ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ 'ਚ ਲੱਗਣਗੀਆਂ ਤਿੰਨ ਜੰਗੀ ਨਾਇਕਾਂ ਦੀਆਂ ਤਸਵੀਰਾਂ - ਜਥੇਦਾਰ ਬਡੂੰਗਰ
Published : Oct 31, 2017, 4:14 pm IST
Updated : Oct 31, 2017, 10:44 am IST
SHARE ARTICLE

ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਆਪਣਾ ਅਹਿਮ ਯੋਗਦਾਨ ਪਾਉਣ ਵਾਲੇ ਤਿੰਨ ਜੰਗੀ ਨਾਇਕਾਂ ਦੀਆਂ ਤਸਵੀਰਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈਆਂ ਜਾਣਗੀਆਂ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਗੱਲਬਾਤ ਦੌਰਾਨ ਕੀਤਾ।
 
ਇਨ੍ਹਾਂ ਤਸਵੀਰਾਂ ਨੂੰ ਕਲ ਦਰਬਾਰ ਸਾਹਿਬ ਵਿਚ ਲਗਾਇਆ ਜਾ ਰਿਹਾ ਹੈ।  ਉਨ੍ਹਾਂ ਕਿਹਾ ਕਿ ਤਿੰਨਾਂ ਜਰਨਲਾਂ ਦੀਆਂ ਅਹਿਮ ਪ੍ਰਾਪਤੀਆਂ ਅਤੇ ਦੇਸ਼ ਦੀ ਏਕਤਾ ਅਖੰਡਤਾ ਦੀ ਰਾਖੀ ਲਈ ਪਾਏ ਅਹਿਮ ਯੋਗਦਾਨ ਕਾਰਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 31 ਅਕਤੂਬਰ 2017 ਨੂੰ ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਉਨ੍ਹਾਂ ਦੀਆਂ ਤਸਵੀਰਾਂ ਸਥਾਪਿਤ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧ 'ਚ ਸ਼੍ਰੋਮਣੀ ਕਮੇਟੀ ਵੱਲੋਂ ਲਿਖਤੀ ਤੌਰ 'ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੱਦਾ ਭੇਜਿਆ ਗਿਆ। 



ਉਨ੍ਹਾਂ ਦੱਸਿਆ ਕਿ ਇਸ ਮਹਾਨ ਕਾਰਜ ਸਮੇਂ ਸਿੰਘ ਸਾਹਿਬਾਨ ਤੋਂ ਇਲਾਵਾ ਸਿੱਖ ਕੌਮ ਦੀਆਂ ਮਹਾਨ ਸਖਸ਼ੀਅਤਾਂ ਵੀ ਹਾਜ਼ਰ ਹੋਣਗੀਆਂ।ਪ੍ਰੋ. ਬਡੂੰਗਰ ਨੇ ਜਾਣਕਾਰੀ ਦਿੰਦਿਆਂ 1965 ਦੀ ਜੰਗ ਸਮੇਂ ਜਰਨਲ ਹਰਬਖਸ਼ ਸਿੰਘ ਨੇ ਸੂਰਬੀਰਤਾ ਅਤੇ ਸੂਝਤਾ ਨਾ ਵਿਖਾਈ ਹੁੰਦੀ ਤਾਂ ਸਾਡਾ ਪੰਜਾਬ ਤੇ ਕਸ਼ਮੀਰ ਪਾਕਿਸਤਾਨ ਦਾ ਹਿੱਸਾ ਬਣ ਜਾਣਾ ਸੀ, ਪ੍ਰੰਤੂ ਉਨ੍ਹਾਂ ਵੱਲੋਂ ਜੰਗ ਸਮੇਂ ਵਿਖਾਈ ਬਹਾਦਰੀ ਦੀ ਅਨੋਖੀ ਮਿਸਾਲ ਸਾਡੇ ਸਾਹਮਣੇ ਹੈ, ਜਿਸ ਨੂੰ ਸਦੀਵੀ ਯਾਦ ਰੱਖਿਆ ਜਾਵੇਗਾ।

ਉਨ੍ਹਾਂ ਕਿਹਾ ਕਿ 1971 ਦੀ ਜੰਗ ਸਮੇਂ ਜਗਜੀਤ ਸਿੰਘ ਅਰੋੜਾ ਨੇ ਅਹਿਮ ਯੋਗਦਾਨ ਪਾਇਆ। ਉਨ੍ਹਾਂ ਨੇ ਅਜਿਹੀ ਬਹਾਦਰੀ ਵਿਖਾਈ ਕੇ ਜੰਗ ਸਮੇਂ ਪਾਕਿ ਫੌਜਾਂ ਨੂੰ ਹਥਿਆਰ ਸੁੱਟਣ ਲਈ ਮਜ਼ਬੂਰ ਹੋਣਾ ਪਿਆ। ਉਨ੍ਹਾਂ ਦੀ ਅਗਵਾਈ 'ਚ ਭਾਰਤੀ ਫੌਜ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜੰਗੀ ਨਾਇਕ ਮਾਰਸ਼ਲ ਅਰਜਨ ਸਿੰਘ, ਜਿਨ੍ਹਾਂ ਨੂੰ ਦੁਨੀਆਂ 'ਚ ਪੰਜ ਸਟਾਰ ਹਾਸਲ ਕਰਨ ਦਾ ਮਾਣ ਪ੍ਰਾਪਤ ਹੋਇਆ ਹੈ। 



ਉਨ੍ਹਾਂ ਨੇ 1965 ਦੀ ਜੰਗ ਸਮੇਂ ਭਾਰਤੀ ਹਵਾਈ ਫੌਜ ਦੀ ਅਗਵਾਈ ਕਰਕੇ ਪਾਕਿਸਤਾਨ ਨੂੰ ਕਰਾਰਾ ਜਵਾਬ ਦਿੱਤਾ ਅਤੇ ਫੌਜਾਂ ਨੂੰ ਗੋਡੇ ਟੇਕਣ ਲਈ ਮਜ਼ਬੂਰ ਹੋਣਾ ਪਿਆ। ਉਨ੍ਹਾਂ ਦੱਸਿਆ ਕਿ ਭਾਰਤ-ਪਾਕਿ ਜੰਗ 'ਚ ਮਾਰਸ਼ਲ ਅਰਜਨ ਸਿੰਘ ਵੱਲੋਂ ਨਿਭਾਈ ਅਹਿਮ ਭੂਮਿਕਾ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਮਾਰਸ਼ਲ ਅਰਜਨ ਸਿੰਘ ਵੱਲੋਂ ਪਾਏ ਅਹਿਮ ਯੋਗਦਾਨ ਸਦਕਾ ਭਾਰਤੀ ਏਅਰਫੋਰਸ ਨੂੰ ਦੁਨੀਆ ਦੀ ਤਾਕਤਵਾਰ ਸੈਨਾ 'ਚ ਗਿਣਿਆ ਜਾਂਦਾ ਹੈ।

SHARE ARTICLE
Advertisement

ਚਰਚਾ ਦੌਰਾਨ ਆਹਮੋ-ਸਾਹਮਣੇ ਹੋ ਗਏ ਬੀਜੇਪੀ ਤੇ ਕਾਂਗਰਸ ਦੇ ਵੱਡੇ ਲੀਡਰ "ਗ਼ਰੀਬੀ ਤਾਂ ਹਟੀ ਨਹੀਂ, ਗ਼ਰੀਬ ਹੀ ਹਟਾ ਦਿੱਤੇ"

16 May 2024 9:42 AM

ਚੋਣਾਂ ਤੋਂ ਪਹਿਲਾਂ ਮੈਦਾਨ ਛੱਡ ਗਏ ਅਕਾਲੀ, ਨਹੀਂ ਮਿਲਿਆ ਨਵਾਂ ਉਮੀਦਵਾਰ?

16 May 2024 9:28 AM

Today Punjab News: ਪੁਲਿਸ ਤੋਂ ਹੱਥ ਛੁੱਡਾਕੇ ਭੱਜੇ ਮੁਲਜ਼ਮ ਦੇ ਪਿੱਛੇ ਪੈ ਗਈ ਪੁਲਿਸ, ਬਹਾਦਰੀ ਨਾਲ ਇਸ ਪੁਲਿਸ...

15 May 2024 4:20 PM

Chandigarh News: ਢਾਬੇ ਵਾਲਾ ਦੇ ਰਿਹਾ ਸਫ਼ਾਈਆਂ - 'ਮੈਂ ਨਹੀਂ ਬਣਾਉਂਦਾ Diesel ਨਾਲ Parantha, ਢਾਬਾ ਹੋਇਆ ਵੀਡਿਓ

15 May 2024 4:00 PM

ਜੇਕਰ ਤੁਹਾਨੂੰ ਵੀ ਹੈ ਸ਼ਾਹੀ ਗਹਿਣਿਆਂ ਦਾ ਸ਼ੋਂਕ, ਤਾਂ ਜਲਦੀ ਪਹੁੰਚੋ ਨਿੱਪੀ ਜੇਵੈੱਲਰਸ, | Nippy Jewellers"

15 May 2024 2:00 PM
Advertisement