
ਪੰਜਾਬ ਵਿੱਚ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਕਾਰਨ ਜਨਜੀਵਨ ਪ੍ਰਭਾਵਿਤ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਅਤੇ ਹਰਿਆਣਾ ਦੇ ਜ਼ਿਆਦਾਤਰ ਹਿੱਸਿਆ ‘ਚ ਘੱਟੋ-ਘੱਟ ਤਾਪਮਾਨ ਸਧਾਰਨ ਤੋਂ ਹੇਠਾਂ ਦਰਜ ਕੀਤਾ ਗਿਆ। ਪੰਜਾਬ ‘ਚ ਅੰਮ੍ਰਿਤਸਰ ਤੇ ਆਦਮਪੁਰ ਸਭ ਤੋਂ ਠੰਢੇ ਰਹੇ।
ਅੰਮ੍ਰਿਤਸਰ ਅਤੇ ਆਦਮਪੁਰ ਦਾ ਤਾਪਮਾਨ ਸਭ ਤੋਂ ਘੱਟ 3.5 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਬਠਿੰਡਾ ਦਾ ਘੱਟੋ-ਘੱਟ ਤਾਪਮਾਨ 4.9 ਡਿਗਰੀ, ਫ਼ਰੀਦਕੋਟ ‘ਚ 5.6 ਡਿਗਰੀ, ਗੁਰਦਾਸਪੁਰ ‘ਚ 5 ਡਿਗਰੀ, ਪਠਾਨਕੋਟ ‘ਚ 6.5 ਡਿਗਰੀ, ਲੁਧਿਆਣਾ ਤੇ ਪਟਿਆਲਾ ‘ਚ 7.1 ਡਿਗਰੀ ਅਤੇ ਚੰਡੀਗੜ੍ਹ ਦਾ ਤਾਪਮਾਨ 7.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਹਰਿਆਣਾ ‘ਚ ਨਾਰਨੌਲ ਸਭ ਤੋਂ ਠੰਢਾ ਰਿਹਾ ਅਤੇ ਇਥੇ ਘੱਟੋ-ਘੱਟ ਤਾਪਮਾਨ 5.2 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ, ਜਦੋਂਕਿ ਹਿਸਾਰ ‘ਚ ਤਾਪਮਾਨ 5.6 ਡਿਗਰੀ ਅਤੇ ਰੋਹਤਕ ਦਾ ਤਾਪਮਾਨ 6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਧੁੰਦ ਕਾਰਨ ਸੜਕ ਅਤੇ ਰੇਲ ਆਵਾਜਾਈ ਅਤੇ ਹਵਾਈ ਸੇਵਾ ਵੀ ਪ੍ਰਭਾਵਿਤ ਹੋਈ। ਧੁੰਦ ਕਾਰਨ ਉੱਤਰੀ ਭਾਰਤ ‘ਚ 17 ਰੇਲ ਗੱਡੀਆਂ ਰੱਦ ਕਰ ਦਿੱਤੀਆ ਗਈਆਂ, ਜਦੋਂਕਿ 6 ਰੇਲ ਗੱਡੀਆਂ ਦੇ ਸਮੇਂ ‘ਚ ਤਬਦੀਲੀ ਕੀਤੀ ਗਈ ਅਤੇ 26 ਗੱਡੀਆਂ ਦੇਰੀ ਨਾਲ ਚੱਲ ਰਹੀਆਂ ਹਨ।