'ਸ਼ਹੀਦ ਭਗਤ ਸਿੰਘ ਦੇ ਨਾਮ' 'ਤੇ ਹੋਵੇਗਾ ਮੋਹਾਲੀ ਹਵਾਈ ਅੱਡੇ ਦਾ ਨਾਂਅ
Published : Mar 1, 2018, 12:34 pm IST
Updated : Mar 1, 2018, 7:04 am IST
SHARE ARTICLE

ਚੰਡੀਗੜ੍ਹ - ਮੋਹਾਲੀ 'ਚ ਬਣੇ ਕੌਮਾਂਤਰੀ ਹਵਾਈ ਅੱਡੇ ਦਾ ਨਾਂ 'ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡਾ' ਰੱਖਣ ਦਾ ਸੰਕੇਤ ਕੇਂਦਰੀ ਮੰਤਰੀ ਸ਼ਹਿਰੀ ਹਵਾਬਾਜ਼ੀ ਪੀ. ਅਸ਼ੋਕ ਗਜ਼ਪਤੀ ਰਾਜੂ ਨੇ ਦੇ ਦਿੱਤਾ ਹੈ। ਉਨ੍ਹਾਂ ਇਹ ਗੱਲ ਦੇਸ਼ ਦੇ ਪਹਿਲੇ ਮਲਟੀ ਸਕਿੱਲ ਡਿਵੈੱਲਪਮੈਂਟ ਸੈਂਟਰ ਦੇ ਉਦਘਾਟਨ ਮੌਕੇ ਕਹੀ। ਕੌਮਾਂਤਰੀ ਹਵਾਈ ਅੱਡੇ ਦੇ ਨਾਂ ਸਬੰਧੀ ਹਰਿਆਣਾ, ਪੰਜਾਬ ਤੇ ਚੰਡੀਗੜ੍ਹ ਨੇ ਆਪੋ-ਆਪਣੇ ਸੁਝਾਅ ਵੀ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਦੇ ਨਾਂ ਸਬੰਧੀ ਕੋਈ ਰੌਲਾ ਨਾ ਪਿਆ ਤਾਂ ਸ਼ਹੀਦ ਭਗਤ ਸਿੰਘ ਹੀ ਹੋਵੇਗਾ ਪਰ ਅਜੇ ਇਸ ਹਵਾਈ ਅੱਡੇ ਦੇ ਨਾਂ ਸਬੰਧੀ ਪ੍ਰੋਸੀਜ਼ਰ ਚੱਲ ਰਿਹਾ ਹੈ, ਛੇਤੀ ਹੀ ਨਾਂ ਦਾ ਐਲਾਨ ਵੀ ਕਰ ਦਿੱਤਾ ਜਾਏਗਾ।



ਇਸਦੇ ਦੇ ਨਾਲ ਹੀ ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਫ਼ਿਲੌਰ ਵਿਖੇ ਇਸ ਗੱਲ ਦੀ ਪੁਸ਼ਟੀ ਕੀਤੀ ਸੀ। ਉਥੇ ਹੀ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਦਾ ਕਹਿਣਾ ਹੈ ਕਿ ਸਾਡੇ ਵਲੋਂ ਸ਼ਹੀਦ ਭਗਤ ਸਿੰਘ ਦੇ ਨਾਂ ਸਬੰਧੀ ਕੋਈ ਇਤਰਾਜ਼ ਨਹੀਂ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਸਾਡੇ ਵਲੋਂ ਕੋਸ਼ਿਸ਼ ਹੈ ਕਿ ਦੇਸ਼ ਦੇ ਲੋਕਾਂ ਨੂੰ ਫਲਾਈਟ ਕੁਨੈਕਟੀਵਿਟੀ ਨਾਲ ਜੋੜਿਆ ਜਾਏ। ਪ੍ਰਧਾਨ ਮੰਤਰੀ ਵਲੋਂ ਉਡਾਣ ਸਕੀਮ ਸ਼ੁਰੂ ਕੀਤੀ ਗਈ ਹੈ। ਸਰਕਾਰ ਦਾ ਟੀਚਾ ਹੈ ਕਿ 80 ਸਟੇਸ਼ਨਾਂ ਨੂੰ ਆਪਸੀ ਕੁਨੈਕਟੀਵਿਟੀ ਨਾਲ ਜੋੜਿਆ ਜਾਏ, ਜਿਸ ਤਹਿਤ ਕੰਮ ਜਾਰੀ ਹੈ।



ਨਾਂਦੇੜ ਲਈ ਸ਼ਹਿਰ ਵਾਸੀਆਂ ਨੂੰ ਛੇਤੀ ਮਿਲਣਗੀਆਂ ਨਵੀਆਂ ਫਲਾਈਟਾਂ

ਚੰਦੂਮਾਜਰਾ ਨੇ ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਤੋਂ ਨਾਂਦੇੜ ਲਈ ਸਿੱਧੀ ਫਲਾਈਟ ਦੀ ਮੰਗ ਕੀਤੀ। ਕੇਂਦਰੀ ਮੰਤਰੀ ਪੀ. ਅਸ਼ੋਕ ਗਣਪਤੀ ਰਾਜੂ ਨੇ ਭਰੋਸਾ ਦਿੱਤਾ ਕਿ ਜਿਵੇਂ ਹੀ ਕੌਮਾਂਤਰੀ ਹਵਾਈ ਅੱਡੇ ਦੇ ਰਨਵੇ ਦੀ ਮੁਰੰਮਤ ਦਾ ਕੰਮ ਪੂਰਾ ਹੋ ਜਾਏਗਾ, ਨਾਂਦੇੜ ਲਈ ਵੀ ਫਲਾਈਟ ਸ਼ੁਰੂ ਕਰ ਦਿੱਤੀ ਜਾਏਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਕੁਝ ਦਿਨਾਂ 'ਚ ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਤੋਂ ਕਈ ਕੌਮਾਂਤਰੀ ਤੇ ਡੋਮੈਸਟਿਕ ਫਲਾਈਟਾਂ ਸ਼ੁਰੂ ਕੀਤੀਆਂ ਜਾਣਗੀਆਂ।



ਚੰਦੂਮਾਜਰਾ ਨੇ ਕੀਤੀ ਕਾਰਗੋ ਸੈਂਟਰ ਬਣਾਉਣ ਦੀ ਸਿਫਾਰਸ਼

ਚੰਦੂਮਾਜਰਾ ਨੇ ਕੌਮਾਂਤਰੀ ਹਵਾਈ ਅੱਡੇ 'ਤੇ ਕਾਰਗੋ ਸੈਂਟਰ ਬਣਾਉਣ ਦੀ ਵੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ, ਚੰਡੀਗੜ੍ਹ ਤੇ ਹਰਿਆਣਾ 'ਚ ਕੋਈ ਬੰਦਰਗਾਹ ਨਾ ਹੋਣ ਕਾਰਨ ਵਪਾਰੀਆਂ ਨੂੰ ਦਿੱਕਤਾਂ ਪੇਸ਼ ਆਉਂਦੀਆਂ ਹਨ। ਅਜਿਹੇ 'ਚ ਇਸ ਹਵਾਈ ਅੱਡੇ 'ਤੇ ਕਾਰਗੋ ਸੈਂਟਰ ਦਾ ਹੋਣਾ ਜ਼ਰੂਰੀ ਹੈ। ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਵਲੋਂ ਕਾਰਗੋ ਸੈਂਟਰ ਲਈ ਜ਼ਮੀਨ ਮੁਹੱਈਆ ਕਰਵਾਈ ਜਾਏਗੀ।



ਟ੍ਰੇਨਿੰਗ ਲੈ ਰਹੀ ਮਹਿਲਾ ਤੋਂ ਕਟਵਾਇਆ ਰਿਬਨ

ਮਲਟੀ ਸਕਿੱਲ ਡਿਵੈੱਲਪਮੈਂਟ ਸੈਂਟਰ ਸ਼ਹਿਰ ਦੀ ਪੁਰਾਣੀ ਏਅਰਪੋਰਟ ਟਰਮੀਨਲ ਬਿਲਡਿੰਗ 'ਚ ਖੋਲ੍ਹਿਆ ਗਿਆ ਹੈ। ਭਾਰਤੀ ਹਵਾਈ ਅੱਡਾ ਅਥਾਰਟੀ ਦੇ ਸਹਿਯੋਗ ਨਾਲ ਮਲਟੀ ਸਕਿੱਲ ਡਿਵੈੱਲਪਮੈਂਟ ਸੈਂਟਰ ਦਾ ਉਦਘਾਟਨ ਮੰਗਲਵਾਰ ਨੂੰ ਕੇਂਦਰੀ ਮੰਤਰੀ ਪੀ. ਅਸ਼ੋਕ ਗਣਪਤੀ ਰਾਜੂ ਨੇ ਕੀਤਾ ਪਰ ਰਿਬਨ ਏ. ਸੀ. ਐੱਸ. ਈ. ਦੀ ਟ੍ਰੇਨਿੰਗ ਲੈ ਰਹੀ ਸ਼੍ਰੇਆ ਤੋਂ ਕਟਵਾਇਆ।


ਇਸ ਮੌਕੇ ਚੰਡੀਗੜ੍ਹ ਦੀ ਸੰਸਦ ਮੈਂਬਰ ਕਿਰਨ ਖੇਰ ਤੇ ਸ੍ਰੀ ਅਨੰਦਪੁਰ ਸਾਹਿਬ ਦੇ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਵੀ ਮੌਜੂਦ ਸਨ। ਇਸ ਇਮਾਰਤ ਦੀ ਮੁਰੰਮਤ 'ਤੇ 5. 25 ਕਰੋੜ ਖਰਚ ਹੋਏ ਹਨ। ਸ਼੍ਰੇਆ ਅੰਬਾਲਾ ਦੀ ਰਹਿਣ ਵਾਲੀ ਹੈ। ਇਸ ਕੋਰਸ ਬਾਰੇ ਅਧਿਕਾਰੀ ਨੇ ਦੱਸਿਆ ਕਿ ਇਹ 2 ਮਹੀਨੇ ਦਾ ਕੋਰਸ ਹੈ, ਜਿਸ ਵਿਚ ਬੱਚਿਆਂ ਨੂੰ ਮੁਫਤ ਟ੍ਰੇਨਿੰਗ ਦਿੱਤੀ ਜਾ ਰਹੀ ਹੈ।

SHARE ARTICLE
Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement