ਫੇਸਬੁਕ ਉੱਤੇ ਗੈਂਗਸਟਰ ਨੇ ਕਬੂਲਿਆ ਜੁਰਮ, ਲਿਖਿਆ ਮੈਂ ਕੀਤੀ ਹਿੰਦੂ ਸੰਗਠਨ ਦੇ ਨੇਤਾ ਦੀ ਹੱਤਿਆ
Published : Nov 14, 2017, 10:20 am IST
Updated : Nov 14, 2017, 4:50 am IST
SHARE ARTICLE

ਅੰਮ੍ਰਿਤਸਰ : ਇਥੋਂ ਦੇ ਅੰਮ੍ਰਿਤਸਰ ਬਟਾਲਾ ਰੋਡ ‘ਤੇ 30 ਅਕਤੂਬਰ ਨੂੰ ਆਰ. ਐੱਸ. ਐੱਸ. ਆਗੂ ਵਿਪਨ ਸ਼ਰਮਾ ਦੇ ਕਤਲ ਕੇਸ ‘ਚ ਇੱਕ ਨਵਾਂ ਮੋੜ ਸਾਹਮਣੇ ਆਇਆ ਹੈ। ਸੋਸ਼ਲ ਮੀਡੀਆ ਜਰੀਏ ਭਾਵ ਫੇਸਬੁੱਕ ਜਰੀਏ ਸਰਾਜ ਸੰਧੂ ਨਾਮ ਦੇ ਫੇਸਬੁੱਕ ਅਕਾਊਟ ‘ਤੇ ਇਕ ਪੋਸਟ ਪਾਈ ਗਈ ਹੈ ਜਿਸ ‘ਚ ਫੇਸਬੁੱਕ ਅਕਾਊਟ ਚਲਾਉਣ ਵਾਲੇ ਨੇ ਵਿਪਨ ਸ਼ਰਮਾ ਦੇ ਕਤਲ ਕੀਤੇ ਜਾਣ ਦੀ ਗੱਲ ਨੂੰ ਸਵੀਕਾਰ ਕੀਤਾ ਹੈ। ਫੇਸਬੁੱਕ ‘ਤੇ ਉਸ ਨੇ ਵਿਪਨ ਸ਼ਰਮਾ ਦੇ ਕਤਲ ਕੀਤੇ ਜਾਣ ਦੇ ਕਾਰਨਾਂ ਨੂੰ ਵੀ ਸਪੱਸ਼ਟ ਕੀਤਾ ਹੈ।

ਉਸ ਨੇ ਲਿਖਿਆ ਹੈ ਕਿ ਵਿਪਨ ਸ਼ਰਮਾ ਨੇ ਉਸ ਦੇ ਦੋਸਤ ਦੇ ਪਿਤਾ ਦਾ ਕਤਲ ਕਰਵਾਇਆ ਸੀ, ਜੋ ਕਿ ਇਕ ਪੁਲਿਸ ਕਰਮਚਾਰੀ ਸਨ। ਵਿਪਨ ਸ਼ਰਮਾ ਨੇ ਉਨ੍ਹਾਂ ਦੇ ਕਤਲ ਲਈ ਹਥਿਆਰ ਵੀ ਮੁਹੱਇਆ ਕਰਵਾਇਆ ਸੀ, ਇਸ ਲਈ ਉਨ੍ਹਾਂ ਨੇ ਆਪਣੀ ਨਿਜੀ ਰੰਜਿਸ਼ ਦੇ ਚਲਦਿਆਂ ਵਿਪਨ ਸ਼ਰਮਾ ਦਾ ਕਤਲ ਕੀਤਾ ਹੈ। ਇਸ ਕਤਲ ਨੂੰ ਕਿਸੇ ਧਰਮ ਨਾਲ ਜੋੜ ਕੇ ਨਾ ਦੇਖਿਆ ਜਾਵੇ। ਇਸ ਦੇ ਨਾਲ ਹੀ ਸਰਾਜ ਨੇ ਸੋਸ਼ਲ ਮੀਡੀਆ ‘ਤੇ ਚਲ ਰਹੀਆਂ ਚਰਚਾਵਾਂ ਨੂੰ ਵੀ ਗਲਤ ਠਹਿਰਾਇਆ ਹੈ।


ਤੁਹਾਨੂੰ ਦੱਸ ਦਈਏ ਕਿ ਹਿੰਦੂ ਸੰਘਰਸ਼ ਸੈਨਾ ਨਾਮੀ ਇੱਕ ਹਿੰਦੂ ਜਥੇਬੰਦੀ ਦੇ ਸਥਾਨਕ ਪ੍ਰਧਾਨ ਵਿਪਨ ਸ਼ਰਮਾ ਨੂੰ ਸਿੱਖ ਸਰੂਪ ਵਾਲੇ ਚਾਰ ਨੌਜੁਆਨਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਜਾਣਕਾਰੀ ਅਨੁਸਾਰ ਵਿਪਨ ਸ਼ਰਮਾ ਬਟਾਲਾ ਰੋਡ ਸਥਿਤ ਆਪਣੀ ਦੁਕਾਨ ਦੇ ਬਾਹਰ ਖੜ੍ਹਾ ਸੀ। 30 ਅਕਤੂਬਰ, 2017 ਦੁਪਹਿਰ 2:30 ਵਜੇ ਦੇ ਕਰੀਬ ਮੋਟਰ ਸਾਈਕਲ ‘ਤੇ ਸਵਾਰ ਹੋ ਕੇ ਆਏ ਚਾਰ ਸਿੱਖਾਂ, ਜਿਨ੍ਹਾਂ ਨੇ ਆਪਣੇ ਮੂੰਹ ਢਕੇ ਹੋਏ ਸਨ, ਗੋਲੀਆਂ ਚਲਾ ਕੇ ਵਿਪਨ ਸ਼ਰਮਾ ਨੂੰ ਮਾਰ ਦਿੱਤਾ।

ਵਿਪਨ ਕੁਮਾਰ ਸ਼ਰਮਾ ਦੇ ਕਤਲ ਕਰ ਦਿੱਤੇ ਜਾਣ ਕਾਰਨ ਗ਼ੁੱਸੇ ਵਿੱਚ ਆਏ ਹਿੰਦੂ ਸੰਗਠਨਾਂ ਨੇ ਉਸ ਦੀ ਲਾਸ਼ ਨੂੰ ਭੰਡਾਰੀ ਪੁਲ ਉੱਤੇ ਰੱਖ ਕੇ ਆਵਾਜਾਈ ਜਾਮ ਕਰ ਦਿੱਤੀ ਸੀ। ਉਨ੍ਹਾਂ ਮੰਗ ਕੀਤੀ ਸੀ ਕਿ ਕਾਤਲਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਮ੍ਰਿਤਕ ਦੇ ਪਰਿਵਾਰ ਦੇ ਕਿਸੇ ਮੈਂਬਰ ਨੂੰ ਸਰਕਾਰੀ ਨੌਕਰੀ ਤੇ 25 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ। ਸਵੇਰ ਤੋਂ ਸ਼ਾਮ ਤੱਕ ਮੁੱਖ ਪੁਲ ਉੱਤੇ ਆਵਾਜਾਈ ਜਾਮ ਰਹਿਣ ਦਾ ਖ਼ਮਿਆਜ਼ਾ ਆਮ ਲੋਕਾਂ ਨੂੰ ਭੁਗਤਣਾ ਪਿਆ ਤੇ ਸਾਰੇ ਸ਼ਹਿਰ ਵਿੱਚ ਤਨਾਅ ਬਣਿਆ ਰਿਹਾ ਸੀ।



ਇਸ ਦੌਰਾਨ ਪ੍ਰਦਰਸ਼ਨਕਾਰੀ ਇੱਕ ਵਾਰ ਹਿੰਸਕ ਹੋ ਗਏ ਸਨ ਅਤੇ ਸ਼ਾਮ ਨੂੰ ਉਨ੍ਹਾਂ ਨੇ ਰੇਲ ਆਵਾਜਾਈ ਠੱਪ ਕਰ ਕੇ ਜੰਮੂ ਜਾ ਰਹੀ ਰੇਲ ਗੱਡੀ ਦੇ ਸ਼ੀਸ਼ੇ ਵੀ ਭੰਨ ਦਿੱਤੇ ਸਨ। ਪੁਲਿਸ ਕਮਿਸ਼ਨਰ ਐਸ. ਸ੍ਰੀਵਾਸਤਵਾ ਵਲੋਂ ਪਰਿਵਾਰ ਦੇ ਜੀਅ ਨੂੰ ਸਰਕਾਰੀ ਨੌਕਰੀ ਦਿੱਤੇ ਜਾਣ ਦੇ ਭਰੋਸੇ ਨਾਲ ਧਰਨਾ ਚੁੱਕਿਆ ਗਿਆ ਸੀ।ਉਸ ਤੋਂ ਬਾਅਦ ਹਿੰਦੂ ਆਗੂ ਵਿਪਨ ਸ਼ਰਮਾ ਦੇ ਬੇਟੇ ਨੂੰ ਪੰਜਾਬ ਸਰਕਾਰ ਨੇ ਸਰਕਾਰੀ ਨੌਕਰੀ ਅਤੇ ਪਰਿਵਾਰ ਨੂੰ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਸੀ। 

ਇਸ ਗੱਲ ਦਾ ਐਲਾਨ ਨੂੰ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਉਪਰੰਤ ਕੀਤਾ ਸੀ। ਸਿੱਧੂ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਸੀ ਕਿ ਦੋਸ਼ੀਆਂ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆ ਨਹੀਂ ਜਾਵੇਗਾ। ਵਿਪਨ ਸ਼ਰਮਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਨਵਜੋਤ ਸਿੱਧੂ ਦੇ ਨਾਲ ਇਲਾਕੇ ਦੇ ਵਿਧਾਇਕ ਸੁਨੀਲ ਅਤੇ ਵਿਧਾਇਕ ਡਾਕਟਰ ਰਾਜ ਕੁਮਾਰ ਵੇਰਕਾ ਵੀ ਮੌਜੂਦ ਸਨ। 


ਸਿੱਧੂ ਨੇ ਕਿਹਾ ਸੀ ਕਿ ਵਿਪਨ ਸ਼ਰਮਾ ਦੇ ਕਤਲ ਦੀ ਘਟਨਾ ਅਤਿ ਦੁਖਦਾਈ ਹੈ। ਸਿੱਧੂ ਨੇ ਕਿਹਾ ਸੀ ਕਿ ਸੂਬਾ ਸਰਕਾਰ ਪੰਜਾਬ ਵਿਚ ਕਾਨੂੰਨ ਵਿਵਸਥਾ ਨੂੰ ਦਰੁਸਤ ਕਰਨ ਲਈ ਠੋਸ ਕਦਮ ਚੁੱਕ ਰਹੀ ਹੈ। ਜਿਸ ਦੇ ਚੱਲਦੇ ਪੁਲਸ ਅਧਿਕਾਰੀਆਂ ਨੂੰ ਖਾਸ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ।


SHARE ARTICLE
Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement