ਸੁੱਚਾ ਸਿੰਘ ਲੰਗਾਹ ਤੋਂ ਬਾਅਦ ਹੁਣ ਸਵਰਨ ਸਲਾਰੀਆ 'ਤੇ ਵੀ ਲੱਗੇ ਬਾਲਾਤਕਾਰੀ ਦੋਸ਼
Published : Oct 6, 2017, 10:44 am IST
Updated : Oct 6, 2017, 5:53 am IST
SHARE ARTICLE

ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਸੁੱਚਾ ਸਿੰਘ ਲੰਗਾਹ ਦਾ ਮਾਮਲਾ ਅਜੇ ਸ਼ਾਂਤ ਨਹੀਂ ਹੋਇਆ, ਉਥੇ ਹੀ ਰਾਜਨੀਤੀ ਦੇ ਗਲਿਆਰੇ ਵਿੱਚ ਹੁਣ ਭਾਜਪਾ ਦੇ ਲੋਕਸਭਾ ਉਪ ਚੋਣਾਂ ਦੇ ਉਮੀਦਵਾਰ ਸਵਰਨ ਸਲਾਰੀਆ ਦਾ ਨਾਮ ਵੀ ਗੂੰਜ ਉਠਿਆ ਹੈ। ਹੁਣ ਭਾਜਪਾ ਦੀਆਂ ਇਹ ਮੁਸ਼ਕਿਲਾਂ ਹੋਰ ਵਧਦੀਆਂ ਨਜ਼ਰ ਆ ਰਹੀਆਂ ਹਨ ਕਿਉਂਕਿ ਭਾਜਪਾ ਵੱਲੋਂ ਐਲਾਨੇ ਗਏ ਉਮੀਦਵਾਰ ਸਵਰਨ ਸਲਾਰੀਆ ਵੀ ਵਿਵਾਦਾਂ ਵਿਚ ਘਿਰ ਗਏ ਹਨ। ਭਾਜਪਾ ਦੇ ਉਮੀਦਵਾਰ ਸਵਰਨ ਸਲਾਰੀਆ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। 

ਸਲਾਰੀਆ ‘ਤੇ ਸਾਲਾਂ ਤੱਕ ਸਰੀਰਕ ਸਬੰਧ ਬਣਾਉਣ ਤੋਂ ਬਾਅਦ ਵਿਆਹ ਤੋਂ ਇਨਕਾਰ ਕਰਨ ਅਤੇ ਬਾਲਾਤਕਾਰ ਦੇ ਕਥਿਤ ਇਲਜ਼ਾਮ ਲਗਾਉਣ ਵਾਲੀ ਔਰਤ ਨੇ ਵੀਰਵਾਰ ਨੂੰ ਇਸ ਮਾਮਲੇ ਵਿਚ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ। ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਭਾਜਪਾ ਆਗੂਆਂ ਦੇ ਚਿਹਰਿਆਂ ‘ਤੇ ਹਵਾਈਆਂ ਉੱਡਣੀਆਂ ਸ਼ੁਰੂ ਹੋ ਗਈਆਂ ਹਨ। ਸੁਪਰੀਮ ਕੋਰਟ ਨੇ ਪੀੜਤਾ ਦੀ ਅਰਜ਼ੀ ਸਵੀਕਾਰ ਕਰ ਲਈ ਹੈ। 


ਉਥੇ ਪੀੜਤਾ ਨੇ ਅੰਦਰੂਨੀ ਸਬੰਧਾਂ ਦੀਆਂ ਕੁਝ ਤਸਵੀਰਾਂ ਵੀ ਜਨਤਕ ਕੀਤੀਆਂ ਹਨ ਜੋ ਕਿ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਪੀੜਤਾ ਦਾ ਕਥਿਤ ਇਲਜ਼ਾਮ ਹੈ ਕਿ ਸਵਰਨ ਸਲਾਰੀਆ ਅਤੇ ਉਸ ਦੇ ਸਬੰਧ 1982 ਤੋਂ 2014 ਤੱਕ ਰਹੇ। ਇਸ ਦੌਰਾਨ ਵਿਆਹ ਦਾ ਝਾਂਸਾ ਦੇ ਕੇ ਸਲਾਰੀਆ ਉਸ ਨਾਲ ਵਾਰ-ਵਾਰ ਸਰੀਰਕ ਸਬੰਧ ਬਣਾਉਂਦਾ ਰਿਹਾ। ਪਰ 2014 ਵਿੱਚ ਸਲਾਰੀਆ ਨੇ ਕਿਹਾ ਕਿ ਉਹ ਉਸ ਨਾਲ ਵਿਆਹ ਨਹੀਂ ਕਰੇਗਾ।ਇਸ ਤੋਂ ਬਾਅਦ ਉਸ ਨੂੰ ਮੁੰਬਈ ਵਿਚ ਪੇਇੰਸ ਗੈਸਟ ਦੇ ਤੌਰ ‘ਤੇ ਰੱਖਿਆ ਗਿਆ ਅਤੇ ਬਾਅਦ ਵਿੱਚ ਫਲੈਟ ਲੈ ਕੇ ਦਿੱਤਾ ਗਿਆ। 

ਪੀੜਤਾ ਨੇ ਸਲਾਰੀਆ ‘ਤੇ ਬਾਲਾਤਕਾਰ ਦਾ ਇਲਜ਼ਾਮ ਲਗਾਉਂਦੇ ਹੋਏ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ।
ਇਸ ਬਾਰੇ ਵਿਚ ਜਦੋਂ ਸਵਰਨ ਸਲਾਰੀਆ ਦਾ ਪੱਖ ਜਾਣਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ। ਉੱਧਰ ਬਾਲਾਤਕਾਰ ਅਤੇ ਧੋਖਾਧੜੀ ਦੇ ਇਲਜ਼ਾਮ ਦਾ ਮਾਮਲਾ ਚੋਣ ਕਮਿਸ਼ਨ ਤੱਕ ਵੀ ਪਹੁੰਚ ਗਿਆ ਹੈ। ਇਸੇ ਦੌਰਾਨ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਨੇ ਸਲਾਰੀਆ ਦਾ ਨਾਮਜ਼ਦਗੀ ਪੱਤਰ ਰੱਦ ਕਰਨ ਦੀ ਮੰਗ ਕਰਦੇ ਹੋਏ ਇਲਜ਼ਾਮ ਲਗਾਇਆ ਕਿ ਭਾਜਪਾ ਉਮੀਦਵਾਰ ਨੇ ਆਪਣੇ ਨਾਮਜ਼ਦਗੀ ਪੱਤਰ ਵਿਚ ਅਪਰਾਧਿਕ ਮਾਮਲਿਆਂ ਦੇ ਚੱਲ ਰਹੇ ਕੇਸ ਦੀ ਜਾਣਕਾਰੀ ਛੁਪਾਈ ਹੈ।


ਇਸ ਦੌਰਾਨ ਮਨਪ੍ਰੀਤ ਬਾਦਲ ਨੇ ਕਿਹਾ ਕਿ ਇਸ ਸਬੰਧੀ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਚੋਣ ਅਧਿਕਾਰੀ ਅਤੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰਨ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਹਿਲਾ ਨੇ 15 ਦਸੰਬਰ 2014 ਨੂੰ ਉਸ ‘ਤੇ ਧਾਰਾ 376, 420, 306 ਅਤੇ ਐੱਸਸੀ ਐਕਟ ਦੇ ਤਹਿਤ ਪਰਚਾ ਦਰਜ ਕਰਵਾਇਆ ਸੀ। ਗੁਰਦਾਸਪੁਰ ਜਿਮਨੀ ਚੋਣ ਦੌਰਾਨ ਸਾਹਮਣੇ ਆਏ ਉਕਤ ਮਾਮਲਿਆਂ ਤੋਂ ਬਾਅਦ ਭਾਜਪਾ ਦੀ ਮੌਜੂਦਾ ਸਥਿਤੀ ਦਾ ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ। 

ਕਿਉਂਕਿ ਭਾਜਪਾ ਨੇ ਇਸ ਸੀਟ ‘ਤੇ ਆਪਣੀ ਜਿੱਤ ਨੂੰ ਬਰਕਰਾਰ ਰੱਖਣ ਲਈ ਸਲਾਰੀਆ ਨੂੰ ਇੱਕ ਤਕੜੇ ਅਤੇ ਪ੍ਰਭਾਵਸ਼ਾਲੀ ਉਮੀਦਵਾਰ ਵਜੋਂ ਟਿਕਟ ਦਿੱਤੀ ਸੀ ਜਦੋਂ ਕਿ ਇਹ ਟਿਕਟ ਮਰਹੂਮ ਸਾਂਸਦ ਵਿਨੋਦ ਖੰਨਾ ਦੀ ਪਤਨੀ ਕਵਿਤਾ ਖੰਨਾ ਮੰਗ ਰਹੀ ਸੀ, ਪਰ ਹੁਣ ਜਦੋਂ ਸਲਾਰੀਆ ‘ਤੇ ਇੱਕ ਔਰਤ ਵੱਲੋਂ ਬਲਾਤਕਾਰ ਦੇ ਕਥਿਤ ਇਲਜ਼ਾਮ ਲਗਾਉਂਦੇ ਹੋਏ ਸੁਪਰੀਮ ਕੋਰਟ ਵਿਚ ਅਰਜ਼ੀ ਦਾਇਰ ਕਰ ਦਿੱਤੀ ਗਈ ਹੈ ਤਾਂ ਭਾਜਪਾ ਚਾਰੇ ਪਾਸੇ ਤੋਂ ਘਿਰੀ ਹੋਈ ਨਜ਼ਰ ਆ ਰਹੀ ਹੈ।


ਉੱਧਰ ਕਾਂਗਰਸ ਇਨ੍ਹਾਂ ਮਾਮਲਿਆਂ ਦਾ ਖ਼ੂਬ ਫਾਇਦਾ ਉਠਾ ਰਹੀ ਹੈ। ਕਾਂਗਰਸ ਨੇ ਵੀ ਇਸ ਸੀਟ ਤੋਂ ਜਿੱਤ ਪ੍ਰਾਪਤ ਕਰਨ ਦੇ ਮਨਸੂਬੇ ਆਪਣੇ ਤਕੜੇ ਉਮੀਦਵਾਰ ਸੁਨੀਲ ਜਾਖੜ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੋਇਆ ਹੈ ਜੋ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਵੀ ਹਨ। ਜਦੋਂ ਕਿ ਆਮ ਆਦਮੀ ਪਾਰਟੀ ਵੱਲੋਂ ਸੁਰੇਸ਼ ਖਜੂਰੀਆ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਅਕਾਲੀ ਦਲ ਅਤੇ ਭਾਜਪਾ ਵਿਚ ਸਾਹਮਣੇ ਆਏ ਇਨ੍ਹਾਂ ਵਿਵਾਦਤ ਮਾਮਲਿਆਂ ਤੋਂ ਬਾਅਦ ਹੁਣ ਦੇਖਣਾ ਹੋਵੇਗਾ ਕਿ ਸਥਾਨਕ ਜਨਤਾ ਕਿਸ ਆਗੂ ਦੇ ਸਿਰ ਜਿੱਤ ਦਾ ਤਾਜ਼ ਸਜਾਉਂਦੀ ਹੈ?


SHARE ARTICLE
Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement