੋਣ ਦੇ ਨਾਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਹਿੱਤਾਂ ਦੀ ਰੱਖਿਆ ਲਈ ਅੱਗੇ ਆ ਕੇ ਹਰਿਆਣਾ ਦੀਆਂ ਵਿਓਂਤਾਂ ਅਸਫਲ ਕਰਨੀਆਂ ਚਾਹੀਦੀਆਂ ਹਨ ਕਿਉਂਕਿ ਪੰਜਾਬ ਦੇ ਸੱਤਾਧਾਰੀਆਂ ਦੇ ਢਿੱਲਮੱਠ ਰਵੱਈਏ ਕਾਰਨ ਪੰਜਾਬ ਪਹਿਲਾਂ ਹੀ ਬਹੁਤ ਦਫਾ ਖਤਾ ਖਾ ਚੁੱਕਿਆ ਹੈ।

SHARE ARTICLE
Advertisement

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM

Baba Shankranand Bhuri Video Viral | Baba Shankranand Bhuri Dera | Ludhiana Baba Shankranand Bhauri

21 Jun 2025 12:24 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 21/06/2025

21 Jun 2025 12:18 PM
Advertisement