ਫਿਰ ਟਲਿਆ ਪੰਜਾਬ ਕਾਂਗਰਸ ਦੇ ਸੰਗਠਨਾਤਮਕ ਢਾਂਚੇ 'ਚ ਫੇਰਬਦਲ ਦਾ ਕੰਮ
Published : Mar 5, 2018, 11:45 am IST
Updated : Mar 5, 2018, 6:15 am IST
SHARE ARTICLE

ਜਲੰਧਰ : ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਵਿਦੇਸ਼ ਚਲੇ ਜਾਣ ਅਤੇ ਮਾਰਚ ਮਹੀਨੇ 'ਚ ਕਾਂਗਰਸ ਦੇ ਕੌਮੀ ਅਤੇ ਸੂਬਾਈ ਪੱਧਰ 'ਤੇ ਰੁਝੇਵਿਆਂ ਨੂੰ ਦੇਖਦੇ ਹੋਏ ਪੰਜਾਬ ਕਾਂਗਰਸ ਦੇ ਸੰਗਠਨਾਤਮਕ ਢਾਂਚੇ 'ਚ ਫੇਰਬਦਲ ਦਾ ਕੰਮ ਵੀ ਕੁਝ ਅੱਗੇ ਪੈ ਗਿਆ ਹੈ। ਕਾਂਗਰਸੀ ਹਲਕਿਆਂ ਤੋਂ ਪਤਾ ਲੱਗਾ ਹੈ ਕਿ ਪਾਰਟੀ ਨੇ 2019 ਦੀਆਂ ਲੋਕ ਸਭਾ ਚੋਣਾਂ ਨੂੰ ਦੇਖਦੇ ਹੋਏ ਫੇਰਬਦਲ ਦਾ ਪ੍ਰੋਗਰਾਮ ਤਿਆਰ ਕੀਤਾ ਸੀ। 



ਜਿਸ ਸਮੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦੀ ਰਾਹੁਲ ਨਾਲ ਮੁਲਾਕਾਤ ਹੋਈ ਸੀ। ਇਸ ਮੁਲਾਕਾਤ ਦੌਰਾਨ ਇਹ ਤੈਅ ਹੋਇਆ ਸੀ ਕਿ ਲੁਧਿਆਣਾ ਨਿਗਮ ਚੋਣਾਂ ਤੋਂ ਬਾਅਦ ਸੰਗਠਨਾਤਮਕ ਢਾਂਚੇ 'ਚ ਤਬਦੀਲੀ ਕਰਦੇ ਹੋਏ ਅਹੁਦੇਦਾਰ ਅਤੇ ਨਵੇਂ ਜ਼ਿਲਾ ਪ੍ਰਧਾਨ ਬਣਾਏ ਜਾਣਗੇ। ਇਹ ਫੇਰਬਦਲ ਦੋ ਪੜਾਆਂ 'ਚ ਕੀਤਾ ਜਾਣਾ ਸੀ। 



ਪਹਿਲੇ ਪੜਾਅ 'ਚ ਨਵੇਂ ਜ਼ਿਲਾ ਪ੍ਰਧਾਨਾਂ ਦੀਆਂ ਨਿਯੁਕਤੀਆਂ ਕੀਤੀਆਂ ਜਾਣੀਆਂ ਸਨ ਅਤੇ ਦੂਜੇ ਪੜਾਅ 'ਚ ਪ੍ਰਦੇਸ਼ ਕਾਂਗਰਸ ਦੇ ਨਵੇਂ ਅਹੁਦੇਦਾਰ ਬਣਾਏ ਜਾਣੇ ਸਨ। ਹੁਣ ਕਿਉਂਕਿ ਰਾਹੁਲ ਵਿਦੇਸ਼ ਦੌਰੇ 'ਤੇ ਹਨ ਅਤੇ ਉਨ੍ਹਾਂ ਦੀ ਵਾਪਸੀ 'ਤੇ ਕਾਂਗਰਸ ਦਾ ਕੌਮੀ ਇਜਲਾਸ ਦਿੱਲੀ 'ਚ ਹੋਣਾ ਹੈ। ਇਸ ਨੂੰ ਦੇਖਦੇ ਹੋਏ ਇਹ ਮੰਨਿਆ ਜਾ ਰਿਹਾ ਹੈ ਕਿ ਕਾਂਗਰਸ ਦੇ ਸੰਗਠਨਾਤਮਕ ਢਾਂਚੇ 'ਚ ਫੇਰਬਦਲ ਹੁਣ ਮਾਰਚ ਦੇ ਅਖੀਰ ਜਾਂ ਅਪ੍ਰੈਲ 'ਚ ਹੀ ਸੰਭਵ ਹੋ ਸਕੇਗਾ।

SHARE ARTICLE
Advertisement

ਕਰੋੜ ਰੁਪਏ ਦੀ ਆਫ਼ਰ ਨੂੰ ਠੋਕਰ ਮਾਰਨ ਵਾਲੀ ਲੁਧਿਆਣਾ ਦੀ MLA ਨੇ ਖੜਕਾਏ ਵਿਰੋਧੀ, '400 ਤਾਂ ਦੂਰ ਦੀ ਗੱਲ, ਭਾਜਪਾ ਦੀ

17 May 2024 11:53 AM

Amit Shah ਜਾਂ Rajnath Singh ਕਿਉਂ ਨਹੀਂ ਬਣ ਸਕਦੇ PM? Yogi ਤੇ Modi ਦੇ ਦਿਲਾਂ ਚ ਬਹੁਤ ਦੂਰੀਆਂ ਨੇ Debate Live

17 May 2024 10:54 AM

Speed News

17 May 2024 10:33 AM

Bibi Rajinder Kaur Bhattal Exclusive Interview | Captain Amarinder Singh | Lok Sabha Election LIVE

17 May 2024 10:03 AM

ਸਟੇਜ ਤੋਂ CM Bhagwant Mann ਨੇ ਭਰੀ ਹੁੰਕਾਰ, SHERY KALSI ਲਈ ਮੰਗੀ Vote, ਸੁਣੋ ਕੀ ਦਿੱਤਾ ਵੱਡਾ ਬਿਆਨ LIVE

16 May 2024 4:34 PM
Advertisement