ਮੋਟਰਸਾਈਕਲ ਦੇ ਪਟਾਕੇ ਪਾਉਣ ਵਾਲੇ ਜਰੂੁਰ ਪੜਨ ਇਹ ਖ਼ਬਰ
Published : Oct 2, 2017, 5:54 pm IST
Updated : Oct 2, 2017, 12:24 pm IST
SHARE ARTICLE

ਪੰਜਾਬ 'ਚ ਅੱਜ ਤੋਂ ਮੋਟਰਸਾਈਕਲਾਂ ਦੇ ਪਟਾਕੇ ਪਾਉਣ ਤੇ ਪਟਾਕੇ ਮਾਰਨ ਵਾਲੇ ਸਾਈਲੈਂਸਰ ਲਗਵਾਉਣ 'ਤੇ ਪਾਬੰਦੀ ਦੇ ਹੁਕਮ ਲਾਗੂ ਹੋ ਗਏ ਹਨ। ਪੰਜਾਬ ਇਹ ਹੁਕਮ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ। ਪੰਜਾਬ ਪ੍ਰਦੂਸ਼ਣ ਕੰਟਰਲਾਂ ਖਿਲਾਫ ਕਾਫੀ ਸਮੇਂ ਤੋਂ ਜਾਗਰੂਕਤਾ ਮੁਹਿੰਮ ਵਿੱਢੀ ਹੋਈ ਸੀ। ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਸੋਮਵਾਰ ਤੋਂ ਲਾਗੂ ਕੀਤਾ ਹਵਾ ਪ੍ਰਦੂਸ਼ਣ ਐਕਟ 1981 ਅਧੀਨ ਮੋਟਰਸਾਈਕਲ ਦੇ ਚਲਾਉਣ ਤੋਂ ਇਲਾਵਾ ਛੇ ਸਾਲ ਤਕ ਦੀ ਸਜ਼ਾ ਸਣੇ ਰੋਜ਼ਾਨਾ ਪੰਜ ਹਜ਼ਾਰ ਰੁਪਏ ਜ਼ੁਰਮਾਨੇ ਦੀ ਵਿਵਸਥਾ ਹੈ।

ਬੋਰਡ ਦੇ ਬੁਲਾਰੇ ਨੇ ਇਹ ਵੀ ਸਪਸ਼ੱਟ ਕੀਤਾ ਕਿ ਪੰਜਾਬ, ਆਵਾਜ਼ ਤੇ ਹਵਾ ਪ੍ਰਦੂਸ਼ਣ ਵਿਰੁੱਧ ਅਜਿਹੇ ਕਦਮ ਚੁੱਕਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਇਸ ਐਕਟ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਵਾਉਣ ਲਈ ਪੂਰੀ ਤਿਆਰੀ ਖਿੱਚ ਲਈ ਹੈ ਤੇ ਬੋਰਡ ਨੇ ਮੋਬਾਈਲ ਨੰਬਰ 98789-50593 ਜਾਰੀ ਕੀਤਾ ਹੈ ਤਾਂ ਜੋ ਲੋਕ ਪਟਾਕੇ ਮਾਰਨ ਵਾਲਿਆਂ ਦੀ ਸੂਚਨਾ ਦੇ ਸਕਣ। 


ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਕਾਹਨ ਸਿੰਘ ਪੰਨੂ ਨੇ ਦੱਸਿਆ ਕਿ ਇਸ ਤੋਂ ਪਹਿਲਾ ਵਾਹਨਾਂ ਤੋਂ ਪ੍ਰੈੱਸ਼ਰ ਹਾਰਨ ਹਟਾਏ ਗਏ ਸਨ ਤੇ ਉਸ ਮੁਹਿੰਮ ਦੇ ਚੰਗੇ ਨਤੀਜੇ ਸਾਹਮਣੇ ਆਏ। ਉਨ੍ਹਾਂ ਪੰਜਾਬ ਦੇ ਲੋਕਾਂ ਤੋਂ ਮੋਟਰਸਾਈਕਲਾਂ ਦੇ ਪਟਾਕੇ ਪਵਾਉਣ ਤੇ ਅਜਿਹੀ ਸਾਇਲੈਂਸਰ ਲਾਉਣ ਵਾਲਿਆਂ ਖਿਲਾਫ ਸਹਿਯੋਗ ਦੀ ਮੰਗ ਕੀਤੀ ਹੈ।

SHARE ARTICLE
Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement