ਸੁੱਚਾ ਸਿੰਘ ਲੰਗਾਹ ਦੀ ਅਚਾਨਕ ਸਿਹਤ ਵਿਗੜੀ , ਪੀ. ਜੀ. ਆਈ. ਕੀਤਾ ਰੈਫਰ
Published : Jan 29, 2018, 3:11 pm IST
Updated : Jan 29, 2018, 9:41 am IST
SHARE ARTICLE

ਪਟਿਆਲਾ: ਬਲਾਤਕਾਰ ਦੇ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਸਾਬਕਾ ਕੈਬਨਿਟ ਮੰਤਰੀ ਤੇ ਅਕਾਲੀ ਲੀਡਰ ਸੁੱਚਾ ਸਿੰਘ ਲੰਗਾਹ ਨੂੰ ਪੀ.ਜੀ.ਆਈ. ਚੰਡੀਗੜ੍ਹ ਭੇਜਿਆ ਗਿਆ ਹੈ। ਬੀਤੀ ਦੇਰ ਰਾਤ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਸੁੱਚਾ ਸਿੰਘ ਲੰਗਾਹ ਨੇ ਸਿਰ ਦਰਦ ਦੀ ਸ਼ਿਕਾਇਤ ਕੀਤੀ ਸੀ।

 

ਜਿਸ ਤੋਂ ਬਾਅਦ ਉਸ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਭਰਤੀ ਕੀਤਾ ਗਿਆ। ਡਾਕਟਰਾਂ ਨੇ ਲੰਗਾਹ ਦੇ ਖੂਨ ਦੇ ਦਬਾਅ ਨੂੰ ਹੱਦ ਨਾਲੋਂ ਜ਼ਿਆਦਾ ਵੇਖਦਿਆਂ ਉਸ ਨੂੰ ਪੀ.ਜੀ.ਆਈ. ਰੈਫਰ ਕਰ ਦਿੱਤਾ।



ਅਕਾਲੀ ਲੀਡਰ ਸੁੱਚਾ ਸਿੰਘ ਲੰਗਾਹ ‘ਤੇ ਇੱਕ ਮਹਿਲਾ ਪੁਲਿਸ ਕਾਂਸਟੇਬਲ ਵੱਲੋਂ 8 ਸਾਲਾਂ ਤੋਂ ਲਗਾਤਾਰ ਬਲਾਤਕਾਰ ਕਰਨ ਦੇ ਇਲਜ਼ਾਮ ਲਾਏ ਸਨ। ਲੰਗਾਹ ਦੀ ਅਸ਼ਲੀਲ ਵੀਡੀਓ ਵਾਇਰਲ ਹੋਣ ਤੇ ਪੀੜਤਾ ਵੱਲੋਂ ਸ਼ਿਕਾਇਤ ਦੇਣ ਤੋਂ ਬਾਅਦ ਉਸ ਵਿਰੁੱਧ ਗੁਰਦਾਸਪੁਰ ਵਿੱਚ ਕੇਸ ਦਰਜ ਕਰ ਲਿਆ ਸੀ। 


ਬਲਾਤਕਾਰ ਦੇ ਇਲਜ਼ਾਮ ਲੱਗਣ ਕਾਰਨ ਲੰਗਾਹ ਤੋਂ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਦੇ ਸਾਰੇ ਅਹੁਦੇ ਖੋਹ ਲਏ ਸਨ ਤੇ ਉਸ ਨੂੰ ਪੰਥ ਵਿੱਚੋਂ ਵੀ ਛੇਕ ਦਿੱਤਾ ਸੀ।

SHARE ARTICLE
Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement