ਕੁਸ਼ਤੀ 'ਚ ਕਾਸੀ ਜਿੱਤਣ ਵਾਲੇ ਸਬ-ਇੰਸਪੈਕਟਰ ਨੇ ਪੰਜਾਬ ਸਰਕਾਰ ਤੋਂ ਮੰਗੀ ਤਰੱਕੀ
Published : Mar 10, 2018, 1:13 pm IST
Updated : Mar 10, 2018, 7:43 am IST
SHARE ARTICLE

ਚੰਡੀਗੜ੍ਹ : ਕੁਸ਼ਤੀ 'ਚ ਕਾਸੀ ਦਾ ਤਮਗਾ ਜਿੱਤਣ ਵਾਲੇ ਪੰਜਾਬ ਪੁਲਿਸ ਦੇ ਸਬ-ਇੰਸਪੈਕਟਰ ਹਰਪ੍ਰੀਤ ਸਿੰਘ ਨੇ ਵੀ ਪੰਜਾਬ ਸਰਕਾਰ ਤੋਂ ਤਰੱਕੀ ਦੀ ਮੰਗ ਕੀਤੀ ਹੈ। ਹਰਪ੍ਰੀਤ ਸਿੰਘ ਨੇ ਵੀ ਕਿਰਗਿਸਤਾਨ 'ਚ ਹੋਈ ਏਸ਼ੀਆਈ ਰੈਸਲਿੰਗ ਚੈਂਪੀਅਨਸ਼ਿਪ 'ਚ ਮਹਿਲਾ ਰੈਸਲਰ ਨਵਜੋਤ ਕੌਰ ਦੀ ਤਰ੍ਹਾਂ ਪੁਰਸ਼ ਵਰਗ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ। 



ਉਨ੍ਹਾਂ ਅੱਜ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੈਸਲਰ ਨਵਜੋਤ ਕੌਰ ਨੂੰ ਪੰਜ ਲੱਖ ਰੁਪਏ ਦਾ ਨਕਦ ਇਨਾਮ ਅਤੇ ਪੰਜਾਬ ਪੁਲਿਸ 'ਚ ਡੀ.ਐਸ.ਪੀ. ਦਾ ਅਹੁਦਾ ਦੇ ਕੇ ਸ਼ਲਾਘਾਯੋਗ ਕਦਮ ਚੁਕਿਆ ਹੈ, ਇਸ ਨਾਲ ਖਿਡਾਰੀਆਂ ਦਾ ਮਨੋਬਲ ਉੱਚਾ ਹੁੰਦਾ ਹੈ। ਉਨ੍ਹਾਂ ਮੁੱਖ ਮੰਤਰੀ ਕੋਲੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਪੰਜਾਬ ਪੁਲਿਸ ਵਿਚ ਤਰੱਕੀ ਦੇ ਕੇ ਸਬ-ਇੰਸਪੈਕਟਰ ਤੋਂ ਡੀ.ਐਸ.ਪੀ. ਬਣਾਇਆ ਜਾਵੇ।



ਹਰਪ੍ਰੀਤ ਸਿੰਘ ਨੇ ਕਿਹਾ ਕਿ ਉਸ ਨੇ ਭਾਰਤ ਵਲੋਂ ਲਗਾਤਾਰ 3 ਵਾਰ ਏਸ਼ੀਆਈ ਕੁਸ਼ਤੀ ਚੈਂਪੀਅਨਸ਼ਿਪ ਵਿਚ ਕਾਸੀ ਦਾ ਤਮਗ਼ਾ ਜਿੱਤਣ ਦਾ ਰਿਕਾਰਡ ਬਣਾਇਆ ਹੈ। ਇਸ ਤੋਂ ਪਹਿਲਾਂ ਕੋਈ ਵੀ ਭਾਰਤੀ ਖਿਡਾਰੀ ਲਗਾਤਾਰ ਏਸ਼ੀਆ ਚੈਂਪੀਅਨਸ਼ਿਪ 'ਚ 3 ਵਾਰ ਕਾਸੀ ਦਾ ਤਮਗ਼ਾ ਨਹੀਂ ਜਿੱਤ ਸਕਿਆ ਸੀ। ਉਨ੍ਹਾਂ ਕਿਹਾ ਕਿ ਉਸ ਨੇ ਕਾਮਨਵੈਲਥ ਖੇਡਾਂ 'ਚ ਕੁਸ਼ਤੀ ਮੁਕਾਬਲਿਆਂ 'ਚ ਭਾਰਤ ਵਲੋਂ ਸੋਨੇ ਦੇ ਤਮਗ਼ੇ ਵੀ ਜਿੱਤੇ ਹਨ ਕਿਉਂਕਿ ਉਹ ਪਹਿਲਾਂ ਹੀ ਪੰਜਾਬ ਪੁਲਿਸ ਵਿਚ ਸਬ-ਇੰਸਪੈਕਟਰ ਦੇ ਅਹੁਦੇ 'ਤੇ ਜ਼ਿੰਮੇਵਾਰੀ ਨਿਭਾ ਰਹੇ ਹਨ। 



ਇਸ ਲਈ ਉਹ ਸਰਕਾਰ ਕੋਲੋਂ ਕੇਵਲ ਆਊਟ ਆਫ ਟਰਨ ਤਰੱਕੀ ਮੰਗ ਰਹੇ ਹਨ, ਜੋ ਕਿ ਮੁੱਖ ਮੰਤਰੀ ਅਤੇ ਡੀ.ਜੀ.ਪੀ. ਲਈ ਮਾਮੂਲੀ ਜਿਹੀ ਗੱਲ ਹੈ। ਉਨ੍ਹਾਂ ਕਿਹਾ ਕਿ ਉਹ ਲਗਾਤਾਰ ਅਭਿਆਸ ਕਰ ਰਹੇ ਹਨ ਅਤੇ ਉਨ੍ਹਾਂ ਦਾ ਟੀਚਾ ਵੀ ਏਸ਼ੀਆਈ ਚੈਂਪੀਅਨਸ਼ਿਪ ਵਿਚ ਸੋਨੇ ਦਾ ਤਮਗ਼ਾ ਜਿੱਤਣ ਦਾ ਹੈ। ਜੇਕਰ ਸਰਕਾਰ ਉਨ੍ਹਾਂ ਨੂੰ ਤਰੱਕੀ ਦਿੰਦੀ ਹੈ ਤਾਂ ਉਹ ਮਨੋਵਿਗਿਆਨਿਕ ਤੌਰ 'ਤੇ ਹੋਰ ਮਜ਼ਬੂਤ ਹੋਣਗੇ। ਇਸ ਨਾਲ ਉਹ ਭਵਿੱਖ ਵਿਚ ਚੰਗਾ ਪ੍ਰਦਰਸ਼ਨ ਕਰਨ 'ਚ ਸਮਰਥ ਹੋ ਸਕਣਗੇ।

SHARE ARTICLE
Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement