
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁਨੀਆ ਭਰ ਦੇ ਲੋਕਾਂ ਲਈ ਨਵੇਂ ਸਾਲ-2018 ਵਿਚ ਖੁਸ਼ੀਆਂ, ਸ਼ਾਂਤੀ ਅਤੇ ਖੁਸ਼ਹਾਲੀ ਦੀ ਕਾਮਨਾ ਕਰਦਿਆਂ ਉਮੀਦ ਜ਼ਾਹਿਰ ਕੀਤੀ ਕਿ ਇਸ ਸਾਲ 'ਚ ਪੰਜਾਬ ਵਿਕਾਸ ਤੇ ਤਰੱਕੀ ਦੇ ਨਵੇਂ ਯੁੱਗ ਵਿਚ ਪ੍ਰਵੇਸ਼ ਕਰੇਗਾ।
ਕੈਪਟਨ ਅਮਰਿੰਦਰ ਨੇ ਲੋਕਾਂ ਨੂੰ ਸਰਬਪੱਖੀ ਵਿਕਾਸ ਰਾਹੀਂ ਪੰਜਾਬ ਨੂੰ ਮੁਲਕ ਦਾ ਅੱਵਲ ਸੂਬਾ ਬਣਾਉਣ ਲਈ ਦ੍ਰਿਡ਼੍ਹ ਸੰਕਲਪ ਲੈਣ ਦਾ ਸੱਦਾ ਦਿੱਤਾ। ਇਸ ਦੇ ਨਾਲ ਹੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ, ਪੰਜਾਬ ਦੇ ਸਿੰਚਾਈ ਅਤੇ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਵੀ ਦੁਨੀਆ ਭਰ ਵਿਚ ਵੱਸਦੇ ਸਾਰੇ ਪੰਜਾਬੀਆਂ ਨੂੰ ਨਵੇਂ ਸਾਲ ਦੀਆਂ ਮੁਬਾਰਕਾਂ ਦਿੱਤੀਆਂ ਹਨ।