ਪੰਜਾਬ ਦੇ ਕੈਦੀਆਂ ਨੂੰ ਨਹੀਂ ਮਿਲ ਰਿਹਾ ਸਹੀ ਖਾਣਾ, ਡਾਕਟਰ ਨੇ ਕੀਤਾ ਖੁਲਾਸਾ
Published : Oct 28, 2017, 1:24 pm IST
Updated : Oct 28, 2017, 7:54 am IST
SHARE ARTICLE

ਪੰਜਾਬ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੀਆਂ ਜੇਲ੍ਹਾਂ ਵਿੱਚ ਹੋ ਰਹੀ ਲਾਪਰਵਾਹੀ ਤੇ ਨਸ਼ੇ ਦੀ ਸਪਲਾਈ ਦੇ ਖਿਲਾਫ ਲੁਧਿਆਣਾ ਜੇਲ੍ਹ ਦੇ ਡਾਕਟਰ ਦੀ ਅਰਜ਼ੀ ‘ਤੇ ਪੰਜਾਬ ਸਰਕਾਰ, ਡੀਜੀਪੀ ਜੇਲ੍ਹ ਤੇ ਲੁਧਿਆਣਾ ਦੇ ਜੇਲ੍ਹ ਸੁਪਰਡੈਂਟ ਨੂੰ ਨੋਟਿਸ ਜਾਰੀ ਕਰ ਕੇ ਉਨ੍ਹਾਂ ਤੋਂ ਜਵਾਬ ਮੰਗਿਆ ਹੈ।

ਪੰਜਾਬ ਹਰਿਆਣਾ ਹਾਈ ਕੋਰਟ ਨੇ ਜਸਟਿਸ ਅਜੈ ਕੁਮਾਰ ਮਿੱਤਲ ਅਤੇ ਜਸਟਿਸ ਅਮਿਤ ਰਾਵਲ ਦੀ ਬੈਂਚ ਨੇ ਇਸ ਕੇਸ ਉੱਤੇ 24 ਨਵੰਬਰ ਦੇ ਲਈ ਅਗਲੀ ਸੁਣਵਾਈ ਤੈਅ ਕਰਦੇ ਹੋਏ ਜੇਲ੍ਹ ਵਿਜਿਟ ਕਰਨ ਦੀ ਗੱਲ ਵੀ ਕਹੀ ਹੈ। ਡਾਕਟਰ ਸਵਰਨਦੀਪ ਵੱਲੋਂ ਦਾਖਲ ਅਰਜ਼ੀ ਵਿੱਚ ਕਿਹਾ ਗਿਆ ਹੈ ਕਿ ਜੇਲ੍ਹ ਵਿੱਚ ਕੈਦੀਆਂ ਨੂੰ ਮੈਡੀਕਲ ਟਰੀਟਮੈਂਟ ਕਰਾਉਣ ਲਈ ਸਾਰੀਆਂ ਜ਼ਰੂਰੀ ਸਹੂਲਤਾਂ ਦਿੱਤੀਆਂ ਜਾਣ ਅਤੇ ਕੈਦੀਆਂ ਨੂੰ ਸਹੀ ਖਾਣਾ ਦਿੱਤਾ ਜਾਵੇ।



ਇਸ ਦੇ ਇਲਾਵਾ ਜੇਲ੍ਹ ਵਿੱਚ ਨਸ਼ੇ ਦੀ ਸਪਲਾਈ ਦੀ ਨਿਰਪੱਖ ਜਾਂਚ ਕਰਾਈ ਜਾਏ ਤੇ ਜੇਲ੍ਹ ਵਿੱਚ ਕੰਮ ਕਰਦੇ ਸਟਾਫ ਦੇ ਜਾਨ-ਮਾਲ ਦੀ ਯੋਗ ਸੁਰੱਖਿਆ ਯਕੀਨੀ ਕੀਤੀ ਜਾਏ। ਡਾਕਟਰ ਨੇ ਕਿਹਾ ਕਿ ਉਨ੍ਹਾਂ ਦਾ ਕੰਮ ਜੇਲ੍ਹ ਵਿੱਚ ਕੈਦੀਆਂ ਨੂੰ ਮੈਡੀਕਲ ਟਰੀਟਮੈਂਟ ਦੇਣਾ ਹੈ।ਇਸ ਦੌਰਾਨ ਉਨ੍ਹਾਂ ਨੇ ਪਾਇਆ ਕਿ ਜੇਲ੍ਹ ਵਿੱਚ ਭਾਰੀ ਅਣਗਹਿਲੀਆਂ ਵਰਤੀਆਂ ਜਾਂਦੀਆਂ ਹਨ ਤੇ ਉਥੇ ਦਿੱਤਾ ਜਾਂਦਾ ਖਾਣਾ ਬਹੁਤ ਖਰਾਬ ਹੈ।

ਇਹ ਖਾਣਾ ਖਾ ਕੇ ਖੁਦ ਨੂੰ ਤੰਦਰੁਸਤ ਰੱਖਣਾ ਮੁਸ਼ਕਿਲ ਹੈ। ਪਟੀਸ਼ਨਰ ਦੇ ਵਕੀਲ ਰੰਜਨ ਲਖਨਪਾਲ ਨੇ ਕਿਹਾ ਕਿ ਇਹ ਖਾਣਾ ਖਾ ਕੇ ਕੋਈ ਵੀ ਵਿਅਕਤੀ ਬਿਮਾਰ ਹੋ ਸਕਦਾ ਹੈ।ਕੈਦੀਆਂ ਲਈ ਲਿਆਂਦਾ ਗਿਆ ਰਾਸ਼ਨ ਉਨ੍ਹਾਂ ਤੱਕ ਨਹੀਂ ਪਹੁੰਚਦਾ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਜੇਲ੍ਹ ਵਿੱਚ ਦਵਾਈਆਂ ਦੀ ਸਪਲਾਈ ਕਾਗਜ਼ਾਂ ਉੱਤੇ ਹੀ ਹੈ। ਕੈਦੀਆਂ ਨੂੰ ਇਸ ਦਾ ਲਾਭ ਨਹੀਂ ਹੁੰਦਾ। ਨਸ਼ੀਲੇ ਪਦਾਰਥ ਜੇਲ੍ਹ ਵਿੱਚ ਖੁੱਲ੍ਹੇਆਮ ਮਿਲਦੇ ਹਨ।



ਕੈਦੀਆਂ ਨੂੰ ਨਸ਼ੇ ਦੀ ਲੋੜ ਪਵੇ ਤਾਂ ਮਹਿੰਗੇ ਭਾਅ ਉਨ੍ਹਾਂ ਨੂੰ ਇਹ ਚੀਜ਼ਾਂ ਮਿਲ ਜਾਂਦੀਆਂ ਹਨ। ਵਰਤੇ ਗਏ ਇੰਜੈਕਸ਼ਨ ਦੋਬਾਰਾ ਵਰਤੇ ਜਾਂਦੇ ਹਨ। ਬਿਮਾਰ ਕੈਦੀਆਂ ਨੂੰ ਹਸਪਤਾਲ ਭਰਤੀ ਨਹੀਂ ਕਰਾਇਆ ਜਾਂਦਾ, ਪਰ ਸਿਹਤਮੰਦ ਕੈਦੀਆਂ ਤੋਂ 15 ਹਜ਼ਾਰ ਰੁਪਏ ਲੈ ਕੇ ਉਨ੍ਹਾਂ ਨੂੰ ਹਸਪਤਾਲ ਭੇਜਿਆ ਜਾ ਰਿਹਾ ਹੈ। 

ਇਸ ਵਿੱਚ ਮਦਦ ਨਾ ਕਰਨ ਉੱਤੇ ਡਾਕਟਰ ਉੱਤੇ ਹਮਲਾ ਵੀ ਕੀਤਾ ਗਿਆ ਸੀ।ਪੰਜਾਬ ਹਰਿਆਣਾ ਹਾਈ ਕੋਰਟ ਵਲੋਂ ਪੰਜਾਬ ਸਰਕਾਰ, ਡੀ ਜੀ ਪੀ ਜੇਲ੍ਹ ਤੇ ਲੁਧਿਆਣਾ ਦੇ ਜੇਲ੍ਹ ਸੁਪਰਡੈਂਟ ਨੂੰ ਨੋਟਿਸ ਜਾਰੀ ਕਰ ਕੇ ਉਨ੍ਹਾਂ ਤੋਂ ਜਵਾਬ ਮੰਗਿਆ ਹੈ।


SHARE ARTICLE
Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement