ਸ਼੍ਰੀ ਸ਼੍ਰੀ ਰਵੀਸ਼ੰਕਰ ਦਾ ਵੱਡਾ ਬਿਆਨ, ਕਿਹਾ ਅਯੁੱਧਿਆ ਵਿਵਾਦ ਨਾ ਸੁਲਝਿਆ ਤਾਂ ਸੀਰੀਆ ਬਣ ਜਾਵੇਗਾ ਦੇਸ਼
Published : Mar 5, 2018, 3:34 pm IST
Updated : Mar 5, 2018, 10:04 am IST
SHARE ARTICLE

ਲਖਨਊ : ਆਰਟ ਆਲ ਲਿਵਿੰਗ ਦੇ ਸੰਸਥਾਪਕ ਸ਼੍ਰੀ ਸ਼੍ਰੀ ਰਵੀਸ਼ੰਕਰ ਨੇ ਅਯੁੱਧਿਆ ਵਿਵਾਦ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਅਯੁੱਧਿਆ ਵਿਵਾਦ ਨਹੀਂ ਸੁਲਝਿਆ ਤਾਂ ਦੇਸ਼ ਸੀਰੀਆ ਬਣ ਜਾਵੇਗਾ।



ਅਦਾਲਤ ਦੇ ਬਾਹਰ ਹੀ ਸੁਲਝਾਇਆ ਜਾਵੇ ਅਯੁੱਧਿਆ ਵਿਵਾਦ

ਰਵੀਸ਼ੰਕਰ ਨੇ ਕਿਹਾ ਕਿ ਅਯੁੱਧਿਆ ਵਿਵਾਦ ਨੂੰ ਅਦਾਲਤ ਦੇ ਬਾਹਰ ਹੀ ਸੁਲਝਾਇਆ ਜਾਣਾ ਚਾਹੀਦਾ। ਭਗਵਾਨ ਰਾਮ ਨੂੰ ਕਿਸੇ ਦੂਜੀ ਜਗ੍ਹਾ ਪੈਦਾ ਨਹੀਂ ਕਰਵਾਇਆ ਜਾ ਸਕਦਾ। ਮੁਸਲਮਾਨਾਂ ਨੂੰ ਰਾਮ ਜਨਮਭੂਮੀ 'ਤੇ ਦਾਅਵਾ ਛੱਡ ਕੇ ਮਿਸਾਲ ਪੇਸ਼ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਮੁਸਲਮਾਨਾਂ ਨੂੰ ਇਹ ਗੱਲ ਸਮਝਣੀ ਚਾਹੀਦੀ ਹੈ ਕਿ ਅਯੁੱਧਿਆ ਉਨ੍ਹਾਂ ਦਾ ਧਾਰਮਿਕ ਸਥਾਨ ਨਹੀਂ ਹੈ।



ਉਨ੍ਹਾਂ ਨੇ ਕਿਹਾ ਕਿ ਅਦਾਲਤ ਤੋਂ ਇਸ ਮਸਲੇ ਦਾ ਹੱਲ ਹੋਣਾ ਮੁਸ਼ਕਲ ਹੈ। ਅਦਾਲਤ ਨੇ ਫੈਸਲਾ ਦੇ ਵੀ ਦਿੱਤਾ ਤਾਂ ਜੋ ਪੱਖ ਅਦਾਲਤ 'ਚ ਹਾਰ ਜਾਵੇਗਾ, ਉਹ ਸ਼ੁਰੂ 'ਚ ਤਾਂ ਇਸ ਨੂੰ ਸਵੀਕਾਰ ਕਰ ਲਵੇਗਾ ਪਰ ਬਾਅਦ 'ਚ ਵਿਵਾਦ ਸ਼ੁਰੂ ਹੋ ਜਾਵੇਗਾ। ਸ਼੍ਰੀ ਸ਼੍ਰੀ ਨੇ ਕਿਹਾ ਕਿ ਜੋ ਲੋਕ ਮੇਰੀ ਕੋਸ਼ਿਸ਼ ਦੀ ਆਲੋਚਨਾ ਕਰ ਰਹੇ ਹਨ, ਉਹ ਵਿਵਾਦ ਨੂੰ ਖਤਮ ਨਹੀਂ ਹੋਣ ਦੇਣਾ ਚਾਹੁੰਦੇ।



ਸ਼੍ਰੀ ਸ਼੍ਰੀ ਰਵੀਸ਼ੰਕਰ ਨੇ ਮੌਲਾਨਾ ਸਲਮਾਨ ਨਦਵੀ ਦਾ ਬਚਾਅ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਇਸ ਮਾਮਲੇ 'ਤੇ ਕਿਸੇ ਵੀ ਤਰ੍ਹਾਂ ਨਾਲ ਪੈਸੇ ਦਾ ਆਫਰ ਨਹੀਂ ਦਿੱਤਾ ਗਿਆ ਹੈ। ਇਹ ਉਹੀ ਨਦਵੀ ਹਨ, ਜਿਨ੍ਹਾਂ ਕੋਰਟ ਤੋਂ ਬਾਹਰ ਸਮਝੌਤੇ ਦਾ ਸਮਰਥਨ ਕੀਤਾ ਸੀ, ਜਿਨ੍ਹਾਂ ਦੇ ਸੁਝਾਅ ਨੂੰ ਮੁਸਲਿਮ ਪਰਸਨਲ ਲਾਅ ਬੋਰਡ ਨੇ ਖਾਰਜ ਕਰਦੇ ਹੋਏ ਬੋਰਡ ਤੋਂ ਬਾਹਰ ਹੀ ਕਰ ਦਿੱਤਾ।

SHARE ARTICLE
Advertisement

Pakistan 'ਚ ਸੁਲਗੀ ਬਗਾਵਤ ਦੀ ਅੱਗ, ਲੋਕਾਂ ਨੇ ਲਹਿਰਾਇਆ ਭਾਰਤੀ ਤਿਰੰਗਾ, ਪੁਲਿਸ ਨੂੰ ਘੇਰ-ਘੇਰ ਕੁੱਟ ਰਹੇ

12 May 2024 5:06 PM

Channi ਤੇ Bibi Jagir Kaur ਦੀ ਮੁਲਾਕਾਤ ਨੂੰ ਕਿਸ ਨੇ ਦਿੱਤੀ ਗਲਤ ਰੰਗਤ? ਤਿੱਤਲੀਆਂ ਵਰਗੇ ਲੀਡਰਾਂ ਦੀ ਫਿਸਲੀ ਜ਼ੁਬਾਨ

12 May 2024 4:25 PM

ਜਲੰਧਰ ਸ਼ਹਿਰ, ਚੰਨੀ ਦੀ ਲਹਿਰ, ਆਪ-ਕਾਂਗਰਸ ਦਾ ਫਿਕਸ ਮੈਚ ? 111 ਕੰਮ ਕਰਕੇ 2 ਸੀਟਾਂ ਤੋਂ ਹਾਰੇ ਚੰਨੀ ਨੂੰ ਜਲੰਧਰ

12 May 2024 4:11 PM

SPEED BULLETIN | ਦਿਨ ਭਰ ਦੀਆਂ ਅਹਿਮ ਖ਼ਬਰਾਂ ਜਾਣੋ ਕੀ ਕੁੱਝ ਹੋਇਆ ਖਾਸ | Rozana Spokesman

12 May 2024 4:06 PM

Big Breaking: Kejriwal ਨੇ ਪੂਰੇ ਦੇਸ਼ ਲਈ ਕਿਹੜੀਆਂ 10 ਗਰੰਟੀਆਂ ਦਾ ਕੀਤਾ ਐਲਾਨ, ਦੇਖੋ ਰੋਜ਼ਾਨਾ ਸਪੋਕਸਮੈਨ ਤੇ LIVE

12 May 2024 3:47 PM
Advertisement