ਪੇਪਰ ਨੇ ਲਈ ਜਾਨ, ਵਿਦਿਆਰਥੀ ਨੂੰ ਪਿਆ ਦਿਲ ਦਾ ਦੌਰਾ
Published : Mar 12, 2018, 12:36 pm IST
Updated : Mar 12, 2018, 7:06 am IST
SHARE ARTICLE

ਫ਼ਰੀਦਕੋਟ : ਇਨ੍ਹੀਂ ਦਿਨੀਂ ਵਿਦਿਅਰਥੀਆਂ ਦੇ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਚੱਲ ਰਹੀਆਂ ਹਨ ਅਤੇ ਵਿਦਿਆਰਥੀ ਪੂਰੇ ਜੀ ਜਾਨ ਨਾਲ ਇਨ੍ਹਾਂ ਪ੍ਰੀਖਿਆਵਾਂ ਦੀਆਂ ਤਿਆਰੀ ‘ਚ ਜੁਟੇ ਹੋਏ ਹਨ। ਪ੍ਰੀਖਿਆਵਾਂ ਦਾ ਦਬਾਅ ਅਜਿਹਾ ਹੈ ਕਿ ਕਈ ਵਾਰ ਵਿਦਿਆਰਥੀ ਇਸ ਨੂੰ ਝੱਲ ਨਹੀਂ ਸਕਦੇ ਜਿਸ ਕਾਰਨ ਕੋਈ ਬੁਰਾ ਹਾਦਸਾ ਵੀ ਵਾਪਰ ਜਾਂਦਾ ਹੈ ਅਜਿਹੀ ਘਟਨਾ ਫ਼ਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਵਿਚ ਵਾਪਰੀ। ਹੋਇਆ ਇਹ ਕਿ ਬਾਰ੍ਹਵੀਂ ਜਮਾਤ ਦਾ ਹਰਪ੍ਰੀਤ ਸਿੰਘ ਨਾਮੀਂ ਵਿਦਿਆਰਥੀ, ਜੋ ਕਿ ਪੇਪਰ ਦੇਣ ਗਿਆ ਪਰ ਸਹੀ ਸਲਾਮਤ ਘਰ ਨਹੀਂ ਪਰਤਿਆ।



ਫ਼ਰੀਦਕੋਟ ਜ਼ਿਲ੍ਹਾ ਦੇ ਕੋਟਕਪੂਰਾ ਵਿਚ ਪੈਂਦੇ ਪਿੰਡ ਚੱਕ ਕਲਿਆਣ ਵਿਚ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿਥੇ ਇਕ ਵਿਦਿਆਰਥੀ ਦੀ ਪੇਪਰ ਦਿੰਦੇ ਸਮੇਂ ਮੌਤ ਹੋ ਗਈ ਹੈ। ਹਰਪ੍ਰੀਤ ਸਿੰਘ ਸਰਕਾਰੀ ਸਕੂਲ ਵਿਖੇ ਬਾਰ੍ਹਵੀਂ ਜਮਾਤ ਦਾ ਪੇਪਰ ਦੇ ਰਿਹਾ ਸੀ, ਅਚਾਨਕ ਉਸ ਨੂੰ ਦਿਲ ਦਾ ਦੌਰਾ ਪੈ ਗਿਆ। ਹਰਪ੍ਰੀਤ ਦੀ ਹਾਲਤ ਗੰਭੀਰ ਹੁੰਦੀ ਦੇਖ ਉਸ ਨੂੰ ਹਸਪਤਾਲ ਵਿਚ ਲਿਜਾਇਆ ਗਿਆ। 


ਜਿਥੇ ਉਸ ਨੂੰ ਡਾਕਟਰਾਂ ਵਲੋਂ ਮ੍ਰਿਤਕ ਕਰਾਰ ਦਿਤਾ ਗਿਆ। ਇਸ ਘਟਨਾ ਤੋਂ ਬਾਅਦ ਗੱਲਬਾਤ ਦੌਰਾਨ ਪਿੰਡ ਵਾਸੀਆਂ ਨੇ ਦਸਿਆ ਕਿ ਹਰਪ੍ਰੀਤ ਸਿੰਘ ਦਾ ਪਰਵਾਰ ਬਹੁਤ ਗ਼ਰੀਬ ਹੈ ਅਤੇ ਉਨ੍ਹਾਂ ਸਰਕਾਰ ਤੋਂ ਮ੍ਰਿਤਕ ਦੇ ਪਰਵਾਰ ਲਈ ਆਰਥਿਕ ਸਹਾਇਤਾ ਦੀ ਮੰਗ ਕੀਤੀ। ਉਧਰ ਪੁਲਿਸ ਅਧਿਕਾਰੀ ਨੇ ਦਸਿਆ ਕਿ ਮੁਢਲੀ ਕਾਰਵਾਈ ਦੌਰਾਨ ਪਤਾ ਲਗਿਆ ਹੈ ਕਿ ਹਰਪ੍ਰੀਤ ਸਿੰਘ ਨੂੰ ਅਚਾਨਕ ਹੀ ਦਿਲ ਦਾ ਦੌਰਾ ਪਿਆ ਸੀ। 


ਜਿਸ ਨਾਲ ਉਸ ਦੀ ਮੌਤ ਹੋ ਗਈ ਹੈ ਅਤੇ ਇਸ ਮਾਮਲੇ ਦੀ ਡਾਕਟਰੀ ਜਾਂਚ ਅਜੇ ਜਾਰੀ ਹੈ। ਪੇਪਰ ਦਿੰਦੇ ਸਮੇਂ ਹਰਪ੍ਰੀਤ ਸਿੰਘ ਦੀ ਅਚਾਨਕ ਹੋਈ ਮੌਤ ਕਾਰਨ ਪੂਰੇ ਪਿੰਡ ਵਿਚ ਸੋਗ ਦਾ ਮਾਹੌਲ ਬਣਿਆ ਹੋਇਆ ਅਤੇ ਪੁਲਿਸ ਵੀ ਮਾਮਲੇ ਦੀ ਜਾਂਚ ਕਰ ਰਹੀ ਹੈ।

SHARE ARTICLE
Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement