ਪੋਤੇ ਦੀ ਲਾਸ਼ ਸੰਦੂਕ 'ਚ ਬੰਦ ਕਰਕੇ ਬੋਲੀ ਦਾਦੀ, ਇਨਸਾਫ ਚਾਹੀਦੈ
Published : Jan 17, 2018, 4:35 pm IST
Updated : Jan 17, 2018, 11:13 am IST
SHARE ARTICLE

ਪੋਤੇ ਦੀ ਮੌਤ ਤੋਂ ਬਾਅਦ ਉਸ ਦੀ ਲਾਸ਼ ਨੂੰ ਸੰਦੂਕ 'ਚ ਬੰਦ ਕਰਕੇ ਰੱਖਣ ਵਾਲੀ ਦਾਦੀ ਨੇ ਧਮਕੀ ਦਿੱਤੀ ਹੈ ਕਿ ਜਦੋਂ ਤੱਕ ਉਸ ਦੇ ਪੋਤੇ ਦੇ ਕਾਤਲ ਸਲਾਖਾਂ ਪਿੱਛੇ ਨਹੀਂ ਪੁੱਜ ਜਾਂਦੇ, ਉਸ ਸਮੇਂ ਤੱਕ ਉਹ ਪੋਤੇ ਦਾ ਅੰਤਿਮ ਸਸਕਾਰ ਨਹੀਂ ਕਰੇਗੀ। ਜੇਕਰ ਅਜਿਹਾ ਨਹੀਂ ਹੁੰਦਾ ਤਾਂ ਉਹ ਪੋਤੇ ਦੀ ਲਾਸ਼ ਨਾਲ ਪੁਲਿਸ ਥਾਣੇ ਦੇ ਬਾਹਰ ਧਰਨੇ 'ਤੇ ਬੈਠ ਜਾਵੇਗੀ। 

ਅਸਲ 'ਚ ਜਗਰਾਓਂ ਤੋਂ 25 ਕਿਲੋਮੀਟਰ ਦੂਰ ਪਿੰਡ ਹਥਤੂਰ ਦੀ ਰਹਿਣ ਵਾਲੀ ਗੁਰਦਿਆਲ ਕੌਰ ਦੇ ਪੋਤੇ ਗੁਰਪ੍ਰੀਤ ਸਿੰਘ (26) ਦੀ ਮੌਤ ਹੋ ਚੁੱਕੀ ਹੈ। ਦਾਦੀ ਨੇ ਇਸ ਮਾਮਲੇ 'ਚ ਪੁਲਿਸ 'ਤੇ ਕਾਰਵਾਈ ਨਾ ਕਰਨ ਦੇ ਦੋਸ਼ ਲਾਏ ਹਨ। ਮ੍ਰਿਤਕ ਗੁਰਪ੍ਰੀਤ ਦੇ ਪਿਤਾ ਜਸਵੀਰ ਸਿੰਘ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਸ ਦਾ ਬੇਟਾ ਗੁਰਪ੍ਰੀਤ 30 ਦਸੰਬਰ ਨੂੰ ਚੰਡੀਗੜ੍ਹ 'ਚ ਇਮੀਗ੍ਰੇਸ਼ਨ ਕੇਂਦਰ ਗਿਆ ਸੀ ਪਰ ਵਾਪਸ ਘਰ ਨਹੀਂ ਆਇਆ। 


ਪਰਿਵਾਰ ਨੇ ਹਥਤੂਰ ਪੁਲਿਸ ਥਾਣੇ 'ਚ ਬੇਟੇ ਦੇ ਲਾਪਤਾ ਹੋਣ ਦੀ ਰਿਪੋਰਟ ਵੀ ਦਰਜ ਕਰਾਈ ਸੀ। ਫਿਰ ਪੁਲਸ ਜਾਂਚ 'ਚ ਸਾਹਮਣੇ ਆਇਆ ਕਿ ਗੁਰਪ੍ਰੀਤ ਦਾ ਫੇਸਬੁੱਕ 'ਤੇ ਜਲੰਧਰ ਦੀ ਰਹਿਣ ਵਾਲੀ ਲੜਕੀ ਨਾਲ ਅਫੇਅਰ ਚੱਲ ਰਿਹਾ ਸੀ। ਸਿਰਫ ਇੰਨਾ ਹੀ ਨਹੀਂ ਗੁਰਪ੍ਰੀਤ 'ਤੇ ਲੜਕੀ ਦੀਆਂ ਅਸ਼ਲੀਲ ਤਸਵੀਰਾਂ ਅਪਲੋਡ ਕਰਨ ਦਾ ਵੀ ਦੋਸ਼ ਸੀ। 

ਜਿਸ ਕਾਰਨ ਲੜਕੀ ਦੇ ਭਰਾ ਲਵਦੀਸ਼ ਨੇ ਆਪਣੇ ਦੋਸਤ ਨਾਲ ਮਿਲ ਕੇ ਉਸ ਨੂੰ ਮਾਰਨ ਦੀ ਯੋਜਨਾ ਬਣਾਈ ਸੀ। ਮ੍ਰਿਤਕ ਗੁਰਪ੍ਰੀਤ ਘਰ ਵਾਲਿਆਂ ਦਾ ਮੰਨਣਾ ਹੈ ਕਿ ਉਨ੍ਹਾਂ ਦਾ ਬੇਟਾ ਅਜਿਹਾ ਨਹੀਂ ਕਰ ਸਕਦਾ। ਉਨ੍ਹਾਂ ਦਾ ਕਹਿਣਾ ਹੈ ਕਿ ਬੇਟੇ ਦਾ ਬਿਨਾਂ ਕਾਰਨ ਹੀ ਕਤਲ ਕੀਤਾ ਗਿਆ ਹੈ ਅਤੇ ਹੁਣ ਪੁਲਿਸ ਕਾਤਲਾਂ ਨੂੰ ਜੇਲ 'ਚ ਬੰਦ ਨਹੀਂ ਕਰ ਰਹੀ। 


ਇਸ ਮਾਮਲੇ ਸਬੰਧੀ ਲੁਧਿਆਣਾ ਦਿਹਾਤੀ ਪੁਲਿਸ ਦੇ ਸੀਨੀਅਰ ਸੁਪਰੀਡੈਂਟ ਸੁਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਮੰਗਲਵਾਰ ਸ਼ਾਮ ਨੂੰ ਮ੍ਰਿਤਕ ਦੀ ਦਾਦੀ ਨੂੰ ਬਣਦੀ ਕਾਰਵਾਈ ਕਰਨ ਦਾ ਭਰੋਸਾ ਦੁਆਇਆ ਹੈ, ਜਿਸ ਤੋਂ ਬਾਅਦ ਉਹ ਗੁਰਪ੍ਰੀਤ ਦੇ ਅੰਤਿਮ ਸਸਕਾਰ ਲਈ ਮੰਨ ਗਈ ਹੈ।

SHARE ARTICLE
Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement