ਅੱਜ ਭਾਰਤ ਬੰਦ
Published : Apr 2, 2018, 12:46 pm IST | Updated : Apr 12, 2018, 3:08 pm IST
SHARE VIDEO
Close India on 2nd April
Close India on 2nd April

ਅੱਜ ਭਾਰਤ ਬੰਦ

ਭਾਰਤ ਬੰਦ ਤਹਿਤ ਹੋ ਰਹੇ ਪ੍ਰਦਰਸ਼ਨਾਂ ਦੌਰਾਨ ਪੰਜਾਬ ਦੇ ਵਖ-ਵਖ ਹਿਸਿਆਂ ਵਿਚੋਂ ਹਿੰਸਕ ਘਟਨਾਵਾਂ ਦੀਆਂ ਖ਼ਬਰਾਂ ਮਿਲ ਰਹੀਆਂ ਹਨ। ਦਲਿਤਾਂ ਵਲੋਂ ਜਾਰੀ ਪ੍ਰਦਰਸ਼ਨ ਬਹੁਤ ਵੱਡਾ ਰੂਪ ਧਾਰਨ ਕਰ ਚੁਕਿਆ ਹੈ ਅਤੇ ਸੂਬੇ ਦੀਆਂ ਬਹੁਤ ਥਾਵਾਂ 'ਤੇ ਭੰਨਤੋੜ ਕੀਤੀ ਜਾ ਰਹੀ ਹੈ। ਰੋਸ ਪ੍ਰਦਰਸ਼ਨ ਕਰ ਰਹੇ ਦਲਿਤਾਂ ਦੇ ਹੱਥਾਂ ਵਿਚ ਸ਼ਰੇਆਮ ਤੇਜ਼ਧਾਰ ਹਥਿਆਰ ਦੇਖਣ ਨੂੰ ਮਿਲ ਰਹੇ ਹਨ। ਦਲਿਤਾਂ ਨੇ ਪ੍ਰਦਰਸ਼ਨ ਦੌਰਾਨ ਫਿਰੋਜ਼ਪੁਰ ਦੇ ਅਕਸਾਈਜ਼ ਦਫ਼ਤਰ ਵਿਚ ਭੰਨਤੋੜ ਕੀਤੀ ਅਤੇ ਮੋਦੀ ਸਰਕਾਰ ਵਿਰੁਧ ਨਾਹਰੇਬਾਜ਼ੀ ਕੀਤੀ। 

ਬਠਿੰਡਾ ਵਿਚ ਰੋਸ ਪ੍ਰਦਰਸ਼ਨ ਕਰ ਰਹੇ ਦਲਿਤਾਂ 'ਤੇ ਕਾਬੂ ਪਾਉਣ ਲਈ ਪੁਲਿਸ ਨੂੰ ਲਾਠੀਚਾਰਜ ਵੀ ਕਰਨਾ ਪਿਆ। ਜਲੰਧਰ ਅਤੇ ਪਟਿਆਲਾ ਵਿਚ ਪ੍ਰਦਰਸ਼ਨਕਾਰੀਆਂ ਵਲੋਂ ਰੇਲ ਗੱਡੀਆਂ ਰੋਕੀਆਂ ਜਾ ਰਹੀਆਂ ਹਨ। ਪੰਜਾਬ ਦੇ ਜ਼ਿਲ੍ਹਿਆਂ ਵਿਚੋਂ ਆ ਰਹੀਆਂ ਤਸਵੀਰਾਂ ਤੋਂ ਪਤਾ ਲੱਗਾ ਰਿਹਾ ਹੈ ਕਿ ਇਹ ਪ੍ਰਦਰਸ਼ਨ ਹੁਣ ਹਿੰਸਕ ਰੂਪ ਧਾਰਨ ਕਰਦਾ ਜਾ ਰਿਹਾ ਹੈ। ਬੇਸ਼ੱਕ ਜਗ੍ਹਾ-ਜਗ੍ਹਾ 'ਤੇ ਭਾਰੀ ਪੁਲਿਸ ਬਲ ਤਾਇਨਾਤ ਹੈ ਪਰ ਫੇਰ ਵੀ ਪੁਲਿਸ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਵਿਚ ਨਾਕਾਮਯਾਬ ਹੋ ਰਹੀ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਵਿਚ ਪ੍ਰਦਰਸ਼ਨਕਾਰੀ ਦੀ ਪੁਲਿਸ ਨਾਲ ਹੱਥੋਂਪਾਈ ਹੋਈ ਹੈ। 

ਪੰਜਾਬ ਦੇ ਵਖ-ਵਖ ਜ਼ਿਲ੍ਹਿਆਂ ਵਿਚੋਂ ਆ ਰਹੀਆਂ ਖ਼ਬਰਾਂ ਤੋਂ ਪਤਾ ਲਗ ਰਿਹਾ ਹੈ ਕਿ ਇਹ ਪ੍ਰਦਰਸ਼ਨ ਗੰਭੀਰ ਹੁੰਦਾ ਜਾ ਰਿਹਾ ਹੈ ਤੇ ਹਿੰਸਾ ਦਾ ਰੂਪ ਧਾਰਨ ਕਰਦਾ ਜਾ ਰਿਹਾ ਹੈ। ਜੇਕਰ ਕੇਂਦਰ ਸਰਕਾਰ ਦੀ ਗੱਲ ਕਰੀਏ ਤਾਂ ਸਰਕਾਰ ਨੇ ਦਲਿਤਾਂ ਅੱਗੇ ਝੁਕਦੇ ਹੋਏ ਅੱਜ ਸੁਪਰੀਮ ਕੋਰਟ ਵਿਚ ਰਵਿਊ ਪਟੀਸ਼ਨ ਦਾਖ਼ਲ ਕਰ ਦਿਤੀ ਹੈ ਦੂਜੇ ਪਾਸੇ ਐਸ.ਸੀ.ਐਸ.ਟੀ. ਐਕਟ 'ਤੇ ਸੁਪਰੀਮ ਕੋਰਟ ਦੇ ਹਾਲੀਆ ਫ਼ੈਸਲੇ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਅਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਸਪੋਕਸਮੈਨ ਸਮਾਚਾਰ ਸੇਵਾ

SHARE VIDEO