
ਪੰਜਾਬ ਸਰਕਾਰ ਵੱਲੋਂ ਬਿਜਲੀ ਸਬਸਿਡੀ ਦਾ ਬੋਝ ਘਟਾਉਣ ਲਈ ਪਹਿਲੀ ਨਵੰਬਰ ਤੋਂ ਪੰਜਾਬ ਦੇ ਸਮੁੱਚੇ ਮਿਉਂਸਿਪਲ ਖੇਤਰ ਦੇ ਬਿਜਲੀ ਖਪਤਕਾਰਾਂ ਉਤੇ ਦੋ ਫੀਸਦੀ ਟੈਕਸ ਲਾਉਣ ਦਾ ਫੈਸਲਾ ਕੀਤਾ ਗਿਆ ਹੈ। ਸਰਕਾਰ ਦੇ ਇਸ ਫੈਸਲੇ ਨਾਲ ਖਪਤਕਾਰਾਂ ਉਤੇ ਕਰੀਬ 400 ਕਰੋੜ ਰੁਪਏ ਬੋਝ ਪੈਣ ਦਾ ਅਨੁਮਾਨ ਹੈ।
ਇਹ ਟੈਕਸ ਪੰਜਾਬ ਦੇ ਨਗਰ ਪੰਚਾਇਤਾਂ ਤੇ ਮਿਉਂਸਿਪਲ ਖੇਤਰਾਂ ਅਤੇ ਪੰਜਾਬ ਦੇ ਪੰਜ ਵੱਡੇ ਸ਼ਹਿਰਾਂ ਦੇ ਨਗਰ ਨਿਗਮਾਂ ‘ਤੇ ਲਾਗੂ ਹੋਵੇਗਾ।ਇਸ ਸਬੰਧੀ ਨੋਟੀਫਿਕੇਸ਼ਨ ਸਥਾਨਕ ਸਰਕਾਰਾਂ ਵਿਭਾਗ ਵਧੀਕ ਮੁੱਖ ਸਕੱਤਰ ਰਾਹੀਂ ਜਾਰੀ ਹੋਇਆ ਹੈ।
ਪੰਜਾਬ ਦੇ ਪ੍ਰਿੰਸੀਪਲ ਸਕੱਤਰ (ਪਾਵਰ) ਏ ਵੇਣੂ ਪ੍ਰਸਾਦ ਨਾਲ ਜਦੋਂ ਇਸ ਬਾਰੇ ਗੱਲ ਕੀਤੀ ਗਈ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਇਹ ਸਥਾਨਕ ਸਰਕਾਰਾਂ ਵਿਭਾਗ ਦਾ ਫੈਸਲਾ ਹੈ ਜਿਸ ਬਾਰੇ ਉਨ੍ਹਾਂ ਨਾਲ ਹੀ ਗੱਲ ਕੀਤੀ ਜਾਣੀ ਚਾਹੀਦੀ ਹੈ।
ਦੱਸਣਯੋਗ ਹੈ ਕਿ ਸਰਕਾਰ ਨੇ ਹੁਣੇ ਹੀ ਅਜੇ ਮਨੋਰੰਜਨ ਕਰ ਵਾਧਾ ਕੀਤਾ ਹੈ ਜਿਸ ਨਾਲ ਆਉਣ ਵਾਲੇ ਦਿਨਾਂ ‘ਚ ਲੋਕਾਂ ਦੇ ਕੇਬਲ ਤੇ ਡੀਟੀਐਚ ਦੇ ਖ਼ਰਚੇ ਵਧਣਗੇ। ਅਕਾਲੀ ਦਲ ਤੇ ਆਮ ਆਦਮੀ ਪਾਰeਟੀ ਵੱਲੋਂ ਨਵੇਂ ਟੈਕਸ ਲਗਾਉਣ ਦਾ ਲਗਾਤਾਰ ਵਿਰੋਧ ਹੋ ਰਿਹਾ ਹੈ।