ਸਿਗਰਟ ਪੀਣ ਤੋਂ ਰੋਕਣ 'ਤੇ ਦਿੱਲੀ 'ਚ ਮਾਰੇ ਗਏ ਸਿੱਖ ਨੌਜਵਾਨ ਦਾ ਬਠਿੰਡਾ 'ਚ ਕੀਤਾ ਗਿਆ ਅੰਤਿਮ ਸਸਕਾਰ
Published : Sep 21, 2017, 3:14 pm IST
Updated : Sep 21, 2017, 9:44 am IST
SHARE ARTICLE

ਬਠਿੰਡਾ: ਸਿਗਰਟ ਪੀਣ ਤੋਂ ਰੋਕਣ 'ਤੇ ਦਿੱਲੀ 'ਚ ਮਾਰੇ ਗਏ ਸਿੱਖ ਨੌਜਵਾਨ ਦਾ ਬਠਿੰਡਾ ਵਿੱਚ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਦੱਖਣੀ ਦਿੱਲੀ 'ਚ ਸਿਗਰਟਨੋਸ਼ੀ 'ਤੇ ਇਤਰਾਜ਼ ਜਤਾਉਣ ਕਾਰਨ ਕਾਰ ਸਵਾਰ ਵਿਅਕਤੀ ਨੇ ਮੋਟਰ ਸਾਈਕਲ 'ਤੇ ਸਵਾਰ ਦੋ ਸਿੱਖ ਨੌਜਵਾਨਾਂ ਗੁਰਪ੍ਰੀਤ ਸਿੰਘ ਅਤੇ ਮਨਿੰਦਰ ਸਿੰਘ ਨੂੰ ਸ਼ਨੀਵਾਰ ਨੂੰ ਆਪਣੀ ਕਾਰ ਨਾਲ ਟੱਕਰ ਮਾਰ ਦਿੱਤੀ, ਜਿਸ 'ਚ ਗੁਰਪ੍ਰੀਤ ਸਿੰਘ ਦੀ ਮੌਤ ਹੋ ਗਈ। ਦੋਸ਼ੀ ਦੀ ਪਛਾਣ ਰੋਹਿਤ ਕ੍ਰਿਸ਼ਨਾ ਮਹੰਤਾ ਵੱਜੋਂ ਹੋਈ ਹੈ, ਜੋ ਕਾਨੂੰਨ ਦੀ ਪੜ੍ਹਾਈ ਕਰ ਰਿਹਾ ਹੈ। 


ਦੋਵੇਂ ਸਿੱਖ ਏਮਜ਼ ਨੇੜੇ ਫੁਟਪਾਥਾਂ 'ਤੇ ਰਹਿਣ ਵਾਲਿਆਂ ਉਪਰ ਦਸਤਾਵੇਜ਼ੀ ਫਿਲਮ ਬਣਾਉਣ ਗਏ ਸੀ। ਜਦੋਂ ਉਹ ਸਫਦਰਜੰਗ ਹਸਪਤਾਲ ਨੇੜੇ ਰਾਤ ਦਾ ਭੋਜਨ ਕਰ ਰਹੇ ਸਨ ਤਾਂ ਇਕ ਵਿਅਕਤੀ ਉਥੇ ਉਨ੍ਹਾਂ ਦੇ ਮੂੰਹ 'ਤੇ ਸਿਗਰਟ ਦਾ ਧੂੰਆਂ ਛੱਡਣ ਲੱਗ ਪਿਆ। ਦੋਵੇਂ ਨੌਜਵਾਨਾਂ ਨੇ ਇਤਰਾਜ਼ ਕੀਤਾ ਤਾਂ ਨਸ਼ੇ ਦੀ ਹਾਲਤ 'ਚ ਬੈਠੇ ਮਹੰਤਾ ਨੇ ਉਨ੍ਹਾਂ ਨੂੰ ਧਮਕੀ ਦਿੱਤੀ। 

ਜਿਸ ਤਰ੍ਹਾਂ ਹੀ ਗੁਰਮੀਤ ਅਤੇ ਮਨਿੰਦਰ ਮੋਟਰ ਸਾਈਕਲ ਨਾਲ ਅੱਗੇ ਵਧੇ, ਦੋਸ਼ੀ ਨੇ ਆਪਣੀ ਕਾਰ ਤੋਂ ਪਿੱਛਾ ਕੀਤਾ। ਗੱਡੀ 100 ਮੀਟਰ ਦੀ ਦੂਰੀ 'ਤੇ ਗਈ ਹੀ ਹੋਵੇਗੀ ਕਿ ਪਿੱਛੇ ਤੋਂ ਦੋਸ਼ੀ ਨੇ ਆਪਣੀ ਕਾਰ ਨਾਲ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਜਾਣਕਾਰੀ ਮੁਤਾਬਿਕ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਬਾਅਦ 'ਚ ਉਸ ਨੂੰ ਜ਼ਮਾਨਤ ਮਿਲ ਗਈ, ਉਹ ਵਕਾਲਤ ਦੀ ਪੜ੍ਹਾਈ ਕਰ ਰਿਹਾ ਹੈ।

SHARE ARTICLE
Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement