
ਜੰਡਿਆਲਾ ਗੁਰੂ, 27 ਦਸੰਬਰ (ਜੀ.ਐੱਸ ਰੰਧਾਵਾ) : ਜੰਡਿਆਲਾ ਗੁਰੂ ਦੇ ਨਜ਼ਦੀਕ ਪੈਂਦੇ ਟੋਲ ਪਲਾਜ਼ਾ ਦੇ ਨਜ਼ਦੀਕ ਸੰਘਣੀ ਧੁੰਦ ਕਾਰਨ ਸੜਕ ਕਿਨਾਰੇ ਖੜੀ ਇਕ ਟਰੈਕਟਰ-ਟਰਾਲੀ ਨੂੰ ਬੱਸ ਨੇ ਟੱਕਰ ਮਾਰ ਦਿਤੀ, ਜਿਸ ਕਾਰਨ ਟਰੈਕਟਰ ਚਾਲਕ ਦੀ ਮੌਤ ਹੋ ਗਈ ਤੇ ਇਕ ਵਿਅਕਤੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਬਸ ਨੰਬਰ ਪੀ.ਬੀ
02 ਸੀ.ਸੀ 5297 ਨੇ ਸੜਕ ਕਿਨਾਰੇ ਖੜੇ ਟਰੈਕਟਰ ਟਰਾਲੀ ਨੂੰ ਟੱਕਰ ਮਾਰ ਦਿਤੀ, ਜਿਸ ਕਾਰਨ ਟਰੈਕਟਰ ਚਾਲਕ ਨਿਰਵੈਲ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਦੂਸਰਾ ਸੋਨੀ ਵਾਸੀ ਪਿੰਡ ਵੈਈਪੂਈੰ ਥਾਣਾ ਗੋਇੰਦਵਾਲ ਸਾਹਿਬ ਜ਼ਿਲਾ ਤਰਨਤਾਰਨ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ, ਨੂੰ ਤੁਰਤ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿਤੀ।