
ਨਵੀਂ ਦਿੱਲੀ- ਡਾਲਰ ਦੇ ਮੁਕਾਬਲੇ ਰੁਪਏ ਦੀ ਚਾਲ 'ਚ ਦਬਾਅ ਹੋਰ ਵਧ ਗਿਆ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 25 ਪੈਸੇ ਟੁੱਟ ਕੇ 65.12 ਦੇ ਪੱਧਰ 'ਤੇ ਖੁੱਲ੍ਹਿਆ ਹੈ।
ਮੰਗਲਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਿਆ 8 ਪਾਸੇ ਦੀ ਗਿਰਾਵਟ ਦੇ ਨਾਲ 64.87 ਦੇ ਪੱਧਰ 'ਤੇ ਬੰਦ ਹੋਇਆ ਸੀ। ਰੁਪਏ ਦੀ ਸ਼ੁਰੂਆਤ ਕਮਜ਼ੋਰੀ ਦੇ ਨਾਲ ਹੋਈ ਸੀ। ਡਾਲਰ ਦੇ ਮੁਕਾਬਲੇ ਰੁਪਿਆ 2 ਪੈਸੇ ਕਮਜ਼ੋਰੀ ਦੇ ਨਾਲ 64.81 ਦੇ ਪੱਧਰ 'ਤੇ ਖੁੱਲ੍ਹਿਆ ਸੀ।