ਪੰਜਾਬ 'ਚ ਬਣਨਗੀਆਂ 267 ਨਵੀਆਂ ਗ੍ਰਾਮ ਪੰਚਾਇਤਾਂ
Published : Mar 13, 2018, 1:51 pm IST
Updated : Mar 13, 2018, 8:21 am IST
SHARE ARTICLE

ਚੰਡੀਗੜ੍ਹ : ਪੰਜਾਬ ਦੀ ਕੈਪ‍ਟਨ ਅਮਰਿੰਦਰ ਸਿੰਘ ਸਰਕਾਰ ਨੇ ਸੂਬੇ ਵਿਚ ਨਵੀਆਂ ਪੰਚਾਇਤਾਂ ਬਣਾਉਣ ਦਾ ਫ਼ੈਸਲਾ ਕੀਤਾ ਹੈ। ਪੰਜਾਬ ਵਿਚ 267 ਨਵੀਆਂ ਪੰਚਾਇਤਾਂ ਬਣਾਉਣ ਲਈ ਮੁੱਖ ਮੰਤਰੀ ਨੇ ਹਰੀ ਝੰਡੀ ਦੇ ਦਿਤੀ ਹੈ। ਨਵੀਆਂ ਪੰਚਾਇਤਾਂ ਬਣਨ ਤੋਂ ਬਾਅਦ ਸੂਬੇ ਵਿਚ ਪੰਚਾਇਤਾਂ ਦੀ ਗਿਣਤੀ 13,028 ਹੋ ਜਾਵੇਗੀ। 



ਕੈਪ‍ਟਨ ਸਰਕਾਰ ਨੇ ਨਵੀਆਂ ਪੰਚਾਇਤਾਂ ਦੇ ਗਠਨ ਦੀ ਮਨਜ਼ੂਰੀ ਦੇ ਨਾਲ ਹੀ ਪਿਛਲੀ ਅਕਾਲੀ-ਭਾਜਪਾ ਸਰਕਾਰ ਵਿਚ ਬਣਾਈਆਂ ਗਈਆਂ 15 ਪੰਚਾਇਤਾਂ ਨੂੰ ਵੀ ਰੱਦ ਕਰ ਦਿਤਾ ਹੈ। ਅਕਾਲੀ-ਭਾਜਪਾ ਸਰਕਾਰ ਦੇ ਦੌਰਾਨ ਕਾਂਗਰਸੀ ਨੇਤਾਵਾਂ ਨੇ ਪੰਚਾਇਤਾਂ ਨੂੰ ਤੋੜ ਨਵੀਆਂ ਪੰਚਾਇਤਾਂ ਬਣਾਉਣ ਦਾ ਵਿਰੋਧ ਕੀਤਾ ਸੀ।



ਇਕ ਦਹਾਕੇ ਬਾਅਦ ਸੱਤਾ ਵਿਚ ਆਉਣ 'ਤੇ ਕਾਂਗਰਸ ਨੇ ਅਪਣੇ ਚਹੇਤਿਆਂ ਨੂੰ ਖ਼ੁਸ਼ ਕਰ ਦਿਤਾ ਹੈ। ਪੰਚਾਇਤ ਵਿਭਾਗ ਨੇ 267 ਨਵੀਆਂ ਪੰਚਾਇਤਾਂ ਦੇ ਗਠਨ ਨਾਲ ਸਬੰਧਤ ਨੋਟੀਫ਼ਿਕੇਸ਼ਨ ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿਤੀ ਹੈ। ਪੰਚਾਇਤੀ ਰਾਜ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦਾ ਕਹਿਣਾ ਹੈ ਕਿ ਲੋਕਾਂ ਦੀ ਮੰਗ ਅਨੁਸਾਰ ਨਵੇਂ ਵਾਰਡਾਂ ਅਤੇ ਪੰਚਾਇਤਾਂ ਦਾ ਗਠਨ ਕੀਤਾ ਜਾ ਰਿਹਾ ਹੈ। 



ਉਨ੍ਹਾਂ ਕਿਹਾ ਕਿ ਨਵੀਆਂ ਪੰਚਾਇਤਾਂ ਲੋਕਾਂ ਦੀ ਸਹੂਲਤ ਦੇ ਅਨੁਸਾਰ ਨਿਯਮ ਅਤੇ ਕਾਨੂੰਨ ਦੇ ਅਨੁਸਾਰ ਹੀ ਬਣਾਈਆਂ ਜਾ ਰਹੀਆਂ ਹਨ। ਇਸ ਵਿਚ ਕੁੱਝ ਵੀ ਗ਼ਲਤ ਨਹੀਂ ਹੈ। ਨਵੀਆਂ ਪੰਚਾਇਤਾਂ ਦੇ ਗਠਨ ਨਾਲ ਪੇਂਡੂ ਖੇਤਰਾਂ ਦੇ ਵਿਕਾਸ ਵਿਚ ਤੇਜ਼ੀ ਆਵੇਗੀ।

SHARE ARTICLE
Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement