ਪੰਜਾਬ ਸਰਕਾਰ ਵੱਲੋਂ ਮੋਹਾਲੀ 'ਚ ਰੋਜਗਾਰ ਮੇਲੇ ਦਾ ਆਯੋਜਨ, 50 ਹਜਾਰ ਨੌਜਵਾਨਾਂ ਨੂੰ ਮਿਲੇਗੀ ਨੌਕਰੀ
Published : Sep 5, 2017, 3:12 pm IST
Updated : Sep 5, 2017, 9:52 am IST
SHARE ARTICLE

ਮੋਹਾਲੀ: ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ 'ਘਰ-ਘਰ ਨੌਕਰੀ' ਦੇਣ ਦੀ ਮੁਹਿੰਮ ਤਹਿਤ ਅੱਜ ਯਾਨੀ ਮੰਗਲਵਾਰ ਨੂੰ ਸੈਕਟਰ-78 ਸਪੋਰਟਸ ਸਟੇਡੀਅਮ 'ਚ 'ਨੌਕਰੀ ਮੇਲਾ' ਆਯੋਜਿਤ ਕੀਤਾ ਗਿਆ। ਦੱਸ ਦਈਏ ਕਿ ਇਸ ਸਮਾਰੋਹ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਿੱਖਿਆ ਮੰਤਰੀ ਅਰੁਣਾ ਚੌਧਰੀ ਵਿਸ਼ੇਸ਼ ਤੀਰ 'ਤੇ ਪਹੁੰਚ ਚੁੱਕੇ ਹਨ। 


ਥੌੜੀ ਦੇਰ 'ਚ ਹੀ ਉਹ ਕਰੀਬ 50 ਹਜ਼ਾਰ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਸਟੇਡੀਅਮ ਵੱਲੋਂ ਜਾਣ ਵਾਲੀ ਖਸਤਾ ਹਾਲਤ ਸੜਕ 'ਤੇ ਸੋਮਵਾਰ ਨੂੰ ਪੂਰਾ ਦਿਨ ਕੰਮ ਚੱਲਦਾ ਰਿਹਾ। 

ਇਸ ਤੋਂ ਇਲਾਵਾ ਕੰਪਲੈਕਸ ਨੂੰ ਵੀ ਸੁਧਾਰਿਆ ਗਿਆ, ਜਦੋਂ ਕਿ ਇਸ ਤੋਂ ਪਹਿਲਾਂ ਇੰਡੀਅਨ ਸਕੂਲ ਆਫ ਬਿਜ਼ਨੈੱਸ ਵਿੱਚ ਇੱਕ ਸਮਾਰੋਹ ਹੋਵੇਗਾ, ਜਿੱਥੇ ਵੱਖ-ਵੱਖ ਨਾਮੀ ਕੰਪਨੀਆਂ ਨਾਲ ਐੱਮ. ਓ. ਯੂ. ਸਾਈਨ ਕਰਨਗੇ। ਇਸ ਮੌਕੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ 13 ਦਿਨਾਂ 'ਚ 21 ਨੌਕਰੀ ਮੇਲੇ ਲਾਏ ਹਨ।

SHARE ARTICLE
Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement