ਸਿੱਖ ਕਤਲੇਆਮ : ਅਹਿਮ ਗਵਾਹ ਸ਼ੀਲਾ ਕੌਰ ਨੇ ਕਿਹਾ, ਮਿਲ ਰਹੀਆਂ ਹਨ ਫ਼ੋਨ 'ਤੇ ਧਮਕੀਆਂ
Published : Jan 16, 2018, 1:44 am IST
Updated : Jan 15, 2018, 8:14 pm IST
SHARE ARTICLE

ਨਵੀਂ ਦਿੱਲੀ, 15 ਜਨਵਰੀ : ਕਾਂਗਰਸ ਨੇਤਾ ਸੱਜਣ ਕੁਮਾਰ ਅਤੇ ਹੋਰਾਂ ਨਾਲ ਸਬੰਧਤ 1984 ਦੇ ਸਿੱਖ ਕਤਲੇਆਮ ਦੇ ਮਾਮਲੇ ਵਿਚ ਮੁਦਈ ਧਿਰ ਦੇ ਅਹਿਮ ਗਵਾਹ ਨੇ ਅੱਜ ਇਥੇ ਅਦਾਲਤ ਵਿਚ ਕਿਹਾ ਕਿ ਉਸ ਨੂੰ ਧਮਕੀਆਂ ਮਿਲ ਰਹੀਆਂ ਹਨ। ਗਵਾਹ ਸ਼ੀਲਾ ਕੌਰ ਦੇ ਵਕੀਲ ਐਚ ਐਸ ਫੂਲਕਾ ਨੇ ਜ਼ਿਲ੍ਹਾ ਜੱਜ ਪੂਨਮ ਏ ਬਾਂਬਾ ਨੂੰ ਕਿਹਾ ਕਿ ਉਨ੍ਹਾਂ ਦੇ ਮੁਵੱਕਲ ਨੂੰ ਫ਼ੋਨ 'ਤੇ ਧਮਕੀਆਂ ਮਿਲ ਰਹੀਆਂ ਹਨ ਕਿ ਜੇ ਉਸ ਨੇ ਕੁਮਾਰ ਦਾ ਨਾਮ ਲਿਆ ਤਾਂ ਉਸ ਦੇ ਬੱਚਿਆਂ ਦੀ ਹਤਿਆ ਕਰ ਦਿਤੀ ਜਾਵੇਗੀ। ਅਦਾਲਤੀ 


ਸੂਤਰਾਂ ਨੇ ਦਸਿਆ ਕਿ ਸ਼ੀਲਾ ਕੌਰ ਨੇ ਅਦਾਲਤ ਨੂੰ ਕਿਹਾ ਕਿ ਉਨ੍ਹਾਂ ਨੇ 1984 ਵਿਚ ਕੌਮੀ ਰਾਜਧਾਨੀ ਦੇ ਸੁਲਤਾਨਪੁਰੀ ਇਲਾਕੇ ਵਿਚ ਕਾਂਗਰਸ ਨੇਤਾ ਨੂੰ ਭੀੜ ਨੂੰ ਹੱਲਾਸ਼ੇਰੀ ਦਿੰਦਿਆਂ ਵੇਖਿਆ ਸੀ। ਗਵਾਹ ਨੇ ਇਹ ਵੀ ਕਿਹਾ ਕਿ ਉਸ ਨੂੰ ਪਹਿਲਾਂ ਦਿਤੀ ਗਈ ਸੁਰੱਖਿਆ ਵਾਪਸ ਲੈ ਲਈ ਗਈ ਹੈ। ਜੱਜ ਨੇ ਇਸ ਮਾਮਲੇ 'ਚ ਸੀਬੀਆਈ ਨੂੰ ਗ਼ੌਰ ਕਰਨ ਲਈ ਕਿਹਾ। ਸੂਤਰਾਂ ਮੁਤਾਬਕ ਮੁਲਜ਼ਮ ਨੇ ਅਦਾਲਤ ਨੂੰ ਕਿਹਾ ਕਿ ਗਵਾਹ ਭਰੋਸੇਮੰਦ ਨਹੀਂ ਹੈ। ਮਾਮਲੇ ਦੀ ਅਗਲੀ ਸੁਣਵਾਈ ਸੱਤ ਫ਼ਰਵਰੀ ਨੂੰ ਹੋਵੇਗੀ।  (ਏਜੰਸੀ)

SHARE ARTICLE
Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement