ਨਵਜੋਤ ਸਿੱਧੂ ਵੱਲੋਂ ਬੱਚੀਆਂ ਨਾਲ ਜ਼ਬਰ-ਜ਼ਨਾਹ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੀ ਵਕਾਲਤ
Published : Mar 6, 2018, 11:12 am IST
Updated : Mar 6, 2018, 5:42 am IST
SHARE ARTICLE

ਜ਼ੀਰਾ : ਨਵਜੋਤ ਸਿਧੂ ਨੇ ਪੰਜਾਬ ਵਿਚ ਵੀ 12 ਸਾਲ ਤੋਂ ਘੱਟ ਉਮਰ ਦੀਆਂ ਬੱਚੀਆਂ ਨਾਲ ਜਬਰ-ਜ਼ਨਾਹ ਦੇ ਦੋਸ਼ੀਆਂ ਨੂੰ ਸਖਤ ਸਜਾ ਦੇਣ ਦੀ ਵਕਾਲਤ ਕੀਤੀ ਹੈ। ਉਹਨਾਂ ਨੇ ਕਿਹਾ ਕਿ ਦੋਸ਼ੀਆਂ ਨੂੰ ਫਾਂਸੀ ਦੇਣ ਦਾ ਕਾਨੂੰਨ ਬਣਾਉਣਾ ਚਾਹੀਦਾ ਹੈ। ਜ਼ੀਰਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਲੋਕਲ ਬਾਡੀਜ਼ ਮੰਤਰੀ ਨੇ ਕਿਹਾ ਕਿ ਇਸ ਦੇ ਨਾਲ ਪੰਜਾਬ ਦੇ ਵਿੱਚ ਜਬਰ-ਜ਼ਨਾਹ ਦੀਆਂ ਘਟਨਾਵਾਂ ਨੂੰ ਠੱਲ ਪਵੇਗੀ। ਇਸ ਤੋਂ ਬਿਨਾਂ ਉਹਨਾਂ ਨੇ ਕਿਹਾ ਕਿ ਇਸ ਕਾਨੂੰਨ ਦੇ ਨਾਲ-ਨਾਲ ਪੰਜਾਬ ਵਿਚ ਨਸ਼ੇ ਦੀ ਸਮੱਗਲਿੰਗ ਕਰਨ ਵਾਲਿਆਂ ਨੂੰ ਵੀ ਫਾਂਸੀ ਦੀ ਸਜ਼ਾ ਹੋਣੀ ਚਾਹੀਦੀ ਹੈ। ਤਾਂ ਜੋ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੇ ਵਿੱਚ ਰੁਲਣ ਤੋਂ ਬਚਾਇਆ ਜਾ ਸਕੇ।



ਉਹਨਾਂ ਨੇ ਕਿਹਾ ਕਿ ਸਾਨੂੰ ਵੀ ਆਪਣੇ ਗੁਆਂਢੀ ਸੂਬੇ ਦੀ ਤਰਜ਼ ‘ਤੇ ਚੱਲਣਾ ਚਾਹੀਦਾ ਹੈ ਕਿਉਕਿ ਹਰਿਆਣਾ ਦੀ ਕੈਬਨਿਟ ਨੇ ਹਾਲ ਹੀ ਵਿਚ 12 ਸਾਲ ਤੋਂ ਘੱਟ ਉਮਰ ਦੀਆਂ ਬੱਚੀਆਂ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੇਣ ਦੇ ਪ੍ਰਸਤਾਵ ਨੂੰ ਪਾਸ ਕੀਤਾ ਹੈ। ਇਹ ਬਿੱਲ ਵਿਧਾਨ ਸਭਾ ਦੀ ਮਨਜ਼ੂਰੀ ਤੋਂ ਬਾਅਦ ਲਾਗੂ ਹੋ ਜਾਵੇਗਾ।ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੱਧ ਪ੍ਰਦੇਸ਼ ਨੇ ਵੀ ਬੱਚੀਆਂ ਨੂੰ ਜਬਰ-ਜ਼ਨਾਹ ਦੀ ਦਰਿੰਦਗੀ ਤੋਂ ਬਚਾਉਣ ਲਈ ਅਜਿਹਾ ਹੀ ਕਾਨੂੰਨ ਬਣਾਇਆ ਸੀ। 


ਲੋਕਲ ਬਾਡੀਜ਼ ਮੰਤਰੀ ਨੇ ਕਿਹਾ ਕਿ ਅਪਰਾਧੀਆਂ ਨੂੰ ਕਾਨੂੰਨ ਦਾ ਡਰ ਹੋਣਾ ਚਾਹੀਦਾ ਹੈ ਅਤੇ ਇਹ ਡਰ ਤਾਂ ਹੀ ਹੋਵੇਗਾ ਜੇਕਰ ਅਪਰਾਧ ਦੀ ਸਜ਼ਾ ਸਖਤ ਹੋਵੇਗੀ। ਉਹਨਾਂ ਨੇ ਇਹ ਵੀ ਕਿਹਾ ਕਿ ਅਰਬ ਦੇਸ਼ਾਂ ‘ਚ ਚੋਰੀ ਦੇ ਦੋਸ਼ ‘ਤੇ ਬਹੁਤ ਹੀ ਸਖਤ ਸਜ਼ਾ ਦਿੱਤੀ ਜਾਂਦੀ ਹੈ ਇੱਥੋਂ ਤੱਕ ਕਿ ਦੋਸ਼ੀਆਂ ਦੇ ਹੱਥ ਵੀ ਕੱਟ ਦਿੱਤੇ ਜਾਂਦੇ ਹਨ ਅਤੇ ਨਸ਼ਾ ਸਮੱਗਲਿੰਗ ਕਰਨ ‘ਤੇ ਫਾਂਸੀ ਦੀ ਸਜ਼ਾ ਦਿੱਤੀ ਜਾਂਦੀ ਹੈ।ਇਸੇ ਹੀ ਕਾਰਨ ਅਰਬ ਦੇਸ਼ਾਂ ਦੇ ਵਿੱਚ ਕੋਈ ਵੀ ਦੋਸ਼ੀ ਛੇਤੀ-ਛੇਤੀ ਅਪਰਾਧ ਕਰਨ ਦਾ ਹੌਸਲਾ ਨਹੀਂ ਕਰਦਾ। ਇਹ ਵੀ ਧਿਆਨਯੋਗ ਹੈ ਕਿ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵੀ ਨਸ਼ੇ ਦੇ ਸਮੱਗਲਰਾਂ ਲਈ ਫਾਂਸੀ ਦੀ ਵਕਾਲਤ ਕਰ ਰਹੇ ਹਨ। 

 

ਲੋਕਲ ਬਾਡੀਜ਼ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨਸ਼ੇ ਦੇ ਕਾਰਨ ਕੁਰਾਹੇ ਪਈ ਹੋਈੇ ਹੈ ਅਤੇ ਨੌਜਵਾਨ ਪੀੜੀ ਨੂੰ ਨਸ਼ੇ ਤੋਂ ਬਚਾਉਣ ਦੇ ਲਈ ਸਮੱਗਲਰਾਂ ਨੂੰ ਨਕੇਲ ਪਾਉਣੀ ਬਹੁਤ ਹੀ ਜਰੂਰੀ ਹੈ। ਜਿਸ ਕਰਨ ਉਹਨਾਂ ਦੇ ਵਰੁੱਧ ਸਖਤ ਕਾਨੂੰਨ ਹੋਣਾ ਚਾਹੀਦਾ ਹੈ ਅਤੇ ਕੁਰਾਹੇ ਪਏ ਹੋਣ ਕਾਰਨ ਪੰਜਾਬ ਦੇ ਨੌਜਵਾਨ ਪੁਲਿਸ ਤੇ ਫੌਜ ਦੀ ਭਰਤੀ ਦੀ ਸਰੀਰਕ ਪ੍ਰੀਖਿਆ ਵਿਚੋਂ ਫੇਲ ਹੋ ਰਹੇ ਹਨ। ਜੇ ਸਖਤ ਕਦਮ ਨਾ ਚੁੱਕੇ ਗਏ ਤਾਂ ਪੰਜਾਬ ਦੀ ਨੌਜਵਾਨੀ ਪੂਰੀ ਤਰ੍ਹਾਂ ਬਰਬਾਦ ਹੋ ਜਾਵੇਗੀ। 


ਮੱਧ ਪ੍ਰਦੇਸ਼ ਅਤੇ ਹਰਿਆਣਾ ਦਾ ਹਵਾਲਾ ਦਿੰਦੇ ਹੋਏ ਲੋਕਲ ਬਾਡੀਜ਼ ਮੰਤਰੀ ਨੇ ਕਿਹਾ ਅਪਰਾਧ ਨੂੰ ਰੋਕਣ ਲਈ ਕਿਤੇ ਵੀ ਚੰਗਾ ਕਾਨੂੰਨ ਲਾਗੂ ਹੋ ਰਿਹਾ ਹੈ ਤਾਂ ਉਸ ਦੀ ਨਕਲ ਕਰਨ ਵਿਚ ਕੋਈ ਬੁਰਾਈ ਨਹੀਂ ਹੋਣੀ ਚਾਹੀਦੀ। ਬੱਚੀਆਂ ਨਾਲ ਜਬਰ-ਜ਼ਨਾਹ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਅਤੇ ਅਜਿਹੇ ਅਪਰਾਧੀਆਂ ਨੂੰ ਵੀ ਜੁਰਮ ਸਾਬਤ ਹੋਣ ‘ਤੇ ਸਖਤ ਸਜ਼ਾ ਮਿਲਣੀ ਚਾਹੀਦੀ ਹੈ ਅਤੇ ਉਹ ਇਸ ਨੂੰ ਪੰਜਾਬ ਵਿਚ ਵੀ ਲਾਗੂ ਕਰਵਾਉਣ ਦਾ ਯਤਨ ਕਰਨਗੇ।

SHARE ARTICLE
Advertisement

Ludhiana News Update: ਕੈਨੇਡਾ ਜਾ ਕੇ ਮੁੱਕਰੀ ਇੱਕ ਹੋਰ ਪੰਜਾਬਣ, ਨੇਪਾਲ ਤੋਂ ਚੜ੍ਹੀ ਪੁਲਿਸ ਅੜ੍ਹਿੱਕੇ, ਪਰਿਵਾਰ ਨਾਲ

17 May 2024 4:33 PM

Today Top News Live - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ Bulletin LIVE

17 May 2024 1:48 PM

ਕਰੋੜ ਰੁਪਏ ਦੀ ਆਫ਼ਰ ਨੂੰ ਠੋਕਰ ਮਾਰਨ ਵਾਲੀ ਲੁਧਿਆਣਾ ਦੀ MLA ਨੇ ਖੜਕਾਏ ਵਿਰੋਧੀ, '400 ਤਾਂ ਦੂਰ ਦੀ ਗੱਲ, ਭਾਜਪਾ ਦੀ

17 May 2024 11:53 AM

Amit Shah ਜਾਂ Rajnath Singh ਕਿਉਂ ਨਹੀਂ ਬਣ ਸਕਦੇ PM? Yogi ਤੇ Modi ਦੇ ਦਿਲਾਂ ਚ ਬਹੁਤ ਦੂਰੀਆਂ ਨੇ Debate Live

17 May 2024 10:54 AM

Speed News

17 May 2024 10:33 AM
Advertisement