ਲੰਗਰ ਤੋਂ ਜੀਐੱਸਟੀ ਹਟਾਉਣ ਲਈ ਤ੍ਰਿਣਮੂਲ ਕਾਂਗਰਸ ਵੱਲੋਂ ਭੁੱਖ ਹੜਤਾਲ
Published : Mar 6, 2018, 4:23 pm IST
Updated : Mar 6, 2018, 10:53 am IST
SHARE ARTICLE

ਅੰਮ੍ਰਿਤਸਰ : ਕੇਂਦਰ ਸਰਕਾਰ ਵਲੋਂ ਲਗਾਏ ਗਏ ਲੰਗਰਾਂ 'ਚ ਜੀਐੱਸਟੀ ਟੈਕਸ ਖ਼ਿਲਾਫ਼ ਆਲ ਇੰਡੀਆ ਤ੍ਰਿਣਮੂਲ ਕਾਂਗਰਸ ਦੀ ਪੰਜਾਬ ਇਕਾਈ ਵੱਲੋਂ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਇਕ ਪੱਤਰ ਲਿਖ ਕੇ ਲੰਗਰਾਂ 'ਤੇ ਜੀਐੱਸਟੀ ਮੁਆਫ਼ ਕਰਨ ਦੀ ਮੰਗ ਕੀਤੀ ਹੈ। ਤ੍ਰਿਣਮੂਲ ਕਾਂਗਰਸ ਦੀ ਪੰਜਾਬ ਇਕਾਈ ਦੇ ਮੁਖੀ ਮਨਜੀਤ ਸਿੰਘ, ਤਰੁਣਦੀਪ ਸਿੰਘ, ਬਲਜੀਤ ਸਿੰਘ, ਗੁਰਪ੍ਰੀਤ ਚੌਹਾਨ ਆਦਿ ਦੀ ਅਗਵਾਈ ਹੇਠ ਅੱਜ ਇਥੇ ਪਹਿਲਾਂ ਰੋਸ ਮਾਰਚ ਕੀਤਾ ਗਿਆ ਅਤੇ ਮਗਰੋਂ ਸ੍ਰੀ ਹਰਿਮੰਦਰ ਸਾਹਿਬ ਨੇੜੇ ਚੌਕ ਵਿੱਚ ਰੋਸ ਧਰਨਾ ਦਿੱਤਾ ਗਿਆ। ਰੋਸ ਧਰਨੇ ਦੌਰਾਨ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਹੈ। 



ਇਹ ਲੜੀਵਾਰ ਭੁੱਖ ਹੜਤਾਲ ਮੰਗ ਪੂਰੀ ਹੋਣ ਤੱਕ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਮਨਜੀਤ ਸਿੰਘ ਵਲੋਂ ਭੇਜੇ ਗਏ ਪੱਤਰ ਵਿੱਚ ਕਿਹਾ ਗਿਆ ਹੈ ਕਿ ਗੁਰਦੁਆਰਿਆਂ ਵਿੱਚ ਪਿੱਛਲੇ 500 ਸਾਲਾਂ ਤੋਂ ਲੰਗਰ ਦੀ ਪ੍ਰਥਾ ਚਲੀ ਆ ਰਹੀ ਹੈ ਅਤੇ ਹੁਣ ਤੱਕ ਕਿਸੇ ਵੱਲੋਂ ਲੰਗਰ ’ਤੇ ਟੈਕਸ ਨਹੀਂ ਲਾਇਆ ਗਿਆ। ਉਨ੍ਹਾਂ ਇਥੋਂ ਤੱਕ ਵੀ ਕਿਹਾ ਕਿ ਮੁਗਲ ਅਤੇ ਅੰਗਰੇਜ਼ ਵੀ ਭਾਰਤ ਵਿੱਚ ਆਏ ਪਰ ਲੰਗਰ ’ਤੇ ਉਨ੍ਹਾਂ ਵਲੋਂ ਵੀ ਕੋਈ ਟੈਕਸ ਨਹੀਂ ਲਾਇਆ ਗਿਆ। ਉਨ੍ਹਾਂ ਆਖਿਆ ਕਿ ਲੰਗਰ ਵਾਸਤੇ ਸੰਗਤ ਵੱਲੋਂ ਦਾਨ ਦਿੱਤਾ ਜਾਂਦਾ ਹੈ, ਜਿਸ ਰਾਸ਼ੀ ’ਤੇ ਟੈਕਸ ਦੀ ਛੋਟ ਹੈ।



 ਪਰ ਕੇਂਦਰ ਸਰਕਾਰ ਵੱਲੋਂ ਇਸ ਵਾਰ ਲੰਗਰ ਦੀਆਂ ਰਸਦਾਂ ਦੀ ਖਰੀਦ ’ਤੇ ਟੈਕਸ ਲਾ ਦਿੱਤਾ ਗਿਆ ਹੈ। ਉਨ੍ਹਾਂ ਇਸ ਟੈਕਸ ਨੂੰ ਜਜ਼ੀਆ ਕਰਾਰ ਦਿੱਤਾ ਹੈ। ਉਨ੍ਹਾਂ ਹਿੰਦੂ ਧਰਮ ਅਸਥਾਨ ਤਿਰੁਪਤੀਬਾਲਾ ਜੀ ਦਾ ਹਵਾਲਾ ਦਿੰਦਿਆਂ ਲਿਖਿਆ ਕਿ ਉਥੇ ਇਸ ਟੈਕਸ ਤੋਂ ਛੋਟ ਦਿੱਤੀ ਗਈ ਹੈ ਪਰ ਸਿੱਖ ਦੇ ਧਰਮਿਕ ਅਸਥਾਨਾਂ ’ਤੇ ਇਹ ਟੈਕਸ ਲਾਉਣਾ ਠੀਕ ਨਹੀਂ ਹੈ। ਉਨ੍ਹਾਂ ਆਖਿਆ ਕਿ ਕੇਂਦਰ ਸਰਕਾਰ ਦੀ ਇਸ ਕਾਰਵਾਈ ਨਾਲ ਸਿੱਖਾਂ ਨੂੰ ਦੇਸ਼ ਵਿੱਚ ਦੂਜੇ ਦਰਜੇ ਦੇ ਨਾਗਰਿਕ ਹੋਣ ਦਾ ਅਹਿਸਾਸ ਕਰਾਇਆ ਜਾ ਰਿਹਾ ਹੈ।

SHARE ARTICLE
Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement