ਵਿਜੇ ਮਾਲਿਆ ਵਿਰੁਧ ਧੋਖਾਧੜੀ ਦਾ ਮਾਮਲਾ ਬੇਹੱਦ ਮਜ਼ਬੂਤ: ਸਰਕਾਰੀ ਸੂਤਰ
Published : Dec 7, 2017, 10:45 pm IST
Updated : Dec 7, 2017, 5:15 pm IST
SHARE ARTICLE

ਨਵੀਂ ਦਿੱਲੀ, 7 ਦਸੰਬਰ: ਭਾਰਤ ਕੋਲ ਫ਼ਰਾਰ ਕਾਰੋਬਾਰੀ ਵਿਜੇ ਮਾਲਿਆ ਵਿਰੁਧ ਧੋਖਾਧੜੀ ਦਾ ਮਾਮਲਾ ਬੇਹੱਦ ਮਜ਼ਬੂਤ ਹੈ। ਇਕ ਉਚ ਸਰਕਾਰੀ ਸੂਤਰ ਨੇ ਇਹ ਜਾਣਕਾਰੀ ਦਿਤੀ।ਇਸ ਤੋਂ ਪਹਿਲਾਂ ਖ਼ਬਰਾਂ 'ਚ ਕਿਹਾ ਜਾ ਰਿਹਾ ਸੀ ਕਿ ਮਾਲਿਆ ਦੇ ਵਕੀਲਾਂ ਨੇ ਬ੍ਰਿਟੇਨ ਦੀ ਇਕ ਅਦਾਲਤ ਨੂੰ ਦਸਿਆ ਹੈ ਕਿ ਭਾਰਤ ਕੋਲ ਉਸ ਵਿਰੁਧ ਕੋਈ ਸਬੂਤ ਨਹੀਂ ਹੈ। ਸਰਕਾਰ ਦੇ ਇਕ ਸੂਤਰ ਨੇ ਕਿਹਾ ਕਿ ਤੱਥ ਇਹ ਹੈ ਕਿ ਬ੍ਰਿਟੇਨ ਦੇ ਧੋਖਾਧੜੀ ਐਕਟ 2006 ਤਹਿਤ ਮਾਲਿਆ ਵਿਰੁਧ ਪਹਿਲੀ ਨਜ਼ਰੇ ਇਕ ਬੇਹੱਦ ਮਜ਼ਬੂਤ ਮਾਮਲਾ ਹੈ। ਉਨ੍ਹਾਂ ਕਿਹਾ ਕਿ ਲੰਡਨ ਤੋਂ ਆ ਰਹੀਆਂ ਖ਼ਬਰਾਂ ਅਨੁਸਾਰ ਮਾਲਿਆ ਦੇ ਵਕੀਲਾਂ ਨੇ ਬ੍ਰਿਟੇਨ ਦੀ ਇਕ ਅਦਾਲਤ ਨੂੰ ਦਸਿਆ ਕਿ ਭਾਰਤ ਕੋਲ ਉਸ ਵਿਰੁਧ ਕੋਈ ਸਬੂਤ ਨਹੀਂ ਹੈ। 


ਸ਼ਰਾਬ ਕਾਰੋਬਾਰੀ ਮਾਲਿਆ ਭਾਰਤ 'ਚ ਲੋੜੀਂਦਾ ਹੈ ਅਤੇ ਉਸ 'ਤੇ ਕਰੀਬ ਨੌਂ ਹਜ਼ਾਰ ਕਰੋੜ ਰੁਪਏ ਦੀ ਕਥਿਤ ਧੋਖਾਧੜੀ ਅਤੇ ਕਾਲੇ ਧਨ ਨੂੰ ਸਫ਼ੈਦ ਕਰਨ ਦੇ ਦੋਸ਼ ਲੱਗੇ ਹਨ। ਮਾਲਿਆ ਦੀ ਹਵਾਲਗੀ ਦੇ ਕੇਸ 'ਚ ਕੱਲ੍ਹ ਵੈਸਟਮਿੰਸਟਰ ਮੈਜਿਸਟ੍ਰੇਟ ਦੀ ਅਦਾਲਤ 'ਚ ਸੁਣਵਾਈ ਹੋਈ ਸੀ।ਸੂਤਰਾਂ ਨੇ ਵੈਸਟਮਿੰਸਟਰ ਮੈਜਿਸਟ੍ਰੇਟ ਦੀ ਅਦਾਲਤ 'ਚ ਹੋਈ ਕਾਰਵਾਈ ਦਾ ਹਵਾਲਾ ਦਿੰਦਿਆਂ ਕਿਹਾ ਕਿ ਸੁਪਰੀਮ ਕੋਰਟ ਅਤੇ ਹੋਰ ਅਦਾਲਤਾਂ 'ਚ ਮਾਲਿਆ ਦੇ ਵਤੀਰੇ ਤੋਂ ਸਾਫ਼ ਹੈ ਕਿ ਭਾਰਤ ਦੀ ਸੁਪਰੀਮ ਕੋਰਟ 'ਚ ਉਸ ਵਿਰੁਧ ਚੱਲ ਰਹੀ ਕੋਰਟ ਦੇ ਹੁਕਮ ਦੀ ਉਲੰਘਣਾ 'ਚ ਉਸ ਨੂੰ ਬੇਈਮਾਨੀ ਵਾਲੇ ਇਰਾਦਿਆਂ ਬਾਰੇ ਜਵਾਬ ਦੇਣਾ ਹੋਵੇਗਾ। ਮਾਲਿਆ ਨੂੰ ਸਕਾਟਲੈਂਡ ਯਾਰਡ ਨੇ ਇਸ ਸਾਲ ਗ੍ਰਿਫ਼ਤਾਰ ਕੀਤਾ ਸੀ। ਉਹ 6,50,000 ਪੌਂਡ ਦੇ ਮੁਚਲਕੇ 'ਤੇ ਜ਼ਮਾਨਤ 'ਤੇ ਹੈ।   (ਪੀਟੀਆਈ)

SHARE ARTICLE
Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement