ਲੰਗਾਹ ਅਸ਼ਲੀਲ ਵੀਡੀਓ ਮਾਮਲੇ 'ਚ ਨਵਾਂ ਮੋੜ, ਬਿਆਨਾਂ ਤੋਂ ਪਲਟੀ ਮਹਿਲਾ
Published : Feb 28, 2018, 4:05 pm IST
Updated : Feb 28, 2018, 10:35 am IST
SHARE ARTICLE

ਗੁਰਦਾਸਪੁਰ : ਜਬਰ ਜਨਾਹ ਦੇ ਮਾਮਲੇ ਦਾ ਸਾਹਮਣੇ ਕਰ ਰਹੇ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਅੱਜ ਮਾਣਯੋਗ ਐਡੀਸ਼ਨਲ ਅਤੇ ਸੈਸ਼ਨ ਜੱਜ ਪ੍ਰੇਮ ਕੁਮਾਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿਥੇ ਮਾਣਯੋਗ ਅਦਾਲਤ ਵਲੋਂ ਅਗਲੀ ਪੇਸ਼ੀ 12 ਮਾਰਚ ਨੂੰ ਪਾਈ ਗਈ ਹੈ। ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਵਿਵਾਦਾਂ ਵਿਚ ਘਿਰੇ ਸਾਬਕਾ ਅਕਾਲੀ ਆਗੂ ਅਤੇ ਐੱਸ. ਜੀ. ਪੀ. ਸੀ. ਮੈਂਬਰ ਸੁੱਚਾ ਸਿੰਘ ਲੰਗਾਹ ਦੇ ਮਾਮਲੇ ਵਿਚ ਨਵਾਂ ਮੋੜ ਆ ਗਿਆ ਹੈ। 


ਸੁੱਚਾ ਸਿੰਘ ਲੰਗਾਹ 'ਤੇ ਜਬਰ-ਜ਼ਨਾਹ 'ਤੇ ਦੋਸ਼ ਲਗਾਉਣ ਵਾਲੀ ਮਹਿਲਾ ਪੁਲਸ ਮੁਲਾਜ਼ਮ ਨੇ ਆਪਣੇ ਬਿਆਨ ਬਦਲ ਲਏ ਹਨ। ਉਕਤ ਮਹਿਲਾ ਦਾ ਕਹਿਣਾ ਹੈ ਕਿ ਅਸ਼ਲੀਲ ਵੀਡੀਓ ਵਿਚ ਨਜ਼ਰ ਆਉਣ ਵਾਲੀ ਔਰਤ ਉਹ ਨਹੀਂ ਹੈ।ਦੱਸਣਯੋਗ ਹੈ ਕਿ ਵਿਜੀਲੈਂਸ ਵਿਭਾਗ ਪਠਾਨਕੋਟ ਵਿਚ ਪਿੰਡ ਸੋਹਲ ਨਿਵਾਸੀ ਤਾਇਨਾਤ ਔਰਤ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਪੰਜਾਬ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਉਸ ਨਾਲ ਸਾਲ 2009 ਤੋਂ ਉਸ ਦੀ ਮਰਜ਼ੀ ਦੇ ਵਿਰੁੱਧ ਬਲਾਤਕਾਰ ਕਰਦੇ ਆ ਰਹੇ ਹਨ। 


ਇਸ ਸ਼ਿਕਾਇਤ ਦੇ ਆਧਾਰ 'ਤੇ ਸਿਟੀ ਪੁਲਸ ਸਟੇਸ਼ਨ ਵਿਚ ਉੱਚ ਅਧਿਕਾਰੀਆਂ ਦੇ ਹੁਕਮਾਂ 'ਤੇ ਐੱਫ.ਆਈ.ਆਰ ਨੰਬਰ 168 ਮਿਤੀ 28 ਸਤੰਬਰ 2017 ਅਨੁਸਾਰ ਕੇਸ ਦਰਜ ਕੀਤੀ ਗਈ ਸੀ। ਇਥੇ ਹੀ ਬਸ ਨਹੀਂ ਉਕਤ ਮਹਿਲਾ ਨੇ ਪੁਲਸ ਨੂੰ ਇਕ ਟੇਪ ਵੀ ਸੌਂਪੀ ਸੀ। 


ਜਿਸ ਵਿਚ ਲੰਗਾਹ ਅਤੇ ਇਕ ਔਰਤ ਇਤਰਾਜ਼ਯੋਗ ਹਾਲਤ ਵਿਚ ਨਜ਼ਰ ਆ ਰਹੇ ਸਨ। ਉਸ ਸਮੇਂ ਪੀੜਤਾ ਦਾ ਕਹਿਣਾ ਸੀ ਇਹ ਟੇਪ ਉਸ ਨੇ ਇਸ ਲਈ ਤਿਆਰ ਕੀਤੀ ਸੀ ਕਿਉਂਕਿ ਲੰਗਾਹ ਉਸ ਨੂੰ ਧਮਕੀਆਂ ਦਿੰਦਾ ਸੀ।

SHARE ARTICLE
Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement