ਸੁਖਪਾਲ ਖਹਿਰਾ ਖਿਲਾਫ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਤੋਂ 6 ਹਫਤਿਆਂ 'ਚ ਮੰਗਿਆ ਜਵਾਬ
Published : Jan 19, 2018, 4:24 pm IST
Updated : Jan 19, 2018, 10:54 am IST
SHARE ARTICLE

ਚੰਡੀਗੜ੍ਹ: ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਛੇ ਹਫ਼ਤਿਆਂ ਦੇ ਅੰਦਰ ਵਿਰੋਧੀ ਧਿਰ ਦੇ ਲੀਡਰ ਸੁਖਪਾਲ ਖਹਿਰਾ ਵਲ਼ੋਂ ਫ਼ਾਜ਼ਿਲਕਾ ਕੋਰਟ ਵੱਲੋਂ ਕੀਤੇ ਗਏ ਸੰਮਨ ਖ਼ਿਲਾਫ਼ ਪਾਈ ਪਟੀਸ਼ਨ ‘ਤੇ ਜਵਾਬ ਦਾਇਰ ਕਰਨ ਨੂੰ ਕਿਹਾ ਹੈ। 


ਸੁਖਪਾਲ ਖਹਿਰਾ ਨੂੰ ਕੀਤੇ ਸੰਮਨ ਤੇ ਸੁਪਰੀਮ ਕੋਰਟ ਉੱਤੇ ਪਿਛਲੇ ਇੱਕ ਦਸੰਬਰ ਨੂੰ ਰੋਕ ਲੱਗਾ ਦਿੱਤੀ ਸੀ ਤੇ ਪੰਜਾਬ ਸਰਕਾਰ ਨੂੰ ਨੋਟਿਸ ਕੀਤਾ ਸੀ।



ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਵਾਬ ਦਾਇਰ ਕਰਨ ਦੇ ਦੋ ਹਫ਼ਤੇ ਤੱਕ ਸੁਖਪਾਲ ਖਹਿਰਾ ਆਪਣਾ ਜਵਾਬ ਦੇਣਗੇ। 


ਫ਼ਾਜ਼ਿਲਕਾ ਕੋਰਟ ਵੱਲੋਂ ਕੀਤੇ ਸੰਮਨ ਨੂੰ ਸੁਖਪਾਲ ਖਹਿਰਾ ਨੇ ਸਿਆਸੀ ਰੰਜਸ਼ ਦਾ ਨਾਮ ਦਿੱਤਾ ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਕੋਈ ਰਾਹਤ ਨਾ ਮਿਲਣ ‘ਤੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ।



ਸੁਖਪਾਲ ਖਹਿਰਾ ਨੂੰ ਰਾਹਤ ਦਿੰਦਿਆਂ ਸੁਪਰੀਮ ਕੋਰਟ ਨੇ ਫ਼ਾਜ਼ਿਲਕਾ ਕੋਰਟ ਵਿੱਚ ਚੱਲ ਰਹੀ ਨਸ਼ਾ ਤਸਕਰੀ ਮਾਮਲੇ ਦੀ ਸੁਣਵਾਈ ਨੂੰ ਵੀ ਰੋਕ ਦਿੱਤੀ ਸੀ। 


ਫ਼ਾਜ਼ਿਲਕਾ ਕੋਰਟ ਨੇ ਪਿਛਲੇ ਸਾਲ 31 ਅਕਤੂਬਰ ਨੂੰ 9 ਦੋਸ਼ੀਆਂ ਨੂੰ ਨਸ਼ਾ ਤਸਕਰੀ ਮਾਮਲੇ ਵਿੱਚ ਸਜ਼ਾ ਸੁਣਾਉਣ ਤੋਂ ਬਾਅਦ ਨਵੰਬਰ 30 ਨੂੰ ਵਿਰੋਧੀ ਧਿਰ ਦੇ ਲੀਡਰ ਸੁਖਪਾਲ ਖਹਿਰਾ ਦੇ ਖ਼ਿਲਾਫ਼ ਗੈਰ ਜ਼ਮਾਨਤੀ ਸੰਮਨ ਜਾਰੀ ਕੀਤੀ ਸਨ।

SHARE ARTICLE
Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement