ਪਟਾਕੇ ਵੇਚਣ ਲਈ ਲਾਇਸੈਂਸ ਕੱਲ ਹੋਣਗੇ ਜਾਰੀ
Published : Oct 15, 2017, 4:18 pm IST
Updated : Oct 15, 2017, 10:48 am IST
SHARE ARTICLE

ਪ੍ਰਸ਼ਾਸਨ ਵਲੋਂ ਦੁਕਾਨਦਾਰਾਂ ’ਤੇ ਪਟਾਕਿਆਂ ਦੀ ਵਿਕਰੀ ਉੱਤੇ ਰੋਕ ਲਾਉਣ ਨਾਲ ਵਪਾਰੀ ਵਰਗ ਨਿਰਾਸ਼ ਹੈ। ਪ੍ਰਸ਼ਾਸਨ ਨੇ ਵਪਾਰੀਆਂ ਉੱਤੇ ਆਪਣੇ ਅੱਡਿਆਂ ’ਤੇ ਮਾਲ ਰੱਖ ਕੇ ਵੇਚਣ ਦੀ ਥਾਂ ਸਿਰਫ਼ ਸਤਾਰਾਂ ਟਿਕਾਣੇ ਨਿਰਧਾਰਤ ਕੀਤੇ ਹਨ। ਇਨ੍ਹਾਂ ਥਾਵਾਂ ’ਤੇ ਵੀ ਸਿਰਫ਼ 56 ਵਪਾਰੀਆਂ ਨੂੰ ਮਾਲ ਵੇਚਣ ਦੀ ਇਜਾਜ਼ਤ ਦਿੱਤੀ ਜਾਵੇਗੀ ਜਦੋਂ ਕਿ ਅਰਜ਼ੀਆਂ 361 ਵਲੋਂ ਦਿੱਤੀਆਂ ਗਈਆਂ ਹਨ।ਪ੍ਰਸ਼ਾਸਨ ਦੀ ਇਸ ਰੋਕ ਨਾਲ ਦੀਵਾਲੀ ਵੇਲੇ ਕਮਾਈ ਕਰਨ ਦੀ ਉਮੀਦ ਲਾਈ ਬੈਠੇ ਵਪਾਰੀਆਂ ਦੀਆਂ ਉਮੀਦਾਂ ’ਤੇ ਪਾਣੀ ਫਿਰ ਗਿਆ ਹੈ ਅਤੇ ਵੱਡੀ ਗਿਣਤੀ ਦੁਕਾਨਦਾਰ ਲੱਖਾਂ ਰੁਪਏ ਦੇ ਕਰਜ਼ੇ ਹੇਠ ਦੱਸਿਆ ਗਿਆ ਹੈ। 

ਪਟਾਕੇ ਵੇਚਣ ਲਈ ਲਾਇਸੈਂਸ 16 ਅਕਤੂਬਰ 2017 ਨੂੰ ਜਾਰੀ ਹੋਣਗੇ।ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸ਼ਨੀਵਾਰ ਨੂੰ ਦਿੱਤੇ ਗਏ ਹੁਕਮਾਂ ਦੀ ਪਾਲਣਾ ਕਰਦੇ ਹੋਏ ਜ਼ਿਲਾ ਕਪੂਰਥਲਾ ‘ਚ ਪਟਾਕੇ ਵੇਚਣ ਲਈ ਲਾਇਸੈਂਸ ਪ੍ਰਾਪਤ ਕਰਨ ਲਈ ਇੱਛੁਕ ਵਿਅਕਤੀ / ਪਾਰਟੀਆਂ ਆਪਣੀਆਂ ਅਰਜ਼ੀਆਂ 15 ਅਕਤੂਬਰ ਦਿਨ ਐਤਵਾਰ ਨੂੰ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਤੇ 16 ਅਕਤੂਬਰ ਦਿਨ ਸੋਮਵਾਰ ਨੂੰ ਸਵੇਰੇ 9:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਫੁੱਟਕਲ ਸ਼ਾਖਾ ਦਫਤਰ ਡਿਪਟੀ ਕਮਿਸ਼ਨਰ ਕਪੂਰਥਲਾ ਵਿਖੇ ਦੇ ਸਕਦੇ ਹਨ।


ਇਹ ਜਾਣਕਾਰੀ ਦਿੰਦਿਆਂ ਡੀ. ਸੀ. ਮੁਹੰਮਦ ਤਈਅਬ ਨੇ ਦੱਸਿਆ ਕਿ ਇਸ ਵਾਰ ਪਿਛਲੇ ਸਾਲ 2016 ਦੇ ਮੁਕਾਬਲੇ ਸਿਰਫ 20 ਫੀਸਦੀ ਲਾਇਸੈਂਸ ਹੀ ਜਾਰੀ ਕੀਤੇ ਜਾਣੇ ਹਨ। ਪ੍ਰਾਪਤ ਹੋਈਆਂ ਅਰਜ਼ੀਆਂ ਨੂੰ ਲਾਇਸੈਂਸ ਜਾਰੀ ਕਰ ਦਿੱਤੇ ਜਾਣਗੇ। ਜੇਕਰ ਅਰਜ਼ੀਆਂ ਦੀ ਗਿਣਤੀ ਜ਼ਿਆਦਾ ਹੋਈ ਤਾਂ ਲਾਇਸੈਂਸ ਜਾਰੀ ਕਰਨ ਲਈ ਡਰਾਅ ਆਫ ਲਾਟ ਕੱਢਿਆ ਜਾਵੇਗਾ। 

ਇਸ ਵਾਰ ਪਟਾਕੇ ਸਿਰਫ ਨਿਰਧਾਰਤ ਥਾਵਾਂ ‘ਤੇ ਹੀ ਵੇਚੇ ਜਾ ਸਕਣਗੇ। ਥਾਵਾਂ ਨਿਸ਼ਚਿਤ ਕਰਨ ਸਬੰਧੀ ਬਕਾਇਦਾ ਸਬੰਧਤ ਉਪ ਮੰਡਲ ਮੈਜਿਸਟਰੇਟ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਮਾਣਯੋਗ ਅਦਾਲਤ ਵੱਲੋਂ ਪਟਾਕੇ ਚਲਾਉਣ ਲਈ ਸ਼ਾਮ 6:30 ਵਜੇ ਤੋਂ ਰਾਤ 9:30 ਵਜੇ ਤਕ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਅਤੇ ਬਾਅਦ ‘ਚ ਪਟਾਕੇ ਚਲਾਉਣ ਅਤੇ ਨਿਰਧਾਰਤ ਸਥਾਨ ਤੋਂ ਬਿਨਾਂ ਹੋਰ ਸਥਾਨ ‘ਤੇ ਪਟਾਕੇ ਵੇਚਣ ਵਾਲੇ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। 


ਉਨ੍ਹਾਂ ਨਾਲ ਹੀ ਹਦਾਇਤ ਕੀਤੀ ਕਿ ਕੋਈ ਪਟਾਕੇ ਦੀ ਆਵਾਜ਼ ਨਿਰਧਾਰਤ ਤੋਂ ਵੱਧ ਨਹੀਂ ਹੋਣੀ ਚਾਹੀਦੀ, ਕਿਉਂਕਿ ਵੱਧ ਆਵਾਜ਼ ਵਾਲੇ ਪਟਾਕਿਆਂ ਤੇ ਪ੍ਰਦੂਸ਼ਣ ਨਾਲ ਬੀਮਾਰ ਵਿਅਕਤੀ, ਪਸ਼ੂ ਪੰਛੀ, ਗਰਭਵਤੀ ਮਹਿਲਾਵਾਂ ਤੇ ਛੋਟੇ ਬੱਚਿਆਂ ਨੂੰ ਕਾਫੀ ਨੁਕਸਾਨ ਪਹੁੰਚਦਾ ਹੈ। ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਵਾਰ ਵਾਤਾਵਰਣ ਨੂੰ ਦੇਖਦਿਆਂ ਗ੍ਰੀਨ ਦੀਵਾਲੀ ਮਨਾਉਣ ਨੂੰ ਤਰਜ਼ੀਹ ਦੇਣ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਟਾਕਿਆਂ ਦੀ ਵਿਕਰੀ ਘਟਾਉਣ ਲਈ ਲਈ ਪ੍ਰਸ਼ਾਸਨ ਨੂੰ ਹਦਾਇਤਾਂ ਦਿੱਤੀਆਂ ਹਨ ਦਿੱਲੀ ਵਿੱਚ ਪਟਾਕਿਆਂ ਦੀ ਵਿਕਰੀ ’ਤੇ ਪਹਿਲਾਂ ਹੀ ਪਾਬੰਦੀ ਲੱਗ ਚੁੱਕੀ ਹੈ। ਚੰਡੀਗੜ੍ਹ ਪ੍ਰਸ਼ਾਸਨ ਵਲੋਂ 17 ਥਾਵਾਂ ’ਤੇ ਪਟਾਕੇ ਵੇਚਣ ਵਾਲਿਆਂ ਦੀ ਚੋਣ ਡਰਾਅ ਰਾਹੀਂ ਕੀਤੀ ਜਾਵੇਗੀ, ਜੋ 16 ਅਕਤੂਬਰ ਨੂੰ ਡਿਪਟੀ ਕਮਿਸ਼ਨਰ ਦੇ ਅਗਵਾਈ ਵਿੱਚ ਕੱਢਿਆ ਜਾਵੇਗਾ।


SHARE ARTICLE
Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement