
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਆਪਣੀ ਪਤਨੀ ਸੋਫੀ ਗ੍ਰੇਗਵਾ ਤੇ ਤਿੰਨ ਬੱਚਿਆਂ ਨਾਲ ਇਨ੍ਹਾਂ ਦਿਨਾਂ ਭਾਰਤ ਦੌਰੇ 'ਤੇ ਹਨ। ਉਨ੍ਹਾਂ ਦਾ ਪਰਿਵਾਰ ਇਨ੍ਹਾਂ ਦਿਨੀਂ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਜਸਟਿਨ ਟਰੂਡੋ ਪਰਿਵਾਰ ਸਮੇਤ 7 ਦਿਨਾਂ ਦੇ ਦੌਰੇ ‘ਤੇ ਭਾਰਤ ਆਏ ਹੋਏ ਹਨ। ਇਸ ਤੋਂ ਪਹਿਲਾ ਟਰੂਡੋ ਭਾਰਤ ਪੁੱਜਣ ਤੋਂ ਬਾਅਦ ਸਬ ਤੋਂ ਪਹਿਲਾ ਆਗਰਾ ਦੇ ਵਿੱਚ ਗਏ ‘ਤੇ ਬਾਅਦ ਵਿੱਚ ਹੋਰ ਜਗ੍ਹਾ ਦਾ ਦੌਰਾ ਵੀ ਕੀਤਾ। ਕੱਲ ਮੁੰਬਈ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਉਹ ਅਖੰਡ ਭਾਰਤ ਦਾ ਸਮਰਥਨ ਕਰਦੇ ਹਨ।
ਇਸ ਦੇ ਸੰਬੰਧ ਵਿੱਚ ਅੱਜ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਬਾਲੀਬੁੱਡ ਦੇ ਸਿਤਾਰੇ ਜਿਵੇਂ ਕਿ ਅਕਸ਼ੈ ਕੁਮਾਰ, ਸ਼ਾਹਰੁਖ਼ ਖਾਨ ਤੇ ਅਮੀਰ ਖਾਨ ਨਾਲ ਮੁਲਾਕਾਤ ਕਰਨਗੇ। ਉਹ 21 ਫਰਵਰੀ ਨੂੰ ਅੰਮ੍ਰਿਤਸਰ ਪੁੱਜ ਰਹੇ ਹਨ। ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਜਸਟਿਨ ਟਰੂਡੋ ਵਿਚ ਚੱਲ ਰਹੀ ਹਾਂ ਨਾਂ ਵਾਲੇ ਰੁੱਖ ਨੂੰ ਤੋੜਦਿਆਂ ਹੁਣ ਦੋਨਾਂ ਮੰਤਰੀਆਂ ਦੀ ਮੁਲਾਕਾਤ ਹੋਣੀ ਪੱਕੀ ਹੋ ਗਈ ਹੈ।
ਕੈਪਟਨ ਅਮਰਿੰਦਰ ਦੇ ਨਾਲ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੀ ਇਸ ਮੌਕੇ ਅੰਮ੍ਰਿਤਸਰ ‘ਚ ਮੌਜੂਦ ਰਹਿਣਗੇ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਭਾਰਤ ਸਰਕਾਰ ਦੇ ਪ੍ਰਤੀਨਿਧੀ ਦੇ ਤੌਰ ‘ਤੇ ਮੌਜੂਦ ਰਹੇਗੀ। ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ ਕੈਨੇਡਾ ਦੇ ਪ੍ਰਧਾਨ ਮੰਤਰੀ ਨਾਲ ਸ੍ਰੀ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ‘ਚ ਪਰਿਕਰਮਾ ਕਰਨਗੇ।
ਜਿੱਥੇ ਹਰਸਿਮਰਤ ਬਾਦਲ ਭਾਰਤ ਸਰਕਾਰ ਦੀ ਪ੍ਰਤੀਨਿਧਤਾ ਕਰੇਗੀ, ਉੱਥੇ ਹੀ ਸੁਖਬੀਰ ਬਾਦਲ ਨੂੰ ਐੱਸ.ਜੀ.ਪੀ.ਸੀ ਨੇ ਵਿਸ਼ੇਸ ਇਨਵਾਇਟੀ ਦੇ ਰੂਪ ‘ਚ ਬੁਲਾਇਆ ਹੈ। ਇਸ ਗੱਲ ਦੀ ਪੁਸ਼ਟੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਚੀਮਾ ਨੇ ਵੀ ਕੀਤੀ ਹੈ। ਦੱਸਣਯੋਗ ਹੈ ਕਿ ਜਸਟਿਨ ਟਰੂਡੋ ਦੇ ਪੰਜਾਬ ਦੌਰੇ ਨੂੰ ਲੈ ਕੇ ਲੰਬੇ ਸਮੇਂ ਤੋਂ ਸਿਆਸਤ ਗਰਮਾਈ ਹੋਈ ਸੀ। ਪਹਿਲਾਂ ਟਰੂਡੋ ਦੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਨੂੰ ਲੈ ਕੇ ਚਰਚਾਵਾਂ ਦਾ ਬਾਜ਼ਾਰ ਗਰਮ ਸੀਸੁਖਬੀਰ ਬਾਦਲ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਵੀ ਯੂ ਟਰਨ ਮਾਰਦਿਆਂ ਹੋਏ ਆਪਣੇ ਟਵਿੱਟਰ ਅਕਾਉਂਟ ਉੱਤੇ ਟਰੂਡੋ ਨਾਲ ਮੁਲਾਕਾਤ ਬਾਰੇ ਦੱਸਿਆ ਹੈ।
ਇਸ ਦੌਰਾਨ ਉਨ੍ਹਾਂ ਲਿਖਿਆ ਹੈ ਕਿ ਬੁੱਧਵਾਰ ਨੂੰ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਅੰਮ੍ਰਿਤਸਰ ਫੇਰੀ ਦੌਰਾਨ ਉਨ੍ਹਾਂ ਨਾਲ ਮੁਲਾਕਾਤ ਦੀ ਉਮੀਦ ਕਰਦਾ ਹਾਂ ਅਤੇ ਇਹ ਬੈਠਕ ਇੰਡੋ-ਕੈਨੇਡੀਅਨ ਕਾਰੋਬਾਰ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਵਿਚ ਮਦਦਗਾਰ ਹੋਵੇਗੀ, ਨਾਲ ਹੀ ਕੈਨੇਡਾ ਅਤੇ ਭਾਰਤ ਵਿਚਾਲੇ ਰਿਸ਼ਤੇ ਹੋਰ ਮਜ਼ਬੂਤ ਹੋਣਗੇ।
ਇਸ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਵੀ ਟਰੂਡੋ ਦੀ ਅੰਮ੍ਰਿਤਸਰ ਫੇਰੀ ਦੌਰਾਨ ਇਹ ਐਲਾਨ ਦਿੱਤਾ ਸੀ ਕਿ ਉਹ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਅੰਮ੍ਰਿਤਸਰ ਆ ਰਹੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਤਹਿ ਦਿਲੋਂ ਸਵਾਗਤ ਕਰਨਗੇ। ਤੁਹਾਨੂੰ ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਕੈਨੇਡਾ ਦੇ ਰੱਖਿਆ ਮੰਤਰੀ ਸੱਜਣ ਸਿੰਘ ਦੀ ਭਾਰਤ ਫੇਰੀ ਦੌਰਾਨ ਉਨ੍ਹਾਂ ਨਾਲ ਮੁਲਾਕਾਤ ਕਰਨ ਤੋਂ ਇਨਕਾਰ ਕਰ ਦਿੱਤਾ ਸੀ।