
ਐਸ.ਏ.ਐਸ. ਨਗਰ, 30 ਦਸੰਬਰ (ਪ੍ਰਭਸਿਮਰਨ ਸਿੰਘ ਘੱਗਾ) : ਨਵੇਂ ਸਾਲ ਦੇ ਸਵਾਗਤ ਵਿਚ ਹੋਣ ਵਾਲੇ ਜਸ਼ਨਾਂ ਵਿਚ ਇਸ ਵਾਰ ਲੋਕ ਪਟਾਕੇ ਨਹੀਂ ਚਲਾ ਸਕਣਗੇ। ਪੰਜਾਬ ਅਤੇ ਹਰਿਆਣਾ ਹਾਈ ਕੋਟ ਦੇ ਆਦੇਸ਼ 'ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੀ ਇਸ ਮਾਮਲੇ ਨੂੰ ਲੈ ਕੇ ਸਖ਼ਤ ਹੋ ਗਿਆ ਹੈ। ਬੋਰਡ ਨੇ ਲੋਕਾਂ ਨੂੰ ਆਗਾਹ ਕੀਤਾ ਹੈ ਕਿ ਹਾਈ ਕੋਰਟ ਦੇ ਆਦੇਸ਼ਾਂ ਦੀ ਪਾਲਣਾ ਕਰੋ, ਨਹੀਂ ਤਾਂ ਨਿਯਮ ਤੋੜਨ ਵਾਲਿਆਂ ਵਿਰੁਧ ਕਾਰਵਾਈ ਕੀਤੀ ਜਾਵੇਗੀ ਜਿਸ ਤਹਿਤ ਪੁਲਿਸ ਕੇਸ ਵੀ ਦਰਜ ਕਰਵਾਏ ਜਾ ਸਕਦੇ ਹਨ। ਉਥੇ ਹੀ, ਇਸ ਸਾਰੇ ਮਾਮਲੇ ਦੀ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਪੁਲਿਸ ਦੀਆਂ ਟੀਮਾਂ ਦੁਆਰਾ ਨਜ਼ਰ ਰੱਖੀ ਜਾਵੇਗੀ। ਜਾਣਕਾਰੀ ਅਨੁਸਾਰ ਇਸ ਸਾਲ ਦੀਵਾਲੀ ਤੋਂ ਪਹਿਲਾਂ ਇਸ ਮਾਮਲੇ ਵਿਚ ਹਾਈ ਕੋਰਟ 'ਚ ਇਕ ਮੰਗ ਦਰਜ ਹੋਈ ਸੀ ਜਿਸ ਵਿਚ ਦਲੀਲ ਦਿਤੀ ਗਈ ਸੀ ਪਟਾਕੇ ਚਲਉਣ ਨਾਲ ਪ੍ਰਦੂਸ਼ਣ ਹੁੰਦਾ ਹੈ ਜਿਸ ਤੋਂ ਬਾਅਦ ਅਦਾਲਤ ਨੇ ਦੀਵਾਲੀ 'ਤੇ ਪਟਾਕੇ ਚਲਾਉਣ ਦਾ ਇਕ ਨਿਸ਼ਚਿਤ ਸਮਾਂ ਤੈਅ ਕੀਤਾ ਸੀ। ਉਥੇ ਹੀ ਮਾਮਲੇ ਦੀ ਅਗਲੀ ਸੁਣਵਾਈ ਦੌਰਾਨ ਅਦਾਲਤ ਨੇ ਸਾਰੇ ਸਮਾਗਮਾਂ 'ਚ ਪਟਾਕੇ ਚਲਾਉਣ 'ਤੇ ਮਨਾਹੀ ਕਰ ਦਿਤੀ ਸੀ। ਇਸ ਦੇ ਚਲਦੇ ਬੋਰਡ ਨੇ ਸਖ਼ਤੀ ਨਾਲ ਲੋਕਾਂ ਨੂੰ ਨਿਯਮਾਂ ਦਾ ਪਾਲਣਾ ਕਰਨ ਦੇ ਆਦੇਸ਼ ਦਿਤੇ ਹੈ।
ਵਿਆਹ ਤੇ ਹੋਰ ਸਮਾਗਮਾਂ 'ਚ ਨਹੀਂ ਚੱਲਣਗੇ ਪਟਾਕੇ : ਜਾਣਕਾਰੀ ਅਨੁਸਾਰ ਬੋਰਡ ਤੋਂ ਜਾਰੀ ਸਰਕੂਲਰ ਵਿਚ ਸਾਫ਼ ਕੀਤਾ ਗਿਆ ਹੈ ਕਿ ਨਵੇਂ ਸਾਲ ਹੀ ਨਹੀਂ ਸਗੋਂ ਹੋਰ ਵਿਆਹ ਜਾਂ ਸਮਾਰੋਹ ਵਿਚ ਵੀ ਪਟਾਕੇ ਚਲਾਉਣ 'ਤੇ ਪੂਰੀ ਤਰ੍ਹਾਂ ਨਾਲ ਰੋਕ ਰਹੇਗੀ। ਪੂਰੇ ਪੰਜਾਬ ਅਤੇ ਨਾਲ ਲਗਦੇ ਰਾਜਾਂ ਵਿਚ ਵੀ ਇਹ ਨਿਯਮ ਪੂਰੀ ਤਰ੍ਹਾਂ ਨਾਲ ਲਾਗੂ ਰਹਾਗੇ। ਪੁਲਿਸ ਨੂੰ ਵੀ ਕਰਨੀ ਹੋਵੇਗੀ ਮਨਿਟਰਿੰਗ : ਲੋਕ ਪਟਾਕੇ ਚਲਾ ਕੇ ਪ੍ਰਦੂਸ਼ਣ ਨਹੀਂ ਫੈਲਾਉਣ ਇਸ ਮਾਮਲੇ ਦੀ ਪੁਲਿਸ ਦੁਆਰਾ ਵੀ ਨਿਗਰਾਨੀ ਰੱਖੀ ਜਾਵੇਗੀ। ਪੀਸੀਆਰ ਪਾਰਟੀਆਂ ਨੂੰ ਆਪਣੇ ਆਪਣੇ ਇਲਾਕੇ ਵਿਚ ਗਸ਼ਤ ਕਰਨ ਲਈ ਕਿਹਾ ਗਿਆ ਹੈ। ਨਾਲ ਹੀ ਲੋਕਾਂ ਤੋਂ ਸਹਿਯੋਗ ਦੀ ਅਪੀਲ ਕੀਤੀ ਗਈ ਹੈ।