ਮੁੱਖ ਮੰਤਰੀ ਕੈਪਟਨ ਨੇ ਹੈਨਰੀ ਨੂੰ ਗੁਰਦਾਸਪੁਰ ਉੱਪ ਚੋਣ 'ਚ 32 ਪਿੰਡਾਂ ਦਾ ਇੰਚਾਰਜ ਕੀਤਾ ਨਿਯੁਕਤ
Published : Sep 26, 2017, 4:15 pm IST
Updated : Sep 26, 2017, 10:45 am IST
SHARE ARTICLE

ਗੁਰਦਾਸਪੁਰ ਲੋਕਸਭਾ ਚੋਣਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੇ ਸਾਰੇ ਵਿਧਾਇਕਾਂ ਅਤੇ ਸੀਨੀਅਰ ਆਗੂਆਂ ਦੀ ਚੋਣਾਂ ਲਈ ਡਿਊਟੀ ਲਾ ਦਿੱਤੀ ਹੈ। ਜਿਸ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਜਲੰਧਰ ਨਾਰਥ ਹਲਕੇ ਦੇ ਵਿਧਾਇਕ ਜੂਨੀਅਰ ਅਵਤਾਰ ਹੈਨਰੀ ਦੀ ਮਿਹਨਤ ਅਤੇ ਤਜ਼ਰਬੇ ਨੂੰ ਵੇਖਦਿਆਂ ਉਨ੍ਹਾਂ ਨੂੰ ਗੁਰਦਾਸਪੁਰ ਹਲਕੇ ਦੇ 32 ਪਿੰਡਾਂ ਦਾ ਚੋਣ ਇੰਚਾਰਜ ਨਿਯੁਕਤ ਕੀਤਾ ਹੈ। 

ਵਿਧਾਇਕ ਹੈਨਰੀ ਨੇ ਸੋਮਵਾਰ ਨੂੰ ਸਾਥੀਆਂ ਸਮੇਤ ਗੁਰਦਾਸਪੁਰ 'ਚ ਚੋਣ ਪ੍ਰਚਾਰ ਦੀ ਕਮਾਨ ਸੰਭਾਲੀ। ਇਸ ਦੌਰਾਨ ਪਿੰਡ ਭੋਆ ਦੇ ਇਕ ਪ੍ਰੋਗਰਾਮ ਦੌਰਾਨ ਵਿਧਾਇਕ ਹੈਨਰੀ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਮੇਰੇ 'ਤੇ ਵਿਸ਼ਵਾਸ ਕਰ ਕੇ ਇਹ ਜ਼ਿੰਮੇਵਾਰੀ ਸੌਂਪੀ ਹੈ। ਉਹ ਪੂਰੀ ਮਿਹਨਤ ਅਤੇ ਲਗਨ ਨਾਲ ਕਾਂਗਰਸ ਦੇ ਹੱਕ ਵਿਚ ਪ੍ਰਚਾਰ ਕਰਨਗੇ ਅਤੇ ਆਪਣੇ ਸਬੰਧਿਤ ਹਲਕਿਆਂ ਤੋਂ ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਨੂੰ ਭਾਰੀ ਵੋਟਾਂ ਨਾਲ ਜਿੱਤ ਦਿਵਾਉਣਗੇ। 


ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਆਉਣ ਤੋਂ ਬਾਅਦ ਸੂਬਾ ਇਕ ਵਾਰ ਫਿਰ ਤਰੱਕੀ ਦੇ ਰਸਤੇ 'ਤੇ ਅਗਾਂਹ ਵਧਣ ਲੱਗਾ ਹੈ। ਕੈ. ਅਮਰਿੰਦਰ ਦੇ ਵਿਜ਼ਨ ਨਾਲ ਸਰਕਾਰ ਨੇ ਅਨੇਕਾਂ ਫੈਸਲੇ ਲਏ ਹਨ। ਸਰਕਾਰ ਦੀ ਲੋਕਹਿੱਤ ਨੀਤੀਆਂ ਤੇ ਯੋਜਨਾਵਾਂ ਨਾਲ ਪੰਜਾਬ ਇਕ ਵਾਰ ਫਿਰ ਦੇਸ਼ ਦਾ ਨੰਬਰ ਇਕ ਸੂਬਾ ਬਣੇਗਾ।

ਇਸ ਦੌਰਾਨ ਭੋਆ ਹਲਕੇ ਦੇ ਵਿਧਾਇਕ ਜੋਗਿੰਦਰ ਪਾਲ, ਕੈਂਟ ਹਲਕੇ ਦੇ ਵਿਧਾਇਕ ਪਰਗਟ ਸਿੰਘ, ਕਰਤਾਰਪੁਰ ਹਲਕੇ ਦੇ ਵਿਧਾਇਕ ਚੌਧਰੀ ਸੁਰਿੰਦਰ, ਕੌਂਸਲਰ ਡਾ. ਪ੍ਰਦੀਪ ਰਾਏ, ਕੌਂਸਲਰ ਪਤੀ ਨਿਰਮਲ ਸਿੰਘ ਨਿੰਮਾ, ਪਰਮਜੀਤ ਸਿੰਘ ਪੰਮਾ, ਸੁਰਿੰਦਰ ਛਿੰਦਾ, ਕੇਵਲ ਸਿੰਘ, ਜਗਜੀਤ ਸਿੰਘ ਲੱਕੀ, ਰਮਿਤ ਦੱਤਾ ਤੇ ਹੋਰ ਵੀ ਮੌਜੂਦ ਸਨ।




SHARE ARTICLE
Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement