ਮਨਮੋਹਨ ਉੱਤੇ ਟਿੱਪਣੀ ਦੇ ਮੁੱਦੇ ਤੇ ਨਾਇਡੂ ਬੋਲੇ ਮੁਆਫੀ ਨਹੀਂ ਮੰਗਣਗੇ ਪੀਐਮ ਮੋਦੀ
Published : Dec 21, 2017, 11:17 am IST
Updated : Dec 21, 2017, 5:50 am IST
SHARE ARTICLE

ਨਵੀਂ ਦਿੱਲੀ - ਲੋਕ ਸਭਾ ਵਿਚ ਕਾਂਗਰਸ ਮੈਂਬਰਾਂ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਖਿਲਾਫ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕਥਿਤ ਇਤਰਾਜ਼ਯੋਗ ਟਿੱਪਣੀ ਨੂੰ ਲੈ ਕੇ ਅੱਜ ਵੀ ਜ਼ਬਰਦਸਤ ਹੰਗਾਮਾ ਕੀਤਾ ਅਤੇ ਗੱਲ ਨਾ ਸੁਣੇ ਜਾਣ 'ਤੇ ਸਦਨ ਤੋਂ ਵਾਕ ਆਊਟ ਕੀਤਾ। ਸਦਨ ਦੀ ਕਾਰਵਾਈ ਦੋ ਵਾਰ ਮੁਲਤਵੀ ਹੋਣ ਤੋਂ ਬਾਅਦ 2 ਵਜੇ ਜਿਵੇਂ ਹੀ ਸ਼ੁਰੂ ਹੋਈ ਤਾਂ ਕਾਂਗਰਸੀ ਮੈਂਬਰਾਂ ਨੇ ਆਪਣੀ ਸੀਟ 'ਤੇ ਖੜ੍ਹੇ ਹੋ ਕੇ ਪ੍ਰਧਾਨ ਮੰਤਰੀ ਤੋਂ ਡਾ. ਸਿੰਘ 'ਤੇ ਕੀਤੀ ਗਈ ।

ਟਿੱਪਣੀ ਲਈ ਮੁਆਫੀ ਮੰਗਣ ਦੀ ਮੰਗ ਕਰਦੇ ਹੋਏ ਹੰਗਾਮਾ ਸ਼ੁਰੂ ਕਰ ਦਿੱਤਾ ਅਤੇ ਆਸਣ ਦੇ ਸਾਹਮਣੇ ਆ ਕੇ 'ਪ੍ਰਧਾਨ ਮੰਤਰੀ ਮੁਆਫੀ ਮੰਗੋ, ਨਿਆਂ ਕਰੋ-ਨਿਆਂ ਕਰੋ' ਦੇ ਨਾਅਰੇ ਲਾਉਣ ਲੱਗੇ। ਡਿਪਟੀ ਸਪੀਕਰ ਐੱਮ. ਥੰਬੀਦੁਰਈ ਨੇ ਮੈਂਬਰਾਂ ਨੂੰ ਹੰਗਾਮਾ ਨਾ ਕਰਨ ਅਤੇ ਸਦਨ ਦੀ ਕਾਰਵਾਈ ਵਿਚ ਹਿੱਸਾ ਲੈਣ ਦੀ ਬੇਨਤੀ ਕੀਤੀ ਪਰ ਉਨ੍ਹਾਂ ਦੀ ਗੱਲ ਨਹੀਂ ਸੁਣੀ ਗਈ।



ਰਾਜ ਸਭਾ ਦੇ ਚੇਅਰਮੈਨ ਐੱਮ. ਵੈਂਕਈਆ ਨਾਇਡੂ ਨੇ ਮਨਮੋਹਨ ਮੁੱਦੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮੁਆਫੀ ਦੀ ਕਾਂਗਰਸੀ ਮੈਂਬਰਾਂ ਦੀ ਮੰਗ ਇਹ ਕਹਿੰਦੇ ਹੋਏ ਖਾਰਿਜ ਕਰ ਦਿੱਤੀ ਕਿ ਸਦਨ ਦੇ ਬਾਹਰ ਦਿੱਤੇ ਗਏ ਬਿਆਨ ਲਈ ਸਦਨ ਵਿਚ ਮੁਆਫੀ ਨਹੀਂ ਮੰਗੀ ਜਾ ਸਕਦੀ। ਨਾਇਡੂ ਨੇ ਇਸ ਮੁੱਦੇ 'ਤੇ ਪ੍ਰਸ਼ਨ ਕਾਲ ਦੌਰਾਨ ਕਾਂਗਰਸ ਮੈਂਬਰਾਂ ਦੇ ਹੰਗਾਮੇ ਦੌਰਾਨ ਇਹ ਗੱਲ ਕਹੀ।

ਜ਼ੀਰੋ ਕਾਲ ਵਿਚ ਵੀ ਇਸੇ ਮੁੱਦੇ 'ਤੇ ਮੁਲਤਵੀ ਤੋਂ ਬਾਅਦ ਪ੍ਰਸ਼ਨ ਕਾਲ ਸ਼ੁਰੂ ਹੁੰਦੇ ਹੀ ਕਾਂਗਰਸ ਮੈਂਬਰ ਸਦਨ ਦੇ ਵਿਚਕਾਰ ਆ ਗਏ ਅਤੇ 'ਪ੍ਰਧਾਨ ਮੰਤਰੀ ਮੁਆਫੀ ਮੰਗੋ' ਦੇ ਨਾਅਰੇ ਲਾਉਣ ਲੱਗੇ। ਇਸ 'ਤੇ ਚੇਅਰਮੈਨ ਨੇ ਕਿਹਾ ਕਿ ਜਦੋਂ ਬਿਆਨ ਸਦਨ ਵਿਚ ਨਹੀਂ ਦਿੱਤਾ ਗਿਆ ਤਾਂ ਇਥੇ ਮੁਆਫੀ ਮੰਗਣ ਦਾ ਸਵਾਲ ਹੀ ਨਹੀਂ ਉਠਦਾ। 


ਹੰਗਾਮਾ ਕਰ ਰਹੇ ਕਾਂਗਰਸੀ ਮੈਂਬਰਾਂ ਨੂੰ ਪ੍ਰਸ਼ਨ ਕਾਲ ਚੱਲਣ ਦੇਣ ਦੀ ਅਪੀਲ ਕਰਦੇ ਹੋਏ ਨਾਇਡੂ ਨੇ ਕਿਹਾ ਕਿ ਕੋਈ ਵੀ ਵਿਅਕਤੀ ਮੁਆਫੀ ਨਹੀਂ ਮੰਗੇਗਾ। ਸਦਨ ਵਿਚ ਕੋਈ ਬਿਆਨ ਨਹੀਂ ਦਿੱਤਾ ਗਿਆ।

SHARE ARTICLE
Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement