
ਹੁਣ ਪੰਜਾਬ 'ਚ ਵੀ ਸਾਹਮਣੇੇ ਆਇਆ ਨਾਬਾਲਗ ਨਾਲ ਦਰਿੰਦਗੀ ਦਾ ਮਾਮਲਾ
ਦੇਸ਼ ਵਿਚ ਮਾਸੂਮ ਬੱਚੀਆਂ ਨਾਲ ਬਲਾਤਕਾਰ ਹੋਣ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ। ਪਿਛਲੇ ਕੁਝ ਦਿਨਾਂ ਵਿਚ ਅਜਿਹੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਨੇ ਦੇਸ਼ ਦੇ ਲੋਕ ਇਕ ਵਾਰ ਸੜਕਾਂ 'ਤੇ ਉਤਰਨ ਲਈ ਮਜ਼ਬੂਰ ਹੋ ਗਏ ਨੇ.....ਪਹਿਲਾਂ ਯੂਪੀ ਦੇ ਉਨਾਵ, ਫਿਰ ਜੰਮੂ ਕਸ਼ਮੀਰ ਦੇ ਕਠੂਆ... ਫਿਰ ਰਾਜਸਥਾਨ, ਗੁਜਰਾਤ ਦੇ ਸੂਰਤ ਤੋਂ ਬਾਅਦ ਹੁਣ ਅੰਮ੍ਰਿਤਸਰ ਵਿਚ ਮਾਸੂਮ ਬੱਚੀਆਂ ਨਾਲ ਦਰਿੰਦਗੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਥੇ 12 ਸਾਲਾਂ ਲੜਕੀ ਨਾਲ ਘਰ 'ਚ ਕਿਰਾਏ 'ਤੇ ਰਹਿ ਰਹੇ ਲੜਕੇ ਨੇ ਬਲਾਤਕਾਰ ਕਰ ਦਿੱਤਾ.....
ਬਲਾਤਕਾਰ ਦੀਆਂ ਘਟਨਾਵਾਂ ਨੇ ਦੇਸ਼ ਨੂੰ ਸ਼ਰਮਸਾਰ ਕਰ ਦਿੱਤਾ ਏ...ਜਿਸ ਦੀ ਦੇਸ਼ 'ਚ ਹੀ ਨਹੀਂ ਸਗੋ ਪੂਰੇ ਵਿਸ਼ਵ 'ਚ ਨਿੰਦਾ ਕੀਤੀ ਜਾਂ ਰਹੀ ਹੈ। ਜਿੱਥੇ ਇਨ੍ਹਾਂ ਘਟਨਾਵਾਂ ਨਾਲ ਆਮ ਜਨਤਾ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ, ਉਥੇ ਹੀ ਸਿਆਸੀ ਪਾਰਟੀਆਂ ਇਨ੍ਹਾਂ ਘਟਨਾਵਾਂ 'ਤੇ ਅਪਣੀਆਂ ਸਿਆਸੀ ਰੋਟੀਆਂ ਸੇਕਣ ਵਿਚ ਲੱਗੀਆਂ ਹੋਈਆਂ ਹਨ। ਇੰਨਾ ਕੁੱਝ ਹੋਣ ਤੋਂ ਬਾਅਦ ਵੀ ਬਲਾਤਕਾਰੀਆਂ ਨੂੰ ਫ਼ਾਂਸੀ ਦੀ ਸਜ਼ਾ ਤੈਅ ਕਰਨ ਬਾਰੇ ਹਾਲੇ ਸਰਕਾਰ ਵਲੋਂ ਵਿਚਾਰਾਂ ਹੀ ਕੀਤੀਆਂ ਜਾ ਰਹੀਆਂ ਹਨ।