
ਅੰਮ੍ਰਿਤਸਰ - ਅੰਮ੍ਰਿਤਸਰ ਦੇ ਨਾਲ ਲੱਗਦੇ ਪਿੰਡ ਕਾਲੇ ਘਣੂੰਪੁਰ ਦੇ ਇੱਕ ਗੁਰਦੁਆਰਾ ਸਾਹਿਬ ਵਿਖੇ ਸਾਲਾਨਾ ਜੋੜ ਮੇਲੇ ਮੌਕੇ ਸਨਿੱਚਰਵਾਰ ਨੂੰ ਗੈਸੀ ਗ਼ੁਬਾਰਿਆਂ ਦਾ ਸਿਲੰਡਰ ਫੱਟਣ ਕਾਰਨ ਜ਼ਖਮੀ ਹੋਏ ਹਨ।
ਕੁੱਝ ਬੱਚਿਆਂ ਦੇ ਇਲਾਜ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਗੰਭੀਰ ਜ਼ਖਮੀਆਂ ਲਈ ਪੰਜਾਹ-ਪੰਜਾਹ ਹਜ਼ਾਰ ਅਤੇ ਘੱਟ ਜ਼ਖਮੀਆਂ ਨੂੰ ਵੀਹ-ਵੀਰ ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।