ਪੰਜਾਬ ਕਰੇਗਾ ਇਟਲੀ ਦੀ ਰੀਸਾਂ, ਜਾਣੋ ਖਬਰ
Published : Sep 14, 2017, 1:57 pm IST
Updated : Sep 14, 2017, 8:27 am IST
SHARE ARTICLE

ਇਟਲੀ ਦੇ ਬਹੁ-ਉਪਯੋਗੀ ਹੀਰਾ ਗਰੁੱਪ ਨੇ ਬੀ.ਓ.ਟੀ. ਆਧਾਰ 'ਤੇ ਪੰਜਾਬ ਵਿੱਚ ਸਨਅਤੀ ਰਹਿੰਦ-ਖੂੰਹਦ ਕਨਵਰਜ਼ਨ ਪ੍ਰੋਜੈਕਟ ਸਥਾਪਿਤ ਕਰਨ ਵਿੱਚ ਭਾਰੀ ਦਿਲਚਸਪੀ ਦਿਖਾਈ ਹੈ। ਕੰਪਨੀ ਦੇ ਇਕ ਉੱਚ ਪੱਧਰੀ ਵਫਦ ਨੇ ਇਸ ਬਾਰੇ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੰਗਲਵਾਰ ਸ਼ਾਮ ਨੂੰ ਮਿਲ ਕੇ ਦਿੱਤੀ । ਮੁੱਖ ਮੰਤਰੀ ਅੱਗੇ ਆਪਣੀ ਪੇਸ਼ਕਾਰੀ ਦੌਰਾਨ ਵਫਦ ਨੇ ਪੰਜਾਬ ਦੇ ਪ੍ਰਮੁੱਖ ਸ਼ਹਿਰਾਂ ਵਿੱਚ ਸਨਅਤੀ ਰਹਿੰਦ-ਖੂੰਹਦ ਤੋਂ ਬਿਜਲੀ ਪੈਦਾ ਕਰਨ ਦਾ ਸੁਝਾਅ ਪੇਸ਼ ਕੀਤਾ ਜੋ ਕਿ ਸੂਬੇ ਵਿੱਚ ਪ੍ਰਦੂਸ਼ਨ ਨਾਲ ਨਿਪਟਣ ਲਈ ਮਦਦਗਾਰ ਹੋਵੇਗਾ।

ਮੁੱਖ ਮੰਤਰੀ ਵੱਲੋਂ ਦਿੱਤੇ ਗਏ ਸੁਝਾਅ ਮੁਤਾਬਕ ਵਫਦ ਨੇ ਠੋਸ ਪ੍ਰੋਜੈਕਟ ਦੇ ਵਾਸਤੇ ਸੂਬੇ ਵਿੱਚ ਇਕ ਅਧਿਅਨ ਕਰਵਾਉਣ 'ਤੇ ਵੀ ਸਹਿਮਤੀ ਪ੍ਰਗਟਾਈ। ਵਫਦ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਉਨ੍ਹਾਂ ਦਾ ਗਰੁੱਪ ਛੇਤੀ ਹੀ ਲੁਧਿਆਣਾ ਅਤੇ ਜਲੰਧਰ ਵਿਖੇ ਇਕ ਤਕਨੀਕੀ ਟੀਮ ਭੇਜੇਗਾ ਜੋ ਕਿ ਵੱਡੀ ਗਿਣਤੀ ਸਥਾਨਿਕ ਸਨਅਤਾਂ ਵੱਲੋਂ ਪੈਦਾ ਕੀਤੇ ਜਾਂਦੇ ਤਰਲ ਰਹਿੰਦ-ਖੂੰਹਦ ਦੀ ਕਿਸਮ ਦਾ ਵਿਸ਼ਲੇਸ਼ਣ ਕਰੇਗਾ ਅਤੇ ਉਸ ਤੋਂ ਬਾਅਦ ਇਕ ਵਿਸਤ੍ਰਿਤ ਪ੍ਰਸਤਾਵ ਤਿਆਰ ਕਰੇਗਾ।


ਮੀਟਿੰਗ ਤੋਂ ਬਾਅਦ ਵਿਸਤ੍ਰਿਤ ਜਾਣਕਾਰੀ ਦਿੰਦੇ ਹੋਏ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਗਰੁੱਪ ਦੇ ਡੀ.ਐਸ.ਐਸ.ਆਈ. ਗਲੋਬਲ ਲਿਮਟਿਡ ਦੇ ਉਪ ਚੇਅਰਮੈਨ ਅਦਿੱਤਯਾ ਖੰਨਾ ਦੀ ਅਗਵਾਈ ਵਿੱਚ ਵਫਦ ਨੇ ਕਿਹਾ ਕਿ ਪ੍ਰਸਤਾਵਿਤ ਟ੍ਰੀਟਮੈਂਟ ਪਲਾਂਟ ਅਤਿ-ਆਧੁਨਿਕ ਸੁਵਿਧਾਵਾਂ ਵਾਲਾ ਹੋਵੇਗਾ। ਪ੍ਰਸਤਾਵ ਦਾ ਸੁਵਾਗਤ ਕਰਦੇ ਹੋਏ ਮੁੱਖ ਮੰਤਰੀ ਨੇ ਹੀਰਾ ਗਰੁੱਪ ਨੂੰ ਇਸ ਉੱਦਮ ਵਾਸਤੇ ਸਰਕਾਰ ਵੱਲੋਂ ਪੂਰੀ ਮਦਦ ਦੇਣ ਦਾ ਭਰੋਸਾ ਦਵਾਇਆ। ਉਨ੍ਹਾਂ ਵਫਦ ਨੂੰ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਸੂਬੇ ਵਿੱਚ ਬਿਜ਼ਨਸ ਨੂੰ ਸੁਖਾਲਾ ਬਣਾਉਣ ਲਈ ਅਨੇਕਾਂ ਕਦਮ ਚੁੱਕੇ ਗਏ ਹਨ।

ਮੁੱਖ ਮੰਤਰੀ ਨੇ ਇਟਲੀ ਅਤੇ ਯੂਰਪ ਵਿੱਚ ਵਾਤਾਵਰਨ ਸੇਵਾਵਾਂ, ਊਰਜਾ ਸਰੋਤਾਂ ਅਤੇ ਵਾਟਰ ਸਾਇਕਲਿੰਗ ਵਿੱਚ ਕੰਪਨੀ ਵੱਲੋਂ ਪ੍ਰਬੰਧਨ ਦੇ ਖੇਤਰ 'ਚ ਕੀਤੀਆਂ ਕੋਸ਼ਿਸ਼ਾਂ ਦੀ ਸਰਾਹਨਾ ਕੀਤੀ। ਉਨ੍ਹਾਂ ਨੇ ਦੁਵੱਲੇ ਹਿੱਤਾਂ ਵਾਲੇ ਹੋਰਨਾਂ ਖੇਤਰਾਂ ਵਿੱਚ ਵੀ ਇਸ ਗਰੁੱਪ ਨਾਲ ਭਾਈਵਾਲੀ ਦੀਆਂ ਸੰਭਾਵਨਾਵਾਂ ਦਾ ਪਤਾ ਲਾਉਣ ਦਾ ਸੁਝਾਅ ਦਿੱਤਾ।

SHARE ARTICLE
Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement