ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਦਾ ਅਸਤੀਫਾ ਮਨਜ਼ੂਰ
Published : Jan 18, 2018, 1:28 pm IST
Updated : Jan 18, 2018, 7:58 am IST
SHARE ARTICLE

ਆਖਰਕਾਰ ਰਾਣਾ ਗੁਰਜੀਤ ਸਿੰਘ ਦੀ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਛੁੱਟੀ ਹੋ ਹੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਣਾ ਗੁਰਜੀਤ ਸਿੰਘ ਦੇ ਅਸਤੀਫੇ ਸਬੰਧੀ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਵੀਰਵਾਰ ਨੂੰ ਮੁਲਾਕਾਤ ਕੀਤੀ। ਜਿਸ ਦੌਰਾਨ ਰਾਣਾ ਗੁਰਜੀਤ ਦਾ ਅਸਤੀਫਾ ਮਨਜ਼ੂਰ ਕਰ ਲਿਆ ਗਿਆ। 


ਇਸ ਗੱਲ ਦੀ ਜਾਣਕਾਰੀ ਮੁਲਾਕਾਤ ਖਤਮ ਹੋਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਮੀਡੀਆ ਨੂੰ ਦਿੱਤੀ। ਇਸ ਤੋਂ ਇਲਾਵਾ ਮੀਟਿੰਗ 'ਚ ਮੰਤਰੀ ਮੰਡਲ ਦੇ ਵਿਸਥਾਰ ਬਾਰੇ ਵੀ ਚਰਚਾ ਕੀਤੀ ਗਈ। ਇਸ ਦੌਰਾਨ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵੀ ਕੈਪਟਨ ਨਾਲ ਮੌਜੂਦ ਸਨ। ਰਾਣਾ ਗੁਰਜੀਤ ਦਾ ਅਸਤੀਫਾ ਮਨਜ਼ੂਰ ਹੋਣ ਤੋਂ ਬਾਅਦ ਪੰਜਾਬ ਮੰਤਰੀ ਮੰਡਲ ਦੇ ਵਿਸਥਾਰ ਦਾ ਰਸਤਾ ਵੀ ਸਾਫ ਹੋ ਗਿਆ ਹੈ। 



ਕੀ ਹੈ ਪੂਰਾ ਮਾਮਲਾ

ਜ਼ਿਕਰਯੋਗ ਹੈ ਕਿ ਵਿਰੋਧੀ ਧਿਰ ਵਲੋਂ ਰਾਣਾ ਗੁਰਜੀਤ 'ਤੇ ਰੇਤ ਦੀਆਂ ਖਾਨਾਂ ਨੂੰ ਲੈ ਕੇ ਲਗਾਤਾਰ ਟਿੱਪਣੀ ਕੀਤਾ ਜਾ ਰਹੀ ਸੀ। ਜਿਸ ਤੋਂ ਬਾਅਦ ਰਾਣਾ ਗੁਰਜੀਤ ਨੇ 4 ਜਨਵਰੀ ਨੂੰ ਕੈਪਟਨ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਸੀ, ਜਿਸ ਨੂੰ ਅੱਜ ਕਾਂਗਰਸ ਹਾਈਕਮਾਨ ਵਲੋਂ ਮਨਜ਼ੂਰ ਕਰ ਲਿਆ ਗਿਆ। 


ਦੱਸਿਆ ਜਾਂਦਾ ਹੈ ਕਿ ਰਾਣਾ ਗੁਰਜੀਤ ਸਿੰਘ ਕੈਪਟਨ ਅਮਰਿੰਦਰ ਸਿੰਘ ਦੇ ਬਹੁਤ ਕਰੀਬੀ ਹਨ। ਰਾਣਾ ਗੁਰਜੀਤ ਮਾਈਨਿੰਗ ਠੇਕੇ ਨੂੰ ਲੈ ਕੇ ਵਿਵਾਦਾਂ 'ਚ ਰਹਿ ਚੁੱਕੇ ਹਨ। ਕੁਝ ਮਹੀਨੇ ਪਹਿਲਾਂ ਪੰਜਾਬ 'ਚ ਰੇਤ ਦੀਆਂ ਖਾਨਾਂ ਦੀ ਨੀਲਾਮੀ ਹੋਈ ਸੀ, ਜਿਸ 'ਚ ਰਾਣਾ ਗੁਰਜੀਤ 'ਤੇ ਗਲਤ ਤਰੀਕੇ ਨਾਲ ਆਪਣੀਆਂ ਕੰਪਨੀਆਂ ਨੂੰ ਫਾਇਦਾ ਪਹੁੰਚਾਉਣ ਦਾ ਦੋਸ਼ ਲਾਇਆ ਗਿਆ ਸੀ।

 

ਇਸ ਮਾਮਲੇ ਤੋਂ ਬਾਅਦ ਰਾਣਾ ਗੁਰਜੀਤ ਪੰਜਾਬ 'ਚ ਵਿਰੋਧੀ ਧਿਰ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਸੁਖਪਾਲ ਖਹਿਰਾ ਦੇ ਨਿਸ਼ਾਨੇ 'ਤੇ ਸਨ।

SHARE ARTICLE
Advertisement

Mukhtar Ansari ਦੀ ਹੋਈ ਮੌਤ, Jail 'ਚ ਪਿਆ ਦਿਲ ਦਾ ਦੌਰਾ, UP ਦੇ ਕਈ ਜ਼ਿਲ੍ਹਿਆਂ 'ਚ High Alert

29 Mar 2024 9:33 AM

ਬਾਬਾ ਤਰਸੇਮ ਸਿੰਘ ਦੇ ਕਤਲ ਦਾ CCTV, ਦੇਖੋ ਕਿਵੇਂ ਕੁਰਸੀ 'ਤੇ ਬੈਠੇ ਬਾਬਾ ਤਰਸੇਮ ਸਿੰਘ ਨੂੰ ਬਦਮਾਸ਼ਾਂ ਨੇ ਮਾਰੀਆਂ..

28 Mar 2024 4:40 PM

'ਸਾਈਕਲ ਦਾ ਵੀ ਸਟੈਂਡ ਹੁੰਦਾ, ਆਹ ਰਿੰਕੂ ਦਾ ਕੋਈ ਸਟੈਂਡ ਹੀ ਨਹੀਂ, ਮੈਂ ਤਾਂ ਹੈਰਾਨ ਹਾਂ'

28 Mar 2024 3:17 PM

Debate: BJP ਨੇ ਪੰਜਾਬ 'ਚ ਮਚਾਈ ਤਰਥੱਲੀ, ਪੱਟ ਲਏ ਵੱਡੇ ਲੀਡਰ! ਚੱਲਦੀ ਡਿਬੇਟ 'ਚ ਭਿੜ ਗਏ AAP ਤੇ BJP ਆਗੂ, ਰੱਜ ਕੇ

28 Mar 2024 3:09 PM

ਬੱਸ ਤੇ ਕਾਰ ਦੀ ਸਿੱਧੀ ਟੱਕਰ ਮਚ ਗਿਆ ਚੀਕ-ਚਿਹਾੜਾ ਫਿਰੋਜ਼ਪੁਰ ਦੇ ਜੀਰਾ ’ਚ ਵਾਪਰਿਆ ਦਰਦਨਾਕ ਹਾਦਸਾ

28 Mar 2024 1:08 PM
Advertisement