ਪੰਜਾਬ ਨੇ ਖੇਲੋ ਇੰਡੀਆ 'ਚ ਮਾਰਿਆ ਮੋਰਚਾ, ਜਿੱਤੇ ਕਈ ਤਮਗੇ
Published : Feb 10, 2018, 11:26 am IST
Updated : Feb 10, 2018, 5:56 am IST
SHARE ARTICLE

ਚੰਡੀਗੜ੍ਹ: ਭਾਰਤ ਸਰਕਾਰ ਵੱਲੋਂ ਪਹਿਲੀ ਵਾਰ ਕਰਵਾਈਆਂ ਗਈਆਂ ‘ਖੇਲੋ ਇੰਡੀਆ ਸਕੂਲ ਖੇਡਾਂ’ ਵਿੱਚ ਪੰਜਾਬ ਦੇ ਖਿਡਾਰੀਆਂ ਨੇ 10 ਸੋਨੇ, 5 ਚਾਂਦੀ ਤੇ 20 ਕਾਂਸੀ ਦੇ ਤਮਗਿਆਂ ਸਮੇਤ ਕੁੱਲ 35 ਤਮਗੇ ਜਿੱਤ ਕੇ ਓਵਰ ਆਲ 7ਵਾਂ ਸਥਾਨ ਹਾਸਲ ਕੀਤਾ ਹੈ। ਦਿੱਲੀ ਵਿਖੇ ਸਮਾਪਤ ਹੋਈਆਂ ਇਨ੍ਹਾਂ ਖੇਡਾਂ ਵਿੱਚ 29 ਸੂਬਿਆਂ ਤੇ 6 ਕੇਂਦਰ ਸਾਸ਼ਿਤ ਪ੍ਰਦੇਸ਼ਾਂ ਦੇ ਖਿਡਾਰੀਆਂ ਨੇ ਹਿੱਸਾ ਲਿਆ ਸੀ ਜਿਸ ਵਿੱਚ ਪੰਜਾਬ 35 ਟੀਮਾਂ ਵਿੱਚੋਂ ਸੱਤਵੇਂ ਨੰਬਰ ‘ਤੇ ਰਿਹਾ।



ਸਿੱਖਿਆ ਮੰਤਰੀ ਅਰੁਣਾ ਚੌਧਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ ਤੇ ਖਾਸ ਕਰਕੇ ਪ੍ਰਾਇਮਰੀ ਪੱਧਰ ‘ਤੇ ਖੇਡ ਢਾਂਚਾ ਮਜ਼ਬੂਤ ਕੀਤਾ ਜਾ ਰਿਹਾ ਹੈ ਜਿਸ ਨਾਲ ਆਉਂਦੇ ਭਵਿੱਖ ਵਿੱਚ ਹੋਰ ਵੀ ਚੰਗੇ ਨਤੀਜੇ ਆਉਣਗੇ। ਚੌਧਰੀ ਨੇ ਹਿੱਸਾ ਲੈਣ ਵਾਲੇ ਸਾਰੇ ਖਿਡਾਰੀਆਂ ਨੂੰ ਵੀ ਵਧਾਈ ਦਿੱਤੀ ਜਿਨ੍ਹਾਂ ਸੱਚੀ-ਸੁੱਚੀ ਖੇਡ ਭਾਵਨਾ ਨਾਲ ਹਿੱਸਾ ਲਿਆ ਤੇ ਆਪਣੀ ਪੂਰੀ ਕੋਸ਼ਿਸ਼ ਕੀਤੀ। ਉਨ੍ਹਾਂ ਤਮਗੇ ਨਾ ਜਿੱਤਣ ਵਾਲੇ ਖਿਡਾਰੀਆਂ ਨੂੰ ਅੱਗੇ ਵਾਸਤੇ ਸ਼ੁਭ ਕਾਮਨਾਵਾਂ ਵੀ ਦਿੱਤੀਆਂ।



ਪੰਜਾਬ ਦੇ ਖੇਡ ਦਲ ਦੇ ਮੁਖੀ ਅਤੇ ਸਿੱਖਿਆ ਵਿਭਾਗ ਦੇ ਖੇਡ ਵਿੰਗ ਦੇ ਸਟੇਟ ਆਰਗੇਨਾਈਜ਼ਰ ਰੁਪਿੰਦਰ ਰਵੀ ਨੇ ਦੱਸਿਆ ਕਿ ਪੰਜਾਬ ਨੇ 90 ਸੋਨ ਤਮਗੇ ਜਿੱਤੇ ਜਿਨ੍ਹਾਂ ਵਿੱਚ ਬਾਸਕਟਬਾਲ ‘ਚ ਮੁੰਡਿਆਂ ਨੇ ਸੋਨ ਤਮਗਾ ਜਿੱਤਿਆ। ਇਸ ਤੋਂ ਇਲਾਵਾ 9 ਵਿਅਕਤੀਗਤ ਮੁਕਾਬਲਿਆਂ ਵਿੱਚ ਸੋਨ ਤਮਗੇ ਜਿੱਤੇ। ਇਨ੍ਹਾਂ ਵਿੱਚ ਅਥਲੀਟ ਚੰਨਵੀਰ ਕੌਰ ਨੇ 200 ਮੀਟਰ, ਮੁੱਕੇਬਾਜ਼ੀ ਵਿੱਚ ਕੋਮਲ ਤੇ ਏਕਤਾ ਸਰੋਜ, ਜੂਡੋ ਵਿੱਚ ਹਰਮਨਪ੍ਰੀਤ ਸਿੰਘ, ਮਨਪ੍ਰੀਤ, ਮਹਿਕਪ੍ਰੀਤ ਤੇ ਜਸਵੀਰ ਸਿੰਘ, ਤੀਰਅੰਦਾਜ਼ ਵਿਨਾਇਕ ਵਰਮਾ ਤੇ ਕੁਸ਼ਤੀ ਵਿੱਚ ਅਰਸ਼ਪ੍ਰੀਤ ਕੌਰ ਨੇ ਸੋਨ ਤਮਗਾ ਜਿੱਤਿਆ।



ਟੀਮ ਖੇਡਾਂ ਵਿੱਚੋਂ ਪੰਜਾਬ ਦੀ ਮੁੰਡਿਆਂ ਦੀ ਹਾਕੀ ਟੀਮ ਨੇ ਚਾਂਦੀ, ਕੁੜੀਆਂ ਦੀ ਟੀਮ ਨੇ ਕਾਂਸੀ ਦਾ ਤਮਗਾ ਤੇ ਫੁਟਬਾਲ ਵਿੱਚ ਮੁੰਡਿਆਂ ਦੀ ਟੀਮ ਨੇ ਚਾਂਦੀ ਦਾ ਤਮਗਾ ਜਿੱਤਿਆ। ਪੰਜਾਬ ਲਈ ਮਾਣ ਵਾਲੀ ਗੱਲ ਰਹੀ ਕਿ ਜੂਡੋ ਵਿੱਚ ਪੰਜਾਬ ਓਵਰ ਆਲ ਚੈਂਪੀਅਨ ਬਣਿਆ ਜਦੋਂ ਕਿ ਪੰਜਾਬ ਦੀ ਏਕਤਾ ਸਰੋਜ ਸਰਵੋਤਮ ਮੁੱਕੇਬਾਜ਼ ਐਲਾਨੀ ਗਈ।

SHARE ARTICLE
Advertisement

Amritpal Singh Chat Viral | MP ਅੰਮ੍ਰਿਤਪਾਲ ਦੀਆਂ ਕੁੜੀਆਂ ਨਾਲ ਅਸ਼ਲੀਲ ਗੱਲਾਂ ? TINDER ਚੈਟ 'ਚ ਵੱਡੇ ਖੁਲਾਸੇ

28 Jul 2025 5:19 PM

ਮੋਟਰ 'ਤੇ CM ਨਾਲ ਗੱਲ ਕਰਨ ਮਗਰੋਂ ਕੀ ਬੋਲੇ ਕਿਸਾਨ ?

28 Jul 2025 5:18 PM

Operation Mahadev : Terrorist Hashim Musa | Who was Hashim Musa?Mastermind of Pahalgam terror attack

28 Jul 2025 5:16 PM

Patiala Police vs Kisan : ਪਟਿਆਲਾ 'ਚ ਅਕਵਾਇਰ ਕੀਤੀ ਜ਼ਮੀਨ ਨੂੰ ਲੈ ਕੇ ਕਿਸਾਨ ਤੇ ਪ੍ਰਸ਼ਾਸਨ ਹੋਏ ਆਹਮੋ ਸਾਹਮਣੇ

26 Jul 2025 5:49 PM

ਕਾਰਗਿਲ ਜੰਗ 'ਚ ਸ਼ਹੀਦ ਹੋਏ ਪੰਜਾਬ ਦੇ ਜਵਾਨ ਦਾ ਅੱਜ ਵੀ ਹੈ ਘਰ 'ਚ ਕਮਰਾ, ਹਰ ਵਕਤ ਕਮਰੇ 'ਚ ਚਲਦਾ ਹੈ ਪੱਖਾ ਅਤੇ ਲਾਈਟ

26 Jul 2025 5:48 PM
Advertisement